Titus 1:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਬਜ਼ੁਰਗ ਨੂੰ ਇਹ ਵਿਖਾਉਣ ਯੋਗ ਹੋਣਾ ਚਾਹੀਦਾ ਹੈ ਕਿ ਜੋ ਉਪਦੇਸ਼ ਉਹ ਲੋਕ ਦਿੰਦੇ ਹਨ ਉਹ ਗਲਤ ਹਨ ਅਤੇ ਉਨ੍ਹਾਂ ਨੂੰ ਉਹੋ ਜਿਹੇ ਉਪਦੇਸ਼ ਦੇਣ ਤੋਂ ਰੋਕਣ ਦੇ ਕਾਬਿਲ ਹੋਣਾ ਚਾਹੀਦਾ ਹੈ। ਉਹ ਲੋਕ ਉਨ੍ਹਾਂ ਗੱਲਾਂ ਦੇ ਉਪਦੇਸ਼ ਦੇ ਕੇ, ਜਿਹੜੇ ਉਨ੍ਹਾਂ ਨੂੰ ਨਹੀਂ ਦੇਣੇ ਚਾਹੀਦੇ, ਪੂਰੇ ਪਰਿਵਾਰਾਂ ਨੂੰ ਨਸ਼ਟ ਕਰ ਰਹੇ ਹਨ। ਉਹ ਉਪਦੇਸ਼ ਕੇਵਲ ਲੋਕਾਂ ਨੂੰ ਧੋਖਾ ਦੇਣ ਅਤੇ ਪੈਸਾ ਕਮਾਉਣ ਲਈ ਦਿੰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹਨਾਂ ਦੇ ਮੂੰਹ ਬੰਦ ਕਰਨੇ ਜ਼ਰੂਰੀ ਹਨ ਕਿਉਂਕਿ ਇਹੋ ਜਿਹੇ ਲੋਕ ਬਹੁਤ ਸਾਰੇ ਘਰਾਂ ਨੂੰ ਕੇਵਲ ਆਪਣੇ ਲਾਭ ਦੀ ਖ਼ਾਤਰ, ਉਹਨਾਂ ਸਿੱਖਿਆਵਾਂ ਦੇ ਰਾਹੀਂ ਨਾਸ਼ ਕਰ ਰਹੇ ਹਨ ਜੋ ਉਹਨਾਂ ਨੂੰ ਨਹੀਂ ਦੇਣੀਆਂ ਚਾਹੀਦੀਆਂ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਨ੍ਹਾਂ ਦਾ ਮੂੰਹ ਬੰਦ ਕਰਨਾ ਚਾਹੀਦਾ ਹੈ। ਕਿਉਂਕਿ ਉਹ ਝੂਠੇ ਲਾਭ ਦੇ ਲਈ ਅਜਿਹੀ ਸਿੱਖਿਆ ਦੇ ਕੇ ਘਰਾਂ ਦੇ ਘਰ ਬਰਬਾਦ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਨ੍ਹਾਂ ਦਾ ਮੂੰਹ ਬੰਦ ਕਰਨਾ ਚਾਹੀਦਾ ਹੈ । ਓਹ ਝੂਠੇ ਨਫ਼ੇ ਦੇ ਨਮਿੱਤ ਅਜੇਹੀ ਸਿੱਖਿਆ ਦੇ ਕੇ ਘਰਾਂ ਦੇ ਘਰ ਉਲਦ ਸੁੱਟਦੇ ਹਨ
Punjabi ERV
ਇੱਕ ਬਜ਼ੁਰਗ ਨੂੰ ਇਹ ਵਿਖਾਉਣ ਯੋਗ ਹੋਣਾ ਚਾਹੀਦਾ ਹੈ ਕਿ ਜੋ ਉਪਦੇਸ਼ ਉਹ ਲੋਕ ਦਿੰਦੇ ਹਨ ਉਹ ਗਲਤ ਹਨ ਅਤੇ ਉਨ੍ਹਾਂ ਨੂੰ ਉਹੋ ਜਿਹੇ ਉਪਦੇਸ਼ ਦੇਣ ਤੋਂ ਰੋਕਣ ਦੇ ਕਾਬਿਲ ਹੋਣਾ ਚਾਹੀਦਾ ਹੈ। ਉਹ ਲੋਕ ਉਨ੍ਹਾਂ ਗੱਲਾਂ ਦੇ ਉਪਦੇਸ਼ ਦੇਕੇ, ਜਿਹਡ਼ੇ ਉਨ੍ਹਾਂ ਨੂੰ ਨਹੀਂ ਦੇਣੇ ਚਾਹੀਦੇ, ਪੂਰੇ ਪਰਿਵਾਰਾਂ ਨੂੰ ਨਸ਼ਟ ਕਰ ਰਹੇ ਹਨ। ਉਹ ਉਪਦੇਸ਼ ਕੇਵਲ ਲੋਕਾਂ ਨੂੰ ਧੋਖਾ ਦੇਣ ਅਤੇ ਪੈਸਾ ਕਮਾਉਣ ਲਈ ਦਿੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਨ੍ਹਾਂ ਦਾ ਮੂੰਹ ਬੰਦ ਕਰਨਾ ਚਾਹੀਦਾ ਹੈ। ਉਹ ਝੂਠੇ ਲਾਭ ਦੇ ਲਈ ਅਜਿਹੀ ਸਿੱਖਿਆ ਦੇ ਕੇ ਘਰਾਂ ਦੇ ਘਰ ਉਜਾੜ ਦਿੰਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں دا مُنھ بند کرنا چاہیدا اے اوہناں لوکاں ناجائز نفع لئی بَھیڑیاں گلّاں سِکھا کے گھراں دے گھر اُجاڑ چھڈے۔
Punjabi Standard Bible (Punjabi Standard Bible) 2023
ਜਿਨ੍ਹਾਂ ਦਾ ਮੂੰਹ ਬੰਦ ਕਰਨਾ ਜ਼ਰੂਰੀ ਹੈ। ਉਹ ਨੀਚ ਕਮਾਈ ਲਈ ਅਜਿਹੀਆਂ ਗੱਲਾਂ ਸਿਖਾ ਕੇ ਜੋ ਉਨ੍ਹਾਂ ਨੂੰ ਨਹੀਂ ਸਿਖਾਉਣੀਆਂ ਚਾਹੀਦੀਆਂ, ਘਰਾਂ ਦੇ ਘਰ ਵਿਗਾੜ ਦਿੰਦੇ ਹਨ।