Ruth 4:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਰੂਥ ਨੂੰ ਵੀ ਆਪਣੀ ਪਤਨੀ ਵਜੋਂ ਖਰੀਦ ਰਿਹਾ ਹਾਂ ਅਜਿਹਾ ਮੈਂ ਇਸ ਲਈ ਕਰ ਰਿਹਾ ਹਾਂ ਕਿ ਸਵਰਗਵਾਸੀ ਬੰਦੇ ਦੀ ਜਾਇਦਾਦ ਉਸ ਦੇ ਪਰਿਵਾਰ ਵਿੱਚ ਹੀ ਰਹੇ। ਇਸ ਤਰ੍ਹਾਂ ਸਵਰਗਵਾਸੀ ਬੰਦੇ ਦਾ ਨਾਮ ਉਸ ਦੇ ਪਰਿਵਾਰ ਅਤੇ ਉਸ ਦੀ ਜ਼ਮੀਨ ਤੋਂ ਵੱਖ ਨਹੀਂ ਹੋਵੇਗਾ। ਅੱਜ ਦੇ ਦਿਨ ਤੁਸੀਂ ਗਵਾਹ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਮੈਂ ਮਹਿਲੋਨ ਦੀ ਤੀਵੀਂ ਮੋਆਬਣ ਰੂਥ ਨੂੰ ਵੀ ਮੁੱਲ ਲੈ ਲਿਆ ਤਾਂ ਜੋ ਉਹ ਮੇਰੀ ਪਤਨੀ ਬਣੇ ਇਸ ਕਰ ਕੇ ਜੋ ਉਸ ਮੋਏ ਹੋਏ ਦਾ ਨਾਉਂ ਉਹ ਦੀ ਪੱਤੀ ਵਿੱਚ ਬਣਿਆ ਰਹੇ ਜੋ ਉਸ ਮੋਏ ਹੋਏ ਦਾ ਨਾਉਂ ਉਹ ਦੇ ਭਰਾਵਾਂ ਅਤੇ ਉਹ ਦੇ ਥਾਵਾਂ ਦੇ ਫਾਟਕਾਂ ਤੋਂ ਮਿਟ ਨਾ ਜਾਵੇ। ਤੁਸੀਂ ਅੱਜ ਦੇ ਦਿਨ ਗਵਾਹ ਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਮੈਂ ਮਹਿਲੋਨ ਦੀ ਵਿਧਵਾ, ਮੋਆਬਣ ਰੂਥ ਨੂੰ ਵੀ ਮੁੱਲ ਲੈ ਲਿਆ ਕਿ ਉਹ ਮੇਰੀ ਪਤਨੀ ਬਣੇ ਤਾਂ ਜੋ ਉਸ ਮਰੇ ਹੋਏ ਦਾ ਨਾਮ ਉਸ ਦੀ ਜਾਇਦਾਦ ਵਿੱਚ ਬਣਿਆ ਰਹੇ, ਕਿਤੇ ਅਜਿਹਾ ਨਾ ਹੋਵੇ ਕਿ ਉਸ ਮਰੇ ਹੋਏ ਦਾ ਨਾਮ ਉਸ ਦੇ ਭਰਾਵਾਂ ਅਤੇ ਉਸ ਦੇ ਸਥਾਨ ਤੇ ਫਾਟਕਾਂ ਤੋਂ ਮਿੱਟ ਜਾਵੇ। ਤੁਸੀਂ ਅੱਜ ਦੇ ਦਿਨ ਦੇ ਗਵਾਹ ਹੋ।”