Ruth 2:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਰੂਥ ਨੇ ਝੁਕ ਕੇ ਪ੍ਰਣਾਮ ਕੀਤਾ। ਉਸ ਨੇ ਬੋਅਜ਼ ਨੂੰ ਆਖਿਆ, “ਮੈਨੂੰ ਹੈਰਾਨੀ ਹੈ ਕਿ ਤੁਸੀਂ ਮੇਰੇ ਵੱਲ ਧਿਆਨ ਕਰ ਲਿਆ! ਮੈਂ ਤਾਂ ਅਜਨਬੀ ਹਾਂ ਪਰ ਤੁਸੀਂ ਮੇਰੇ ਉੱਪਰ ਬਹੁਤ ਮਿਹਰਬਾਨੀ ਕੀਤੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੇ ਮੂੰਹ ਦੇ ਭਾਰ ਧਰਤੀ ਉੱਤੇ ਨਿਉਂ ਕੇ ਮੱਥਾ ਟੇਕਿਆ ਅਤੇ ਆਖਿਆ, ਮੈਂ ਕਿਉਂ ਤੇਰੀ ਨਿਗਾਹ ਵਿੱਚ ਕਿਰਪਾ ਪਾਈ ਜੋ ਤੈਂ ਮੇਰੀ ਵੱਲ ਧਿਆਨ ਕੀਤਾ? ਮੈਂ ਤਾਂ ਓਪਰੀ ਤੀਵੀਂ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰੂਥ ਨੇ ਮੂੰਹ ਦੇ ਭਾਰ ਧਰਤੀ ਉੱਤੇ ਝੁੱਕ ਕੇ ਮੱਥਾ ਟੇਕਿਆ ਅਤੇ ਕਿਹਾ, “ਕੀ ਕਾਰਨ ਹੈ ਜੋ ਮੈਂ ਤੇਰੀ ਨਿਗਾਹ ਵਿੱਚ ਕਿਰਪਾ ਪਾਈ ਅਤੇ ਤੂੰ ਮੇਰੇ ਵੱਲ ਧਿਆਨ ਕੀਤਾ? ਮੈਂ ਤਾਂ ਪਰਦੇਸਣ ਹਾਂ।”