Ruth 3:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਤ ਇੱਥੇ ਰੁਕ ਜਾ ਸਵੇਰੇ ਅਸੀਂ ਦੇਖਾਂਗੇ ਕਿ ਕੀ ਉਹ ਤੇਰੀ ਮਦਦ ਕਰੇਗਾ। ਜੇ ਉਹ ਤੇਰੀ ਮਦਦ ਕਰਨ ਦਾ ਫ਼ੈਸਲਾ ਕਰਦਾ ਹੈ ਤਾਂ ਬਹੁਤ ਚੰਗੀ ਗੱਲ ਹੈ। ਜੇ ਉਹ ਮਦਦ ਕਰਨ ਤੋਂ ਇਨਕਾਰ ਕਰਦਾ ਹੈ ਤਾਂ ਮੈਂ ਯਹੋਵਾਹ ਨੂੰ ਹਾਜਰ-ਨਾਜਰ ਸਮਝਕੇ ਇਕਰਾਰ ਕਰਦਾ ਹਾਂ ਕਿ ਮੈਂ ਤੇਰੇ ਨਾਲ ਸ਼ਾਦੀ ਕਰ ਲਵਾਂਗਾ ਅਤੇ ਤੇਰੇ ਲਈ ਅਲੀਮਲਕ ਦੀ ਧਰਤੀ ਵਾਪਸ ਖਰੀਦ ਦੇਵਾਂਗਾ। ਇਸ ਲਈ ਸਵੇਰ ਹੋਣ ਤੱਕ ਇੱਥੇ ਲੇਟੀ ਰਹਿ।”
Punjabi Bible 2016 - ਪਵਿੱਤਰ ਬਾਈਬਲ O.V.
ਅੱਜ ਦੀ ਰਾਤ ਠਹਿਰ ਜਾ ਅਤੇ ਸਵੇਰ ਨੂੰ ਐਉਂ ਹੋਵੇਗਾ ਕਿ ਜੇ ਉਹ ਤੇਰੇ ਲਈ ਛੁਡਾਵੇ ਤਾਂ ਚੰਗਾ, ਉਹ ਛੁਡਾਵੇ, ਪਰ ਜੇ ਉਹ ਛੁਡਾਉਣਾ ਨਾ ਮੰਨੇ ਤਾਂ ਮੈਂ ਛੁਡਾਵਾਂਗਾ, ਮੈਂ ਜੀਉਂਦੇ ਯਹੋਵਾਹ ਦੀ ਸੌਂਹ ਖਾਂਦਾ ਹਾਂ। ਤੂੰ ਸਵੇਰ ਤੀਕ ਪਈ ਰਹੁ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਜ ਦੀ ਰਾਤ ਠਹਿਰ ਜਾ ਅਤੇ ਸਵੇਰ ਨੂੰ ਜੇ ਉਹ ਤੇਰੇ ਲਈ ਛੁਡਾਉਣ ਦਾ ਕੰਮ ਕਰੇ ਤਾਂ ਚੰਗਾ, ਉਹ ਛੁਡਾਵੇ, ਪਰ ਜੇ ਉਹ ਛੁਡਾਉਣਾ ਨਾ ਚਾਹੇ ਤਾਂ ਮੈਂ ਇਹ ਕੰਮ ਕਰਾਂਗਾ, ਮੈਂ ਜੀਉਂਦੇ ਯਹੋਵਾਹ ਦੀ ਸਹੁੰ ਖਾਂਦਾ ਹਾਂ। ਤੂੰ ਸਵੇਰ ਤੱਕ ਇੱਥੇ ਹੀ ਲੇਟੀ ਰਹਿ।”