Titus 1:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੇ ਸੇਵਕ ਅਤੇ ਯਿਸੂ ਮਸੀਹ ਦੇ ਰਸੂਲ, ਪੌਲੁਸ ਵੱਲੋਂ ਸ਼ੁਭਕਾਮਨਾਵਾਂ। ਮੈਨੂੰ ਪਰਮੇਸ਼ੁਰ ਦੇ ਚੋਣਵੇਂ ਲੋਕਾਂ ਦੇ ਵਿਸ਼ਵਾਸ ਵਿੱਚ ਸਹਾਇਤਾ ਕਰਨ ਲਈ ਭੇਜਿਆ ਗਿਆ ਸੀ। ਮੈਨੂੰ ਇਸ ਲਈ ਭੇਜਿਆ ਗਿਆ ਸੀ ਤਾਂ ਜੋ ਮੈਂ ਉਨ੍ਹਾਂ ਲੋਕਾਂ ਦੀ ਸੱਚ ਦੇ ਗਿਆਨ ਵਿੱਚ ਸਹਾਇਤਾ ਕਰ ਸੱਕਾਂ। ਅਤੇ ਇਹ ਸੱਚੇ ਲੋਕਾਂ ਨੂੰ ਪਰਮੇਸ਼ੁਰ ਦੀ ਸੇਵਾ ਕਰਨ ਦੀ ਜਾਚ ਸਿੱਖਾਉਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪੌਲੂਸ ਦੇ ਵੱਲੋਂ ਜੋ ਪਰਮੇਸ਼ਰ ਦਾ ਦਾਸ ਅਤੇ ਯਿਸੂ ਮਸੀਹ ਦਾ ਰਸੂਲ ਹੈ । ਮੈਨੂੰ ਪਰਮੇਸ਼ਰ ਦੇ ਚੁਣੇ ਹੋਏ ਲੋਕਾਂ ਦੇ ਵਿਸ਼ਵਾਸ ਦੀ ਉਸਾਰੀ ਕਰਨ ਅਤੇ ਸੱਚ ਦੇ ਗਿਆਨ ਨੂੰ ਪਰਮੇਸ਼ਰ ਦੀ ਭਗਤੀ ਦੇ ਅਨੁਸਾਰ ਉਹਨਾਂ ਉੱਤੇ ਪ੍ਰਗਟ ਕਰਨ ਦੇ ਲਈ ਭੇਜਿਆ ਗਿਆ ਹੈ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪੌਲੁਸ, ਪਰਮੇਸ਼ਵਰ ਦੇ ਸੇਵਕ ਅਤੇ ਯਿਸ਼ੂ ਮਸੀਹ ਦਾ ਰਸੂਲ, ਪਰਮੇਸ਼ਵਰ ਦੇ ਚੁਣੇ ਹੋਏ ਲੋਕਾਂ ਦੀ ਨਿਹਚਾ ਅਤੇ ਉਨ੍ਹਾਂ ਦੀ ਸੱਚਾਈ ਦੇ ਗਿਆਨ ਨੂੰ ਅੱਗੇ ਵਧਾਉਣ ਲਈ ਜੋ ਭਗਤੀ ਵੱਲ ਲੈ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਲਿਖਤੁਮ ਪੌਲੁਸ ਜੋ ਪਰਮੇਸ਼ੁਰ ਦਾ ਦਾਸ ਅਤੇ ਪਰਮੇਸ਼ੁਰ ਦਿਆਂ ਚੁਣਿਆਂ ਹੋਇਆ ਦੀ ਨਿਹਚਾ ਦੇ ਨਮਿੱਤ ਅਰ ਸਤ ਦੀ ਓਸ ਸਿਆਣ ਦੇ ਨਮਿੱਤ ਜੋ ਭਗਤੀ ਦੇ ਅਨੁਸਾਰ ਹੈ ਯਿਸੂ ਮਸੀਹ ਦਾ ਰਸੂਲ ਹਾਂ
Punjabi ERV
ਪਰਮੇਸ਼ੁਰ ਦੇ ਸੇਵਕ ਅਤੇ ਯਿਸੂ ਮਸੀਹ ਦੇ ਰਸੂਲ, ਪੌਲੁਸ ਵੱਲੋਂ ਸ਼ੁਭਕਾਮਨਾਵਾਂ। ਮੈਨੂੰ ਪਰਮੇਸ਼ੁਰ ਦੇ ਚੋਣਵੇਂ ਲੋਕਾਂ ਦੇ ਵਿਸ਼ਵਾਸ ਵਿੱਚ ਸਹਾਇਤਾ ਕਰਨ ਲਈ ਭੇਜਿਆ ਗਿਆ ਸੀ। ਮੈਨੂੰ ਇਸ ਲਈ ਭੇਜਿਆ ਗਿਆ ਸੀ ਤਾਂ ਜੋ ਮੈਂ ਉਨਹਆਂ ਲੋਕਾਂ ਦੀ ਸੱਚ ਦੇ ਗਿਆਨ ਵਿੱਚ ਸਹਾਇਤਾ ਕਰ ਸਕਾਂ। ਅਤੇ ਇਹ ਸੱਚੇ ਲੋਕਾਂ ਨੂੰ ਪਰਮੇਸ਼ੁਰ ਦੀ ਸੇਵਾ ਕਰਨ ਦੀ ਜਾਂਚ ਸਿਖਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੌਲੁਸ, ਜੋ ਪਰਮੇਸ਼ੁਰ ਦਾ ਦਾਸ ਅਤੇ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਵਿਸ਼ਵਾਸ ਅਤੇ ਸੱਚੇ ਗਿਆਨ ਦੁਆਰਾ ਜੋ ਭਗਤੀ ਦੇ ਅਨੁਸਾਰ ਹੈ, ਸਥਾਪਤ ਕਰਨ ਲਈ ਯਿਸੂ ਮਸੀਹ ਦਾ ਰਸੂਲ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پَولُس ولّوں جیہڑا خُدا دا غلام تے یِسُوع مسِیح دا رسُول اے خُدا دے چُنیاں ہویاں دے اِیمان تے اوس سچیائی دی پچھان لئی جیہڑی دِینداری سیتی اے۔
Punjabi Standard Bible (Punjabi Standard Bible) 2023
ਮੇਰੇ ਪੌਲੁਸ ਵੱਲੋਂ ਜੋ ਪਰਮੇਸ਼ਰ ਦਾ ਦਾਸ ਅਤੇ ਮਸੀਹ ਯਿਸੂ ਦਾ ਰਸੂਲ ਹਾਂ, ਪਰਮੇਸ਼ਰ ਦੇ ਚੁਣੇ ਹੋਇਆਂ ਦੇ ਵਿਸ਼ਵਾਸ ਅਤੇ ਸੱਚ ਦੇ ਉਸ ਗਿਆਨ ਦੇ ਨਮਿੱਤ ਜੋ ਉਸ ਭਗਤੀ ਦੇ ਅਨੁਸਾਰ ਹੈ