Romans 9:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਅਤੇ ਉਸੇ ਜਗ਼੍ਹਾ ਉਸ ਪਰਮੇਸ਼ੁਰ ਨੇ ਆਖਿਆ ਹੈ ‘ਤੁਸੀਂ ਮੇਰੇ ਲੋਕ ਨਹੀਂ ਹੋ’ ਉਸੇ ਥਾਵੇਂ, ਉਹ ਜਿਉਂਦੇ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਸ ਥਾਂ ਉਹਨਾਂ ਨੂੰ ਦੱਸਿਆ ਗਿਆ ਸੀ, ਤੁਸੀਂ ਮੇਰੇ ਲੋਕ ਨਹੀਂ ਹੋ, ਉਹ ਉੱਥੇ ਹੀ ਜਿਊਂਦੇ ਪਰਮੇਸ਼ਰ ਦੀ ਸੰਤਾਨ ਅਖਵਾਉਂਣਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ, “ਉਸੇ ਜਗ੍ਹਾ ਜਿੱਥੇ ਉਹਨਾਂ ਨੂੰ ਕਿਹਾ ਗਿਆ ਸੀ, ‘ਤੁਸੀਂ ਮੇਰੇ ਲੋਕ ਨਹੀਂ ਹੋ,’ ਉੱਥੇ ਉਹਨਾਂ ਨੂੰ ‘ਜੀਉਂਦੇ ਪਰਮੇਸ਼ਵਰ ਦੇ ਬੱਚੇ’ ਕਿਹਾ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਵੇਗਾ, ਭਈ ਜਿੱਥੇ ਉਨ੍ਹਾਂ ਨੂੰ ਏਹ ਆਖਿਆ ਗਿਆ ਸੀ, ਕਿ ਤੁਸੀਂ ਮੇਰੀ ਪਰਜਾ ਨਹੀਂ, ਉੱਥੇ ਓਹ ਜੀਉਂਦੇ ਪਰਮੇਸ਼ੁਰ ਦੇ ਪੁੱਤ੍ਰ ਅਖਵਾਉਣਗੇ।।
Punjabi ERV
“ਅਤੇ ਉਸੇ ਜਗ਼੍ਹਾ ਉਸ ਪਰਮੇਸ਼ੁਰ ਨੇ ਆਖਿਆ ਹੈ ‘ਤੁਸੀਂ ਮੇਰੇ ਲੋਕ ਨਹੀਂ ਹੋ’ ਉਸੇ ਥਾਵੇਂ, ਉਹ ਜਿਉਂਦੇ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ।” ਹੋਸ਼ੇਆ 1:10
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਐਉਂ ਹੋਵੇਗਾ, ਕਿ ਜਿੱਥੇ ਉਨ੍ਹਾਂ ਨੂੰ ਇਹ ਆਖਿਆ ਗਿਆ ਸੀ, ਕਿ ਤੁਸੀਂ ਮੇਰੀ ਪਰਜਾ ਨਹੀਂ, ਉੱਥੇ ਉਹ ਜੀਉਂਦੇ ਪਰਮੇਸ਼ੁਰ ਦੀ ਸੰਤਾਨ ਅਖਵਾਉਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اِنج ہوئے گا پئی جِس تھاں اوہناں نُوں آکھیا گیا سی۔ پئی تُسی میری قوم نئیں اوہ۔ اوتھے اوہ جِیوندے خُدا دے پُتر اکھوان گے۔
Punjabi Standard Bible (Punjabi Standard Bible) 2023
ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਸ ਸਥਾਨ 'ਤੇ ਉਨ੍ਹਾਂ ਨੂੰ ਕਿਹਾ ਗਿਆ ਸੀ, “ਤੁਸੀਂ ਮੇਰੀ ਪਰਜਾ ਨਹੀਂ ਹੋ,” ਉੱਥੇ ਹੀ ਉਹ “ਜੀਉਂਦੇ ਪਰਮੇਸ਼ਰ ਦੀ ਸੰਤਾਨ” ਕਹਾਉਣਗੇ।