Ruth 3:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਬੋਅਜ਼ ਨੇ ਆਖਿਆ, “ਮੁਟਿਆਰੇ ਯਹੋਵਾਹ ਤੇਰਾ ਭਲਾ ਕਰੇ। ਤੂੰ ਮੇਰੇ ਉੱਤੇ ਮਿਹਰਬਾਨ ਰਹੀਂ ਹੈ ਮੇਰੇ ਲਈ ਤੇਰੀ ਮਿਹਰਬਾਨੀ ਉਸ ਮਿਹਰਬਾਨੀ ਨਾਲੋਂ ਵਡੇਰੀ ਹੈ ਜਿਹੜੀ ਤੂੰ ਸ਼ੁਰੂ ਵਿੱਚ ਨਾਓਮੀ ਉੱਤੇ ਕੀਤੀ ਸੀ। ਤੂੰ ਸ਼ਾਦੀ ਲਈ ਕਿਸੇ ਅਮੀਰ ਜਾਂ ਗਰੀਬ ਜਵਾਨ ਆਦਮੀ ਨੂੰ ਵੀ ਚੁਣ ਸੱਕਦੀ ਸੀ ਪਰ ਤੂੰ ਅਜਿਹਾ ਨਹੀਂ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਬੋਲਿਆ, ਹੇ ਬੀਬੀ, ਯਹੋਵਾਹ ਤੈਨੂੰ ਅਸੀਸ ਦੇਵੇ ਕਿਉਂ ਜੋ ਤੈਂ ਅੱਗੇ ਨਾਲੋਂ ਅੰਤ ਵਿੱਚ ਵਧੀਕ ਕਿਰਪਾ ਕਰ ਵਿਖਾਈ ਇਸ ਲਈ ਜੋ ਤੂੰ ਗੱਭਰੂਆਂ ਦੇ ਮਗਰ ਨਾ ਲੱਗੀ ਭਾਵੇਂ ਧਨੀ ਭਾਵੇਂ ਨਿਰਧਨ ਹੁੰਦੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੋਅਜ਼ ਨੇ ਕਿਹਾ, “ਹੇ ਮੇਰੀਏ ਧੀਏ, ਯਹੋਵਾਹ ਤੈਨੂੰ ਅਸੀਸ ਦੇਵੇ ਕਿਉਂ ਜੋ ਤੂੰ ਪਹਿਲਾਂ ਨਾਲੋਂ, ਅੰਤ ਵਿੱਚ ਵੱਧ ਕਿਰਪਾ ਵਿਖਾਈ ਹੈ, ਇਸ ਲਈ ਜੋ ਤੂੰ ਗੱਭਰੂਆਂ ਦੇ ਪਿੱਛੇ ਨਹੀਂ ਲੱਗੀ, ਭਾਵੇਂ ਧਨਵਾਨ ਹੋਣ ਭਾਵੇਂ ਗਰੀਬ।