Romans 8:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਲੋਕ ਆਪਣੇ ਪਾਪੀ ਸੁਭਾਅ ਦੇ ਅਨੁਸਾਰ ਜਿਉਂਦੇ ਹਨ ਉਹ ਸਿਰਫ਼ ਉਨ੍ਹਾਂ ਗੱਲਾਂ ਬਾਰੇ ਸੋਚਦੇ ਹਨ ਜੋ ਉਨ੍ਹਾਂ ਦੇ ਪਾਪੀ ਸੁਭਾਅ ਚਾਹੁੰਦੇ ਹਨ। ਪਰ ਜਿਹੜੇ ਲੋਕ ਆਤਮਾ ਅਨੁਸਾਰ ਜਿਉਂਦੇ ਹਨ, ਉਹ ਸਿਰਫ਼ ਉਨ੍ਹਾਂ ਗੱਲਾਂ ਬਾਰੇ ਹੀ ਸੋਚਦੇ ਹਨ ਜੋ ਆਤਮਾ ਉਨ੍ਹਾਂ ਤੋਂ ਕਰਵਾਉਣੀਆਂ ਚਾਹੁੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਜਿਹੜੇ ਆਪਣੇ ਸੰਸਾਰਕ ਸੁਭਾਅ ਦੇ ਅਨੁਸਾਰ ਜੀਵਨ ਗੁਜ਼ਾਰਦੇ ਹਨ, ਸੰਸਾਰਕ ਹੁੰਦੇ ਹਨ ਅਤੇ ਉਹ ਜਿਹੜੇ ਆਤਮਾ ਦੇ ਅਨੁਸਾਰ ਜੀਵਨ ਗੁਜ਼ਾਰਦੇ ਹਨ, ਆਤਮਿਕ ਹੁੰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਜਿਹੜੇ ਆਪਣੇ ਸਰੀਰਕ ਸੁਭਾਅ ਦੇ ਅਨੁਸਾਰ ਜਿਉਂਦੇ ਹਨ ਉਹ ਸਰੀਰ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ। ਪਰ ਉਹ ਜਿਹੜੇ ਆਤਮਾ ਦੇ ਅਨੁਸਾਰ ਜੀਉਂਦੇ ਹਨ ਉਹਨਾਂ ਦੇ ਮਨ ਉਸ ਗੱਲਾਂ ਤੇ ਉੱਤੇ ਮਨ ਲਾਉਂਦੇ ਹਨ ਜੋ ਪਵਿੱਤਰ ਆਤਮਾ ਚਾਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਸਰੀਰਕ ਹਨ ਓਹ ਸਰੀਰ ਦੀਆਂ ਵਸਤਾਂ ਉੱਤੇ ਪਰ ਜਿਹੜੇ ਆਤਮਕ ਹਨ ਓਹ ਆਤਮਾ ਦੀਆਂ ਵਸਤਾਂ ਉੱਤੇ ਮਨ ਲਾਉਂਦੇ ਹਨ
Punjabi ERV
ਜਿਹਡ਼ੇ ਲੋਕ ਆਪਣੇ ਪਾਪੀ ਸੁਭਾਅ ਦੇ ਅਨੁਸਾਰ ਜਿਉਂਦੇ ਹਨ ਉਹ ਸਿਰਫ਼ ਉਨ੍ਹਾਂ ਗੱਲਾਂ ਬਾਰੇ ਸੋਚਦੇ ਹਨ ਜੋ ਉਨ੍ਹਾਂ ਦੇ ਪਾਪੀ ਸੁਭਾਅ ਚਾਹੁੰਦੇ ਹਨ। ਪਰ ਜਿਹਾਡ਼ੇ ਲੋਕ ਆਤਮਾ ਅਨੁਸਾਰ ਜਿਉਂਦੇ ਹਨ, ਉਹ ਸਿਰਫ਼ ਉਨ੍ਹਾਂ ਗੱਲਾਂ ਬਾਰੇ ਹੀ ਸੋਚਦੇ ਹਨ ਜੋ ਆਤਮਾ ਉਨ੍ਹਾਂ ਤੋਂ ਕਰਵਾਉਣੀਆਂ ਚਾਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਸਰੀਰਕ ਹਨ ਉਹ ਸਰੀਰ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ, ਪਰ ਜਿਹੜੇ ਆਤਮਿਕ ਹਨ ਉਹ ਆਤਮਾ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوہ لوک جیہڑے جِسمانی نیں اوہ جِسمانی گلّاں سوچدے نیں پر اوہ جیہڑے رُوحانی نیں اوہ رُوحانی گلّاں سوچدے نیں۔
Punjabi Standard Bible (Punjabi Standard Bible) 2023
ਕਿਉਂਕਿ ਜਿਹੜੇ ਸਰੀਰਕ ਹਨ ਉਹ ਸਰੀਰ ਦੀਆਂ ਗੱਲਾਂ ਉੱਤੇ, ਪਰ ਜਿਹੜੇ ਆਤਮਕ ਹਨ ਉਹ ਆਤਮਾ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ।