Song of Solomon 5:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੀ ਪ੍ਰੀਤਮੇ ਮੇਰੀ ਲਾੜੀਏ ਆ ਗਿਆ ਹਾਂ ਮੈਂ ਆਪਣੇ ਬਾਗ ਅੰਦਰ। ਮੈਂ ਆਪਣੇ ਗੰਧਰਸ ਅਤੇ ਮੇਰੇ ਮਸਾਲਿਆਂ ਨੂੰ ਇੱਕਤ੍ਰ ਕਰ ਲਿਆ ਹੈ। ਮੈਂ ਸ਼ਹਿਦ ਸਮੇਤ ਆਪਣੇ ਛੱਤੇ ਨੂੰ ਖਾ ਲਿਆ ਹੈ। ਪੀ ਲਿਆ ਹੈ ਦੁੱਧ ਅਤੇ ਮੈਅ ਆਪਣੀ ਨੂੰ। ਪਿਆਰੇ ਮਿੱਤਰੋ ਖਾਵੋ, ਪੀਵੋ! ਮਦਹੋਸ਼ ਹੋ ਜਾਵੋ ਪਿਆਰ ਨਾਲ!
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੀ ਪਿਆਰੀ, ਮੇਰੀ ਬਨਰੀ, ਮੈਂ ਆਪਣੇ ਬਾਗ਼ ਵਿੱਚ ਆਇਆ ਹਾਂ, ਮੈਂ ਆਪਣਾ ਗੰਧਰਸ ਆਪਣੇ ਮਸਾਲੇ ਸਣੇ ਇਕੱਠਾ ਕਰ ਲਿਆ ਹੈ, ਮੈਂ ਆਪਣਾ ਮਖੀਰ ਸ਼ਹਿਤ ਸਣੇ ਖਾ ਲਿਆ ਹੈ, ਮੈਂ ਆਪਣੀ ਮਧ ਦੁੱਧ ਸਣੇ ਪੀ ਲਈ ਹੈ। ਸਾਥੀਓ, ਖਾਓ! ਪਿਆਰਿਓ, ਪੀਓ, ਰੱਜ ਕੇ ਪੀਓ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਮੈਂ ਆਪਣੇ ਬਾਗ਼ ਵਿੱਚ ਆਇਆ ਹਾਂ, ਮੈਂ ਆਪਣਾ ਗੰਧਰਸ ਆਪਣੇ ਮਸਾਲੇ ਸਮੇਤ ਇਕੱਠਾ ਕਰ ਲਿਆ ਹੈ, ਮੈਂ ਸ਼ਹਿਦ ਸਮੇਤ ਆਪਣਾ ਛੱਤਾ ਖਾ ਲਿਆ ਹੈ, ਮੈਂ ਆਪਣੀ ਮਧ ਦੁੱਧ ਸਮੇਤ ਪੀ ਲਈ ਹੈ। ਸਾਥੀਓ, ਖਾਓ! ਪਿਆਰਿਓ, ਪੀਓ, ਰੱਜ ਕੇ ਪੀਓ!