Romans 9:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਤਰ੍ਹਾਂ, ਪਰਮੇਸ਼ੁਰ ਨੇ ਕੀਤਾ ਹੈ। ਪਰਮੇਸ਼ੁਰ ਆਪਣਾ ਗੁੱਸਾ ਵਿਖਾਉਣਾ ਚਾਹੁੰਦਾ ਸੀ ਤਾਂ ਜੋ ਲੋਕ ਉਸਦੀ ਸ਼ਕਤੀ ਵੇਖ ਸੱਕਣ। ਪਰੇਸ਼ੁਰ ਨੇ ਬਹੁਤ ਸਬਰ ਨਾਲ ਉਨ੍ਹਾਂ ਲੋਕਾਂ ਨੂੰ ਸਹਾਰਿਆ ਜਿਨ੍ਹਾਂ ਤੇ ਉਹ ਬਹੁਤ ਗੁੱਸੇ ਸੀ ਅਤੇ ਜੋ ਤਬਾਹੀ ਲਈ ਤਿਆਰ ਕੀਤੇ ਗਏ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਪਰਮੇਸ਼ਰ ਵੀ ਆਪਣੇ ਕ੍ਰੋਧ ਅਤੇ ਸਮਰੱਥਾ ਨੂੰ ਪ੍ਰਗਟ ਕਰਨਾ ਚਾਹੁੰਦੇ ਸਨ । ਇਸ ਲਈ ਪਰਮੇਸ਼ਰ ਨੇ ਉਹਨਾਂ ਨੂੰ ਬਹੁਤ ਧੀਰਜ ਨਾਲ ਸਹਾਰਿਆ ਜਿਹੜੇ ਉਹਨਾਂ ਦੇ ਕ੍ਰੋਧ ਦੇ ਹੱਕਦਾਰ ਸਨ ਅਤੇ ਨਾਸ਼ ਹੋਣ ਦੇ ਲਈ ਤਿਆਰ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਕੀ ਹੋਇਆ ਜੇ ਪਰਮੇਸ਼ਵਰ ਨੇ ਇਹ ਚਾਹਿਆ ਕੇ ਭਈ ਆਪਣਾ ਕ੍ਰੋਧ ਵਿਖਾਲੇ ਅਤੇ ਆਪਣੀ ਸਮਰੱਥਾ ਪਰਗਟ ਕਰੇ ਜਿਹੜੇ ਭਾਂਡੇ ਕ੍ਰੋਧ ਦੇ ਲਈ ਹਨ ਅਤੇ ਜਿਹਨਾਂ ਨੂੰ ਨਾਸ ਹੋਣ ਦੇ ਲਈ ਤਿਆਰ ਕੀਤਾ ਹੈ, ਵੱਡੇ ਧੀਰਜ ਨਾਲ ਸਹਾਰਿਆ?
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕੀ ਹੋਇਆ ਜੇ ਪਰਮੇਸ਼ੁਰ ਨੇ ਇਹ ਚਾਹ ਕਰ ਕੇ ਭਈ ਆਪਣਾ ਕ੍ਰੋਧ ਵਿਖਾਲੇ ਅਤੇ ਆਪਣੀ ਸਮਰੱਥਾ ਪਰਗਟ ਕਰੇ ਕ੍ਰੋਧ ਦੇ ਭਾਂਡਿਆਂ ਨੂੰ ਜਿਹੜੇ ਨਾਸ ਦੇ ਲਈ ਤਿਆਰ ਕੀਤੇ ਹੋਏ ਸਨ ਵੱਡੇ ਧੀਰਜ ਨਾਲ ਸਹਾਰਿਆॽ
Punjabi ERV
ਇਸੇ ਤਰ੍ਹਾਂ, ਪਰਮੇਸ਼ੁਰ ਨੇ ਕੀਤਾ ਹੈ। ਪਰਮੇਸ਼ੁਰ ਆਪਣਾ ਗੁੱਸਾ ਵਿਖਾਉਣਾ ਚਾਹੁੰਦਾ ਸੀ ਤਾਂ ਜੋ ਲੋਕ ਉਸਦੀ ਸ਼ਕਤੀ ਵੇਖ ਸਕਣ। ਪਰੇਸ਼ੁਰ ਨੇ ਬਹੁਤ ਸਬਰ ਨਾਲ ਉਨ੍ਹਾਂ ਲੋਕਾਂ ਨੂੰ ਸਹਾਰਿਆ ਜਿਨ੍ਹਾਂ ਤੇ ਉਹ ਬਹੁਤ ਗੁੱਸੇ ਸੀ ਅਤੇ ਜੋ ਤਬਾਹੀ ਲਈ ਤਿਆਰ ਕੀਤੇ ਗਏ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕੀ ਹੋਇਆ ਜੇ ਪਰਮੇਸ਼ੁਰ ਨੇ ਇਹ ਚਾਹ ਕੇ ਜੋ ਆਪਣਾ ਕ੍ਰੋਧ ਵਿਖਾਵੇ ਅਤੇ ਆਪਣੀ ਸ਼ਕਤੀ ਪ੍ਰਗਟ ਕਰੇ ਕ੍ਰੋਧ ਦੇ ਭਾਂਡਿਆਂ ਨੂੰ ਜਿਹੜੇ ਨਾਸ ਦੇ ਲਈ ਤਿਆਰ ਕੀਤੇ ਹੋਏ ਸਨ, ਵੱਡੇ ਧੀਰਜ ਨਾਲ ਸਹਾਰਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کِیہ ہویا جے خُدا ایس غرض نال پئی اپنا غُصّہ وکھا لے تے اپنی قُدرت معلُوم کراوے۔ غُصّے دے بھانڈیاں دی جیہڑے ناس ہون لئی تیار کِیتے گئے سن بڑے صبر نال سہندا رہیا۔
Punjabi Standard Bible (Punjabi Standard Bible) 2023
ਤਾਂ ਇਸ ਵਿੱਚ ਕੀ ਹੈਰਾਨੀ ਹੈ ਕਿ ਪਰਮੇਸ਼ਰ ਨੇ ਆਪਣਾ ਕ੍ਰੋਧ ਅਤੇ ਆਪਣੀ ਸਮਰੱਥਾ ਪਰਗਟ ਕਰਨ ਦੀ ਇੱਛਾ ਨਾਲ ਕ੍ਰੋਧ ਦੇ ਬਰਤਨਾਂ ਨੂੰ ਜੋ ਨਾਸ ਲਈ ਤਿਆਰ ਕੀਤੇ ਗਏ ਸਨ ਬੜੇ ਧੀਰਜ ਨਾਲ ਸਹਿਣ ਕੀਤਾ