Titus 1:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਬਹੁਤ ਸਾਰੇ ਅਜਿਹੇ ਲੋਕ ਹਨ ਜਿਹੜੇ ਆਗਿਆ ਪਾਲਣ ਤੋਂ ਇਨਕਾਰੀ ਹਨ ਉਹ ਲੋਕ ਜਿਹੜੇ ਫ਼ਜ਼ੂਲ ਗੱਲਾਂ ਕਰਦੇ ਹਨ ਅਤੇ ਹੋਰਾਂ ਲੋਕਾਂ ਨੂੰ ਗਲਤ ਰਾਹ ਪਾਉਂਦੇ ਹਨ। ਮੈਂ ਖਾਸੱਕਰ ਉਨ੍ਹਾਂ ਲੋਕਾਂ ਦੀ ਗੱਲ ਕਰ ਰਿਹਾ ਹਾਂ ਜਿਹੜੇ ਇਹ ਆਖਦੇ ਹਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਹੀਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਬਹੁਤ ਸਾਰੇ ਲੋਕ ਹਨ, ਜਿਹੜੇ ਫ਼ਾਲਤੂ ਗੱਲਾਂ ਕਰਨ ਵਾਲੇ ਅਤੇ ਧੋਖੇਬਾਜ਼ ਹਨ, ਖ਼ਾਸ ਕਰ ਕੇ ਜੋ ਲੋਕ ਯਹੂਦੀਆਂ ਵਿੱਚੋਂ ਮਸੀਹੀ ਬਣੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਬਹੁਤ ਸਾਰੇ ਵਿਦਰੋਹੀ ਲੋਕ ਹਨ, ਜੋ ਅਰਥਹੀਣ ਗੱਲਾਂ ਅਤੇ ਧੋਖੇਬਾਜ਼ ਹਨ, ਖਾਸ ਕਰਕੇ ਵਿਸ਼ਵਾਸੀ ਸੁੰਨਤੀ ਯਹੂਦੀ ਭਰਾਵਾਂ ਵਿੱਚੋਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਬਾਹਲੇ ਢੀਠ, ਬਕਵਾਦੀ ਅਤੇ ਛਲੀਏ ਹਨ ਖਾਸ ਕਰਕੇ ਸੁੰਨਤੀਆਂ ਵਿੱਚੋਂ
Punjabi ERV
ਬਹੁਤ ਸਾਰੇ ਅਜਿਹੇ ਲੋਕ ਹਨ ਜਿਹਡ਼ੇ ਆਗਿਆ ਪਾਲਣ ਤੋਂ ਇਨਕਾਰੀ ਹਨ ਉਹ ਲੋਕ ਜਿਹਡ਼ੇ ਫ਼ਿਜ਼ੂਲ ਗੱਲਾਂ ਕਰਦੇ ਹਨ ਅਤੇ ਹੋਰਾਂ ਲੋਕਾਂ ਨੂੰ ਗਲਤ ਰਾਹ ਪਾਉਂਦੇ ਹਨ। ਮੈਂ ਖਾਸਕਰ ਉਨ੍ਹਾਂ ਲੋਕਾਂ ਦੀ ਗੱਲ ਕਰ ਰਿਹਾ ਹਾਂ ਜਿਹਡ਼ੇ ਇਹ ਆਖਦੇ ਹਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਹੀਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਖ਼ਾਸ ਕਰਕੇ ਜਿਹੜੇ ਸੁੰਨਤੀ ਹਨ ਉਹ ਬਾਹਲੇ ਢੀਠ, ਫਾਲਤੂ ਦੀਆਂ ਗੱਲਾਂ ਕਰਨ ਵਾਲੇ ਅਤੇ ਧੋਖਾ ਦੇਣ ਵਾਲੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو بتھیرے لوک نافرمان تے بیُہودہ گلّاں کرن والے تے دھوکھے باز نیں خاص کر سُنت والیاں وِچوں۔
Punjabi Standard Bible (Punjabi Standard Bible) 2023
ਕਿਉਂਕਿ ਬਹੁਤ ਸਾਰੇ ਹਨ ਜਿਹੜੇ ਅਣਆਗਿਆਕਾਰ, ਬਕਬਕ ਕਰਨ ਵਾਲੇ ਅਤੇ ਧੋਖੇਬਾਜ਼ ਹਨ ਖਾਸ ਕਰਕੇ ਸੁੰਨਤੀਆਂ ਵਿੱਚੋਂ,