Romans 8:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਕਿਵੇਂ ਸੱਚ ਹੈ? ਕਿਉਂਕਿ ਜੇਕਰ ਇੱਕ ਮਨੁੱਖ ਦੀ ਸੋਚ ਪਾਪੀ ਸੁਭਾਅ ਦੇ ਵੱਸ ਹੈ, ਉਹ ਮਨੁੱਖ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਨ ਤੋਂ ਇਨਕਾਰ ਕਰਦਾ ਹੈ। ਸੱਚ ਮੁੱਚ ਉਹ ਵਿਅਕਤੀ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਨ ਦੇ ਲਾਇੱਕ ਨਹੀਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਸਰੀਰਕ ਸੁਭਾਅ ਰੱਖਣ ਵਾਲਾ ਪਰਮੇਸ਼ਰ ਦਾ ਵੈਰੀ ਹੈ, ਪਰਮੇਸ਼ਰ ਦੀ ਵਿਵਸਥਾ ਨੂੰ ਨਹੀਂ ਮੰਨਦਾ ਅਤੇ ਨਾ ਹੀ ਮੰਨ ਸਕਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਪਾਪੀ ਸੁਭਾਅ ਹਮੇਸ਼ਾ ਪਰਮੇਸ਼ਵਰ ਦਾ ਵੈਰੀ ਹੁੰਦਾ ਹੈ। ਇਹ ਪਰਮੇਸ਼ਵਰ ਦੇ ਬਿਵਸਥਾ ਦੇ ਅਧੀਨ ਨਹੀਂ ਹੁੰਦਾ ਅਤੇ ਨਾ ਹੀ ਇਹ ਕਰ ਸਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜੋ ਸਰੀਰਕ ਮਨਸ਼ਾ ਪਰਮੇਸ਼ੁਰ ਨਾਲ ਵੈਰ ਹੈ ਕਿਉਂ ਜੋ ਉਹ ਪਰਮੇਸ਼ੁਰ ਦੀ ਸ਼ਰਾ ਦੇ ਅਧੀਨ ਨਹੀਂ ਹੈ ਅਤੇ ਨਾ ਹੀ ਹੋ ਸੱਕਦੀ ਹੈ
Punjabi ERV
ਇਹ ਕਿਵੇਂ ਸੱਚ ਹੈ? ਕਿਉਂਕਿ ਜੇਕਰ ਇੱਕ ਮਨੁੱਖ ਦੀ ਸੋਚ ਪਾਪੀ ਸੁਭਾਅ ਦੇ ਵਸ੍ਸ ਹੈ, ਉਹ ਮਨੁੱਖ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਨ ਤੋਂ ਇਨਕਾਰ ਕਰਦਾ ਹੈ। ਸੱਚ ਮੁੱਚ ਉਹ ਵਿਅਕਤੀ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਨ ਦੇ ਲਾਇਕ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਪਰਮੇਸ਼ੁਰ ਨਾਲ ਵੈਰ ਹੈ, ਕਿਉਂਕਿ ਉਹ ਪਰਮੇਸ਼ੁਰ ਦੀ ਬਿਵਸਥਾ ਦੇ ਅਧੀਨ ਨਹੀਂ ਹੈ, ਅਤੇ ਨਾ ਹੀ ਹੋ ਸਕਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی جِسمانی نِیّت خُدا دے برخلاف اے۔ کیوں جو اوہ خُدا دی شریعت دی تابعدار نئیں اے۔ تے نا ہو سکدی اے۔
Punjabi Standard Bible (Punjabi Standard Bible) 2023
ਕਿਉਂਕਿ ਸਰੀਰਕ ਗੱਲਾਂ ਉੱਤੇ ਲੱਗਾ ਹੋਇਆ ਮਨ ਪਰਮੇਸ਼ਰ ਨਾਲ ਵੈਰ ਹੈ, ਕਿਉਂ ਜੋ ਇਹ ਪਰਮੇਸ਼ਰ ਦੀ ਬਿਵਸਥਾ ਦੇ ਅਧੀਨ ਨਹੀਂ ਹੈ ਅਤੇ ਨਾ ਹੀ ਹੋ ਸਕਦਾ ਹੈ;