Ruth 4:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਹ ਸਾਰੇ ਲੋਕ ਅਤੇ ਬਜ਼ੁਰਗ ਜਿਹੜੇ ਸ਼ਹਿਰ ਦੇ ਦਰਵਾਜ਼ਿਆਂ ਨੇੜੇ ਸਨ ਗਵਾਹ ਬਣ ਗਏ। ਉਸ ਨੇ ਆਖਿਆ, “ਯਹੋਵਾਹ ਇਸ ਔਰਤ ਨੂੰ, ਜਿਹੜੀ ਆ ਰਹੀ ਹੈ ਤੇਰੇ ਘਰ ਅੰਦਰ, ਰਾਖੇਲ ਅਤੇ ਲੇਆਹ ਵਾਂਗ ਬਣਾਵੇ, ਜਿਨ੍ਹਾਂ ਨੇ ਇਸਰਾਏਲ ਦਾ ਘਰ ਉਸਾਰਿਆ ਸੀ। ਇਫ਼ਰਾਥਾਹ ਅੰਦਰ ਬਣ ਜਾ ਸ਼ਕਤੀਸ਼ਾਲੀ। ਬੈਤਲਹਮ ਵਿੱਚ ਮਸ਼ਹੂਰ ਹੋ ਜਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸਾਰਿਆਂ ਲੋਕਾਂ ਨੇ ਜੋ ਡਿਉੜ੍ਹੀ ਉੱਤੇ ਸਨ ਅਤੇ ਉਹਾਂ ਬਜ਼ੁਰਗਾਂ ਨੇ ਆਖਿਆ, ਅਸੀਂ ਗਵਾਹ ਹਾਂ। ਯਹੋਵਾਹ ਉਸ ਤੀਵੀਂ ਨੂੰ ਜੋ ਤੇਰੇ ਘਰ ਵਿੱਚ ਆਈ ਹੈ ਰਾਖੇਲ ਅਤੇ ਲਿਆਹ ਵਰਗੀ ਕਰੇ ਜਿਨ੍ਹਾਂ ਦੋਹਾਂ ਨੇ ਇਸਰਾਏਲ ਦਾ ਘਰ ਬਣਾਇਆ। ਤੂੰ ਇਫ਼ਰਾਥਾਹ ਵਿੱਚ ਸੂਰਮਗਤੀ ਕਰੇਂ ਅਤੇ ਬੈਤਲਹਮ ਵਿੱਚ ਤੇਰਾ ਨਾਉਂ ਉਜਾਗਰ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਾਰਿਆਂ ਲੋਕਾਂ ਨੇ ਜੋ ਫਾਟਕ ਉੱਤੇ ਸਨ ਅਤੇ ਉਨ੍ਹਾਂ ਬਜ਼ੁਰਗਾਂ ਨੇ ਕਿਹਾ, “ਅਸੀਂ ਗਵਾਹ ਹਾਂ। ਯਹੋਵਾਹ ਇਸ ਇਸਤਰੀ ਨੂੰ ਜੋ ਤੇਰੇ ਘਰ ਵਿੱਚ ਆਈ ਹੈ, ਰਾਖ਼ੇਲ ਅਤੇ ਲੇਆਹ ਵਰਗੀ ਕਰੇ, ਜਿਨ੍ਹਾਂ ਦੋਹਾਂ ਨੇ ਇਸਰਾਏਲ ਦਾ ਘਰ ਬਣਾਇਆ। ਤੂੰ ਅਫਰਾਥਾਹ ਵਿੱਚ ਵੀਰਤਾ ਕਰੇਂ ਅਤੇ ਬੈਤਲਹਮ ਵਿੱਚ ਤੇਰਾ ਨਾਮ ਉੱਚਾ ਹੋਵੇ।