Ruth 3:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਬੋਅਜ਼ ਨੇ ਆਖਿਆ, “ਆਪਣਾ ਸ਼ੌਲ ਲਿਆ ਅਤੇ ਇਸ ਨੂੰ ਖੋਲ੍ਹ।” ਇਸ ਲਈ ਰੂਥ ਨੇ ਆਪਣੇ ਸ਼ੌਲ ਨੂੰ ਖੋਲ੍ਹਿਆ ਅਤੇ ਬੋਅਜ਼ ਨੇ ਜੌਆਂ ਦੇ ਛੇ ਤੋਲ ਲਈ ਅਤੇ ਉਸ ਦੀ ਸੱਸ ਨਾਓਮੀ ਨੂੰ ਸੁਗਾਤ ਵਜੋਂ ਦੇ ਦਿੱਤੇ। ਫ਼ੇਰ ਉਸ ਨੇ ਇਸ ਨੂੰ ਰੂਥ ਦੇ ਸ਼ੌਲ ਵਿੱਚ ਲਪੇਟ ਕੇ ਅਤੇ ਉਸ ਦੇ ਸਿਰ ਉੱਤੇ ਰੱਖ ਦਿੱਤਾ ਫ਼ੇਰ ਉਹ ਸ਼ਹਿਰ ਨੂੰ ਵਪਸ ਚੱਲਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਨੇ ਆਖਿਆ, ਆਪਣੇ ਉਪਰਲੀ ਚੱਦਰ ਫੜ ਛੱਡ ਤਦ ਜਿਸ ਵੇਲੇ ਉਹ ਉਸ ਨੂੰ ਫੜਦੀ ਸੀ ਉਸ ਨੇ ਛੇ ਟੋਪੇ ਜਵਾਂ ਦੇ ਮਿਣੇ ਅਤੇ ਉਹ ਨੂੰ ਦੇ ਦਿੱਤੇ ਸੋ ਉਹ ਸ਼ਹਿਰ ਨੂੰ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਬੋਅਜ਼ ਨੇ ਕਿਹਾ, “ਆਪਣੇ ਉੱਪਰਲੀ ਚੱਦਰ ਫੜ੍ਹ ਲੈ,” ਅਤੇ ਜਦ ਉਸ ਨੇ ਉਹ ਨੂੰ ਫੜ੍ਹ ਲਿਆ ਤਾਂ ਉਸ ਨੇ ਛੇ ਟੋਪੇ ਜੌਂ ਦੇ ਮਿਣੇ ਅਤੇ ਉਸ ਨੂੰ ਦਿੱਤੇ, ਫਿਰ ਉਹ ਨਗਰ ਨੂੰ ਚਲੀ ਗਈ।