Romans 8:36 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ; “ਤੇਰੇ ਵਾਸਤੇ ਅਸੀਂ ਹਮੇਸ਼ਾ ਮੌਤ ਦੇ ਖਤਰੇ ਥੱਲੇ ਹਾਂ। ਲੋਕਾਂ ਨੇ ਸਾਨੂੰ ਮਾਰੇ ਜਾਣ ਲਈ ਇੱਕ ਭੇਡ ਨਾਲੋਂ ਵੱਧ ਨਹੀਂ ਸਮਝਿਆ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਬਾਰੇ ਪਵਿੱਤਰ-ਗ੍ਰੰਥ ਕਹਿੰਦਾ ਹੈ: “ਅਸੀਂ ਤੇਰੇ ਲਈ ਸਾਰਾ ਦਿਨ ਮੌਤ ਦੇ ਮੂੰਹ ਵਿੱਚ ਰਹਿੰਦੇ ਹਾਂ; ਸਾਡੇ ਨਾਲ ਉਸ ਭੇਡ ਵਰਗਾ ਵਰਤਾਅ ਹੁੰਦਾ ਹੈ ਜੋ ਵੱਢੀ ਜਾਣ ਵਾਲੀ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਕਿ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ: “ਤੇਰੇ ਕਾਰਨ ਅਸੀਂ ਹਰ ਦਿਨ ਮੌਤ ਦਾ ਸਾਹਮਣਾ ਕਰਦੇ ਹਾਂ; ਸਾਨੂੰ ਕਤਲ ਕੀਤੇ ਜਾਣ ਵਾਲੀਆਂ ਭੇਡਾਂ ਮੰਨਿਆ ਜਾਂਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਲਿਖਿਆ ਹੋਇਆ ਹੈ — ਅਸੀਂ ਤੇਰੇ ਲਈ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ।।
Punjabi ERV
ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੋਇਆ ਹੈ; “ਤੇਰੇ ਵਾਸਤੇ ਅਸੀਂ ਹਮੇਸ਼ਾ ਮੌਤ ਦੇ ਖਤਰੇ ਥੱਲੇ ਹਾਂ। ਲੋਕਾਂ ਨੇ ਸਾਨੂੰ ਮਾਰੇ ਜਾਣ ਲਈ ਇੱਕ ਭੇਡ ਨਾਲੋਂ ਵਧ ਨਹੀਂ ਸਮਝਿਆ।” ਜ਼ਬੂਰ 44:22
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਲਿਖਿਆ ਹੋਇਆ ਹੈ ਅਸੀਂ ਤੇਰੇ ਲਈ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیویں لِکھیا اے۔ اسی تیری خاطر سارا دِن مارے جانے آں۔ اسی کوہِیاں جان والِیاں بھیڈاں وانگُوں گِنے جانے آں۔
Punjabi Standard Bible (Punjabi Standard Bible) 2023
ਜਿਵੇਂ ਲਿਖਿਆ ਹੈ: ਅਸੀਂ ਤੇਰੀ ਖਾਤਰ ਸਾਰਾ ਦਿਨ ਮਾਰੇ ਜਾਂਦੇ ਹਾਂ, ਅਸੀਂ ਵੱਢੀਆਂ ਜਾਣ ਵਾਲੀਆਂ ਭੇਡਾਂ ਵਾਂਗ ਸਮਝੇ ਜਾਂਦੇ ਹਾਂ।