Romans 9:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਇਸਰਾਏਲੀ ਹਨ। ਉਹ ਲੋਕ ਪਰਮੇਸ਼ੁਰ ਦੀ ਚੁਣੀ ਹੋਈ ਔਲਾਦ ਹਨ। ਉਨ੍ਹਾਂ ਕੋਲ ਪਰਮੇਸ਼ੁਰ ਦੀ ਮਹਿਮਾ ਹੈ ਅਤੇ ਉਹ ਕਰਾਰ ਵੀ ਹਨ ਜਿਹੜੇ ਪਰਮੇਸ਼ੁਰ ਨੇ ਆਪਣੇ ਤੇ ਆਪਣੇ ਲੋਕਾਂ ਵਿੱਚਕਾਰ ਕੀਤੇ ਸਨ। ਪਰਮੇਸ਼ੁਰ ਨੇ ਉਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਅਤੇ ਮੰਦਰ ਉਪਾਸਨਾ ਦਿੱਤੀ। ਅਤੇ ਪਰਮੇਸ਼ੁਰ ਨੇ ਆਪਣੇ ਕੌਲ ਉਨ੍ਹਾਂ ਯਹੂਦੀਆਂ ਨੂੰ ਦਿੱਤੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਇਸਰਾਏਲੀ ਪਰਮੇਸ਼ਰ ਦੇ ਲੋਕ ਹਨ ਜਿਹਨਾਂ ਨੂੰ ਪਰਮੇਸ਼ਰ ਨੇ ਆਪਣੀ ਸੰਤਾਨ ਬਣਾਇਆ, ਉਹਨਾਂ ਉੱਤੇ ਪਰਮੇਸ਼ਰ ਨੇ ਆਪਣੀ ਮਹਿਮਾ ਪ੍ਰਗਟ ਕੀਤੀ, ਉਹਨਾਂ ਦੇ ਨਾਲ ਨੇਮ ਬੰਨ੍ਹਿਆ, ਉਹਨਾਂ ਨੂੰ ਵਿਵਸਥਾ ਵੀ ਦਿੱਤੀ, ਉਹਨਾਂ ਨੂੰ ਆਪਣੀ ਅਰਾਧਨਾ ਕਰਨ ਦੇ ਲਈ ਹੈਕਲ ਅਤੇ ਵਾਅਦੇ ਦਿੱਤੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਇਸਰਾਏਲੀ ਹਨ ਜੋ ਪਰਮੇਸ਼ਵਰ ਦੇ ਗੋਦ ਲਏ ਪੁੱਤਰ ਹਨ। ਪ੍ਰਤਾਪ, ਨੇਮ, ਬਿਵਸਥਾ, ਹੈਕਲ ਸੇਵਾ ਅਤੇ ਵਾਅਦੇ ਉਹਨਾਂ ਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਇਸਰਾਏਲੀ ਹਨ ਅਤੇ ਪੁੱਤ੍ਰੇਲਾਪਣ, ਪਰਤਾਪ, ਨੇਮ, ਸ਼ਰਾ ਦਾ ਦਾਨ, ਪਰਮੇਸ਼ੁਰ ਦੀ ਉਪਾਸਨਾ ਅਤੇ ਪਰਤੱਗਿਆ ਓਹਨਾਂ ਦੇ ਹਨ
Punjabi ERV
ਉਹ ਇਸਰਾਏਲੀ ਹਨ। ਉਹ ਲੋਕ ਪਰਮੇਸ਼ੁਰ ਦੀ ਚੁਣੀ ਹੋਈ ਔਲਾਦ ਹਨ। ਉਨ੍ਹਾਂ ਕੋਲ ਪਰਮੇਸ਼ੁਰ ਦੀ ਮਹਿਮਾ ਹੈ ਅਤੇ ਉਹ ਕਰਾਰ ਵੀ ਹਨ ਜਿਹਡ਼ੇ ਪਰਮੇਸ਼ੁਰ ਨੇ ਆਪਣੇ ਤੇ ਆਪਣੇ ਲੋਕਾਂ ਵਿਚਕਾਰ ਕੀਤੇ ਸਨ। ਪਰਮੇਸ਼ੁਰ ਨੇ ਉਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਅਤੇ ਮੰਦਰ ਉਪਾਸਨਾ ਦਿੱਤੀ। ਅਤੇ ਪਰਮੇਸ਼ੁਰ ਨੇ ਆਪਣੇ ਕੌਲ ਉਨ੍ਹਾਂ ਯਹੂਦੀਆਂ ਨੂੰ ਦਿੱਤੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਇਸਰਾਏਲੀ ਹਨ ਅਤੇ ਲੇਪਾਲਕਪਨ ਦਾ ਹੱਕ, ਮਹਿਮਾ, ਨੇਮ, ਬਿਵਸਥਾ ਦਾ ਦਾਨ, ਪਰਮੇਸ਼ੁਰ ਦੀ ਬੰਦਗੀ ਅਤੇ ਵਾਇਦੇ ਉਹਨਾਂ ਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ تے اِسرائیلی نیں۔ پُتریلے ہونا تے جلال تے عہد تے شریعت دا سونپیا جانا تے عبادت تے وعدے اوہناں دے نیں۔
Punjabi Standard Bible (Punjabi Standard Bible) 2023
ਉਹ ਇਸਰਾਏਲੀ ਹਨ ਅਤੇ ਪੁਤਰੇਲਾਪਣ, ਮਹਿਮਾ, ਨੇਮ, ਬਿਵਸਥਾ ਨੂੰ ਪ੍ਰਾਪਤ ਕਰਨਾ, ਸੇਵਾ-ਉਪਾਸਨਾ ਅਤੇ ਵਾਇਦੇ, ਇਹ ਉਨ੍ਹਾਂ ਦੇ ਹੀ ਹਨ।