Romans 9:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਂ, ਮੈਂ ਯਹੂਦੀਆਂ ਲਈ ਦੁੱਖ ਮਹਿਸੂਸ ਕਰਦਾ ਹਾਂ। ਮੇਰਾ ਇਹ ਮਤਲਬ ਨਹੀਂ ਕਿ ਪਰਮੇਸ਼ੁਰ ਨੇ ਉਨ੍ਹਾਂ ਨਾਲ ਕੀਤਾ ਉਹ ਵਚਨ ਪੂਰਾ ਨਹੀਂ ਕੀਤਾ। ਪਰ ਅਸਲ ਵਿੱਚ ਜਿਹੜੇ ਇਸਰਾਏਲ ਵਿੱਚੋਂ ਹਨ, ਉਹ ਸਾਰੇ ਇਸਰਾਏਲੀ ਨਹੀਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਇਹ ਨਹੀਂ ਕਹਿੰਦਾ ਕਿ ਪਰਮੇਸ਼ਰ ਦਾ ਵਾਅਦਾ ਖ਼ਤਮ ਹੋ ਗਿਆ ਹੈ ਕਿਉਂਕਿ ਸਭ ਇਸਰਾਏਲੀ ਸੱਚੇ ਇਸਰਾਏਲੀ ਨਹੀਂ ਹਨ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਇਸ ਤਰ੍ਹਾਂ ਨਹੀਂ ਹੈ ਕਿ ਪਰਮੇਸ਼ਵਰ ਬਚਨ ਅਸਫ਼ਲ ਹੋ ਗਿਆ ਸੀ। ਸਾਰੇ ਲੋਕ ਜੋ ਇਸਰਾਏਲ ਤੋਂ ਆਏ ਹਨ ਇਸਰਾਏਲੀ ਨਹੀਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਇਉਂ ਨਹੀਂ ਜੋ ਪਰਮੇਸ਼ੁਰ ਦਾ ਬਚਨ ਅਕਾਰਥ ਹੋ ਗਿਆ; ਕਿਉਂਕਿ ਜਿਹੜੇ ਇਸਰਾਏਲ ਦੇ ਵਿੱਚੋਂ ਹਨ ਓਹ ਸੱਭੇ ਇਸਰਾਏਲੀ ਨਹੀਂ
Punjabi ERV
ਹਾਂ, ਮੈਂ ਯਹੂਦੀਆਂ ਲਈ ਦੁਖ ਮਹਿਸੂਸ ਕਰਦਾ ਹਾਂ। ਮੇਰਾ ਇਹ ਮਤਲਬ ਨਹੀਂ ਕਿ ਪਰਮੇਸ਼ੁਰ ਨੇ ਉਨ੍ਹਾਂ ਨਾਲ ਕੀਤਾ ਉਹ ਵਚਨ ਪੂਰਾ ਨਹੀਂ ਕੀਤਾ। ਪਰ ਅਸਲ ਵਿੱਚ ਜਿਹਡ਼ੇ ਇਸਰਾਏਲ ਵਿੱਚੋਂ ਹਨ, ਉਹ ਸਾਰੇ ਇਸਰਾਏਲੀ ਨਹੀਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਸ ਤਰ੍ਹਾਂ ਨਹੀਂ ਜੋ ਪਰਮੇਸ਼ੁਰ ਦਾ ਬਚਨ ਟਲ ਗਿਆ; ਕਿਉਂਕਿ ਜਿਹੜੇ ਇਸਰਾਏਲ ਦੇ ਵਿੱਚੋਂ ਹਨ, ਉਹ ਸਾਰੇ ਇਸਰਾਏਲੀ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ایہہ نئیں پئی خُدا دا کلام ایویں گیا۔ کیوں جو اوہ سارے اِسرائیلی نئیں جیہڑے اِسرائیل وِچوں نیں۔
Punjabi Standard Bible (Punjabi Standard Bible) 2023
ਪਰ ਇਹ ਨਹੀਂ ਕਿ ਪਰਮੇਸ਼ਰ ਦਾ ਵਚਨ ਵਿਅਰਥ ਹੋ ਗਿਆ, ਕਿਉਂਕਿ ਜਿਹੜੇ ਇਸਰਾਏਲ ਦੀ ਅੰਸ ਵਿੱਚੋਂ ਹਨ ਉਹ ਸਾਰੇ ਇਸਰਾਏਲੀ ਨਹੀਂ ਹਨ