Romans 9:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਨਾ ਪੁੱਛੋ। ਕਿਉਂਕਿ ਤੁਸੀਂ ਕੇਵਲ ਇਨਸਾਨ ਹੋ। ਇਨਸਾਨਾਂ ਨੂੰ ਪਰਮੇਸ਼ੁਰ ਨਾਲ ਬਹਿਸ ਕਰਨ ਦਾ ਹੱਕ ਨਹੀਂ ਹੈ। ਇੱਕ ਪ੍ਰਾਣੀ ਆਪਣੇ ਸਿਰਜਣ੍ਹਾਰ ਨੂੰ ਨਹੀਂ ਪੁੱਛ ਸੱਕਦਾ, “ਤੂੰ ਮੈਨੂੰ ਇੰਝ ਕਿਉਂ ਬਣਾਇਆ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਹੇ ਮਨੁੱਖ, ਤੂੰ ਪਰਮੇਸ਼ਰ ਤੋਂ ਪੁੱਛਣ ਵਾਲਾ ਕੌਣ ਹੈਂ? ਇੱਕ ਮਿੱਟੀ ਦਾ ਭਾਂਡਾ ਕਦੀ ਘੁਮਿਆਰ ਨੂੰ ਇਹ ਕਹਿੰਦਾ ਹੈ, “ਤੂੰ ਮੈਨੂੰ ਇਸ ਤਰ੍ਹਾਂ ਦਾ ਕਿਉਂ ਬਣਾਇਆ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਕੌਣ ਹੋ ਜੋ ਪਰਮੇਸ਼ਵਰ ਨਾਲ ਬਹਿਸ ਕਰਨ ਦੀ ਹਿੰਮਤ ਕਰੋ? ਕੀ ਕੋਈ ਚੀਜ਼ ਕਦੇ ਆਪਣੇ ਸਿਰਜਣਹਾਰ ਨੂੰ ਪੁੱਛ ਸਕਦੀ ਹੈ, “ਤੂੰ ਮੈਨੂੰ ਇਸ ਤਰ੍ਹਾਂ ਕਿਉਂ ਬਣਾਇਆ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਭਲਾ ਹੇ ਸ਼ਖ਼ਸ਼ਾ, ਤੂੰ ਪਰਮੇਸ਼ੁਰ ਨਾਲ ਵਿਵਾਦ ਕਰਨ ਵਾਲਾ ਕੌਣ ਹੈਂॽ ਕੀ ਘੜਤ ਘੜਨ ਵਾਲੇ ਨੂੰ ਆਖੇਗੀ ਭਈ ਤੈਂ ਮੈਨੂੰ ਇਸ ਢਬ ਕਿਉਂ ਬਣਾਇਆ?
Punjabi ERV
ਉਹ ਨਾ ਪੁਛੋ। ਕਿਉਂਕਿ ਤੁਸੀਂ ਕੇਵਲ ਇਨਸਾਨ ਹੋ। ਇਨਸਾਨਾਂ ਨੂੰ ਪਰਮੇਸ਼ੁਰ ਨਾਲ ਬਹਿਸ ਕਰਨ ਦਾ ਹੱਕ ਨਹੀਂ ਹੈ। ਇੱਕ ਪ੍ਰਾਣੀ ਆਪਣੇ ਸਿਰਜਣ੍ਹਾਰ ਨੂੰ ਨਹੀਂ ਪੁਛ ਸਕਦਾ, “ਤੂੰ ਮੈਨੂੰ ਇੰਝ ਕਿਉਂ ਬਣਾਇਆ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਨੁੱਖ, ਤੂੰ ਪਰਮੇਸ਼ੁਰ ਨਾਲ ਵਿਵਾਦ ਕਰਨ ਵਾਲਾ ਕੌਣ ਹੈ? ਭਲਾ ਘੜੀ ਹੋਈ ਚੀਜ਼ ਆਪਣੇ ਘੜਨ ਵਾਲੇ ਨੂੰ ਕਹਿ ਸਕਦੀ ਹੈ ਕਿ ਤੂੰ ਮੈਨੂੰ ਅਜਿਹਾ ਕਿਉਂ ਬਣਾਇਆ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ بندیا۔ تُوں کون ایں۔ جیہڑا خُدا نال مُڑ مُڑ جواب کرنا ایں؟ کاریگری کاریگر نُوں آکھے گی پئی تُوں مَینُوں اجیہا کیوں بنایا؟
Punjabi Standard Bible (Punjabi Standard Bible) 2023
ਹੇ ਮਨੁੱਖਾ, ਤੂੰ ਪਰਮੇਸ਼ਰ ਦੇ ਸਾਹਮਣੇ ਮੁੜ ਕੇ ਜਵਾਬ ਦੇਣ ਵਾਲਾ ਕੌਣ ਹੁੰਦਾ ਹੈਂ? ਕੀ ਸਿਰਜਣਾ ਆਪਣੇ ਸਿਰਜਣਹਾਰ ਨੂੰ ਕਹੇਗੀ, “ਤੂੰ ਮੈਨੂੰ ਅਜਿਹਾ ਕਿਉਂ ਬਣਾਇਆ?”