Romans 9:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਇਸ ਸਭ ਦਾ ਕੀ ਅਰਥ ਹੋਇਆ? ਇਸਦਾ ਮਤਲਬ ਇਹ ਹੈ ਕਿ; ਗੈਰ ਯਹੂਦੀ ਲੋਕ ਜਿਹੜੇ ਧਰਮੀ ਹੋਣ ਦੀ ਕੋਸ਼ਿਸ਼ ਨਹੀਂ ਕਰ ਰਹੇ ਸਨ, ਧਰਮੀ ਬਣਾਏ ਗਏ। ਉਹ ਆਪਣੇ ਵਿਸ਼ਵਾਸ ਕਾਰਣ ਹੀ ਧਰਮੀ ਬਣੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਅਸੀਂ ਕੀ ਕਹੀਏ? ਇਹ ਕਿ ਪਰਾਈਆਂ ਕੌਮਾਂ ਜਿਹੜੀਆਂ ਪਰਮੇਸ਼ਰ ਦੇ ਨਾਲ ਆਪਣੇ ਨੇਕ ਸੰਬੰਧ ਸਥਾਪਤ ਕਰਨ ਦੀ ਕੋਸ਼ਿਸ਼ ਨਹੀਂ ਕਰਦੀਆਂ ਉਹਨਾਂ ਦਾ ਵਿਸ਼ਵਾਸ ਦੇ ਦੁਆਰਾ ਪਰਮੇਸ਼ਰ ਦੇ ਨਾਲ ਨੇਕ ਸੰਬੰਧ ਸਥਾਪਤ ਕੀਤਾ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਫਿਰ ਅਸੀਂ ਕੀ ਆਖੀਏ? ਕਿ ਪਰਾਈਆਂ ਕੌਮਾਂ ਜਿਹੜੀਆਂ ਧਰਮ ਦਾ ਪਿੱਛਾ ਨਹੀਂ ਕਰਦੀਆਂ, ਉਹਨਾਂ ਨੇ ਧਰਮ ਨੂੰ ਪ੍ਰਾਪਤ ਕੀਤਾ ਉਹ ਧਰਮ ਨੂੰ ਜੋ ਵਿਸ਼ਵਾਸ ਦੁਆਰਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਅਸੀਂ ਕੀ ਆਖੀਏॽ ਭਈ ਪਰਾਈਆਂ ਕੌਮਾਂ ਜਿਹੜੀਆਂ ਧਰਮ ਦਾ ਪਿੱਛਾ ਨਹੀਂ ਕਰਦੀਆਂ ਸਨ ਓਹਨਾਂ ਨੇ ਧਰਮ ਨੂੰ ਪ੍ਰਾਪਤ ਕੀਤਾ ਸਗੋਂ ਉਸ ਧਰਮ ਨੂੰ ਜਿਹੜਾ ਨਿਹਚਾ ਤੋਂ ਹੁੰਦਾ ਹੈ
Punjabi ERV
ਤਾਂ ਇਸ ਸਭ ਦਾ ਕੀ ਅਰਥ ਹੋਇਆ? ਇਸਦਾ ਮਤਲਬ ਇਹ ਹੈ ਕਿ; ਗੈਰ ਯਹੂਦੀ ਲੋਕ ਜਿਹਡ਼ੇ ਧਰਮੀ ਹੋਣ ਦੀ ਕੋਸ਼ਿਸ਼ ਨਹੀਂ ਕਰ ਰਹੇ ਸਨ, ਧਰਮੀ ਬਣਾਏ ਗਏ। ਉਹ ਆਪਣੇ ਵਿਸ਼ਵਾਸ ਕਾਰਣ ਹੀ ਧਰਮੀ ਬਣੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਅਸੀਂ ਕੀ ਆਖੀਏ? ਕਿ ਪਰਾਈਆਂ ਕੌਮਾਂ ਜਿਹੜੀਆਂ ਧਾਰਮਿਕਤਾ ਦਾ ਪਿੱਛਾ ਨਹੀਂ ਕਰਦੀਆਂ ਸਨ, ਉਹਨਾਂ ਨੇ ਧਾਰਮਿਕਤਾ ਨੂੰ ਪ੍ਰਾਪਤ ਕੀਤਾ ਸਗੋਂ ਉਸ ਧਾਰਮਿਕਤਾ ਨੂੰ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پھر اسی کِیہ آکھئے؟ پئی غیر قوماں جیہڑیاں راستبازی دا پِچھّا نئیں سن کر دیاں اوہناں نُوں راستبازی ہتّھ آئی؟ یعنی اوہ راستبازی جیہڑی اِیمان توں ہوندی اے؟
Punjabi Standard Bible (Punjabi Standard Bible) 2023
ਤਾਂ ਅਸੀਂ ਕੀ ਕਹੀਏ? ਇਸ ਦਾ ਭਾਵ ਇਹ ਹੈ ਕਿ ਪਰਾਈਆਂ ਕੌਮਾਂ ਜਿਹੜੀਆਂ ਧਾਰਮਿਕਤਾ ਦੀ ਖੋਜ ਨਹੀਂ ਕਰਦੀਆਂ ਸਨ, ਉਨ੍ਹਾਂ ਨੇ ਧਾਰਮਿਕਤਾ ਅਰਥਾਤ ਉਸ ਧਾਰਮਿਕਤਾ ਨੂੰ ਜਿਹੜੀ ਵਿਸ਼ਵਾਸ ਦੇ ਦੁਆਰਾ ਹੈ, ਪ੍ਰਾਪਤ ਕੀਤਾ;