Ruth 1:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੈਂ ਗਈ ਸੀ ਮੇਰੇ ਕੋਲ ਲੋੜੀਂਦੀਆਂ ਸਾਰੀਆਂ ਚੀਜ਼ਾਂ ਸਨ। ਪਰ ਹੁਣ, ਯਹੋਵਾਹ ਮੈਨੂੰ ਖਾਲੀ ਹੱਥੀ ਘਰ ਵਾਪਸ ਲਿਆਇਆ ਹੈ। ਉਸ ਨੇ ਮੈਨੂੰ ਉਦਾਸੀ ਦਿੱਤੀ ਹੈ, ਤਾਂ ਤੁਸੀਂ ਮੈਨੂੰ ‘ਖੁਸ਼’ ਕਿਉਂ ਬੁਲਾਉਂਦੇ ਹੋ? ਪਰਮੇਸ਼ੁਰ ਸਰਬ-ਸ਼ਕਤੀਮਾਨ ਨੇ ਮੈਨੂੰ ਬਹੁਤ ਸਾਰੀਆਂ ਮੁਸੀਬਤਾਂ ਦਿੱਤੀਆਂ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਭਰੀ ਪੱਲੀਂ ਨਿਕਲੀ ਸੀ ਪਰ ਯਹੋਵਾਹ ਮੈਨੂੰ ਸੱਖਣੀ ਮੋੜ ਲਿਆਇਆ ਹੈ। ਫੇਰ ਤੁਸੀਂ ਮੈਨੂੰ ਨਾਓਮੀ ਕਿਉਂ ਆਖਦੀਆਂ ਹੋ? ਤੁਸੀਂ ਵੇਖਦੇ ਹੋ ਜੋ ਯਹੋਵਾਹ ਮੇਰਾ ਵਿਰੋਧੀ ਬਣਿਆ ਅਤੇ ਸਰਬਸ਼ਕਤੀਮਾਨ ਨੇ ਮੈਨੂੰ ਦੁਖ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਭਰੀ ਪੂਰੀ ਇੱਥੋਂ ਨਿੱਕਲੀ ਸੀ, ਪਰ ਯਹੋਵਾਹ ਮੈਨੂੰ ਖਾਲੀ ਹੱਥ ਮੋੜ ਲਿਆਇਆ ਹੈ। ਫੇਰ ਤੁਸੀਂ ਮੈਨੂੰ ਨਾਓਮੀ ਕਿਉਂ ਕਹਿੰਦੀਆਂ ਹੋ? ਤੁਸੀਂ ਵੇਖਦੇ ਹੋ, ਜੋ ਯਹੋਵਾਹ ਮੇਰਾ ਵਿਰੋਧੀ ਬਣਿਆ ਅਤੇ ਸਰਬ ਸ਼ਕਤੀਮਾਨ ਨੇ ਮੈਨੂੰ ਦੁੱਖ ਦਿੱਤਾ।”