Romans 8:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਅਸੀਂ ਸ਼ਰ੍ਹਾ ਦੀਆਂ ਜ਼ਰੂਰਤਾਂ ਨੂੰ ਆਪਣੇ ਵੱਲੋਂ ਪੂਰਨ ਕਰ ਸੱਕੀਏ ਕਿਉਂਕਿ ਅਸੀਂ ਆਤਮਾ ਅਨੁਸਾਰ ਜਿਉਂਦੇ ਹਾਂ ਨਾ ਕਿ ਆਪਣੇ ਪਾਪੀ ਸੁਭਾਅ ਦੇ ਅਨੁਸਾਰ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਨੇ ਇਹ ਇਸ ਲਈ ਕੀਤਾ ਕਿ ਅਸੀਂ ਜਿਹੜੇ ਮਨੁੱਖੀ ਸੁਭਾਅ ਦੇ ਅਨੁਸਾਰ ਨਹੀਂ ਸਗੋਂ ਆਤਮਾ ਦੇ ਅਨੁਸਾਰ ਜੀਵਨ ਗੁਜ਼ਾਰ ਰਹੇ ਹਾਂ, ਸਾਡੇ ਵਿੱਚ ਵਿਵਸਥਾ ਦੀ ਮੰਗ ਪੂਰੀ ਹੋ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਕਿ ਕਾਨੂੰਨ ਦੀ ਧਰਮੀ ਲੋੜ ਸਾਡੇ ਵਿੱਚ ਪੂਰੀ ਤਰ੍ਹਾਂ ਪੂਰੀ ਹੋਵੇ, ਜੋ ਸਰੀਰ ਦੇ ਅਨੁਸਾਰ ਨਹੀਂ ਬਲਕਿ ਪਵਿੱਤਰ ਆਤਮਾ ਦੇ ਅਨੁਸਾਰ ਜੀਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜੋ ਸਾਡੇ ਵਿੱਚ ਜਿਹੜੇ ਸਰੀਰ ਦੇ ਨਹੀਂ ਸਗੋਂ ਆਤਮਾ ਦੇ ਅਨੁਸਾਰ ਚੱਲਦੇ ਹਾਂ ਸ਼ਰਾ ਦਾ ਰਾਸਤ ਹੁਕਮ ਪੂਰਾ ਹੋਵੇ
Punjabi ERV
ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਅਸੀਂ ਸ਼ਰ੍ਹਾ ਦੀਆਂ ਜ਼ਰੂਰਤਾਂ ਨੂੰ ਆਪਣੇ ਵੱਲੋਂ ਪੂਰਨ ਕਰ ਸਕੀਏ ਕਿਉਂਕਿ ਅਸੀਂ ਆਤਮਾ ਅਨੁਸਾਰ ਜਿਉਂਦੇ ਹਾਂ ਨਾ ਕਿ ਆਪਣੇ ਪਾਪੀ ਸੁਭਾਅ ਦੇ ਅਨੁਸਾਰ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜੋ ਸਾਡੇ ਵਿੱਚ ਜਿਹੜੇ ਸਰੀਰ ਦੇ ਨਹੀਂ ਸਗੋਂ ਆਤਮਾ ਦੇ ਅਨੁਸਾਰ ਚੱਲਦੇ ਹਾਂ ਬਿਵਸਥਾ ਦੀ ਬਿਧੀ ਪੂਰੀ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو شریعت دا راست حُکم ساڈے وِچ جیہڑے جِسم دے سببّوں نئیں سگوں رُوح دے سببّوں ٹُر نیں آں۔ پُورا کِیتا جائے۔
Punjabi Standard Bible (Punjabi Standard Bible) 2023
ਤਾਂਕਿ ਬਿਵਸਥਾ ਦੀਆਂ ਧਾਰਮਿਕ ਸ਼ਰਤਾਂ ਨੂੰ ਸਾਡੇ ਵਿੱਚ ਜਿਹੜੇ ਸਰੀਰ ਦੇ ਅਨੁਸਾਰ ਨਹੀਂ ਸਗੋਂ ਆਤਮਾ ਦੇ ਅਨੁਸਾਰ ਚੱਲਦੇ ਹਾਂ, ਪੂਰਾ ਕੀਤਾ ਜਾ ਸਕੇ।