Titus 1:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਸ਼ਬਦ ਉਸ ਨਬੀ ਨੇ ਆਖੇ ਹਨ ਉਹ ਸੱਚੇ ਹਨ। ਇਸ ਲਈ ਉਨ੍ਹਾਂ ਲੋਕਾਂ ਨੂੰ ਦੱਸੋ ਕਿ ਉਹ ਗਲਤ ਹਨ। ਤੁਹਾਨੂੰ ਉਨ੍ਹਾਂ ਨਾਲ ਸਖਤ ਹੋਣਾ ਚਾਹੀਦਾ, ਤਾਂ ਹੀ ਉਹ ਸੱਚੀ ਨਿਹਚਾ ਦਾ ਅਨੁਸਰਣ ਕਰਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਗਵਾਹੀ ਸੱਚ ਹੈ ਇਸ ਕਾਰਨ ਉਹਨਾਂ ਨੂੰ ਸਖ਼ਤੀ ਨਾਲ ਝਿੜਕ ਤਾਂ ਜੋ ਉਹ ਵਿਸ਼ਵਾਸ ਵਿੱਚ ਅਟੱਲ ਰਹਿਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਕਹਾਵਤ ਸੱਚ ਹੈ। ਇਸ ਲਈ ਉਨ੍ਹਾਂ ਨੂੰ ਸਖਤੀ ਨਾਲ ਝਿੜਕ, ਤਾਂ ਜੋ ਉਹ ਵਿਸ਼ਵਾਸ ਵਿੱਚ ਮਜ਼ਬੂਤ ਹੋਣ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਸਾਖੀ ਸਤ ਹੈ । ਏਸ ਲਈ ਤੂੰ ਉਨ੍ਹਾਂ ਨੂੰ ਕਰੜਾਈ ਨਾਲ ਝਿੜਕ ਦੇਈਂ ਭਈ ਓਹ ਨਿਹਚਾ ਵਿੱਚ ਪੱਕੇ ਹੋਣ
Punjabi ERV
ਜਿਹਡ਼ੇ ਸ਼ਬਦ ਉਸ ਨਬੀ ਨੇ ਆਖੇ ਹਨ ਉਹ ਸੱਚੇ ਹਨ। ਇਸ ਲਈ ਉਨ੍ਹਾਂ ਲੋਕਾਂ ਨੂੰ ਦੱਸੋ ਕਿ ਉਹ ਗਲਤ ਹਨ। ਤੁਹਾਨੂੰ ਉਨ੍ਹਾਂ ਨਾਲ ਸਖਤ ਹੋਣਾ ਚਾਹੀਦਾ, ਤਾਂ ਹੀ ਉਹ ਸੱਚੀ ਨਿਹਚਾ ਦਾ ਅਨੁਸਰਣ ਕਰਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਗਵਾਹੀ ਸੱਚੀ ਹੈ, ਇਸ ਲਈ ਤੂੰ ਉਹਨਾਂ ਦੀ ਸਖਤੀ ਨਾਲ ਤਾੜਨਾ ਕਰ ਤਾਂ ਜੋ ਉਹ ਵਿਸ਼ਵਾਸ ਵਿੱਚ ਮਜ਼ਬੂਤ ਹੋਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ گواہی سَچّی اے۔ پر اوہناں نُوں چنگی طرح جھاڑ پئی اوہناں دا اِیمان ٹھیک ہوئے۔
Punjabi Standard Bible (Punjabi Standard Bible) 2023
ਇਹ ਗਵਾਹੀ ਸੱਚੀ ਹੈ। ਇਸ ਲਈ ਉਨ੍ਹਾਂ ਨੂੰ ਸਖ਼ਤੀ ਨਾਲ ਝਿੜਕ ਤਾਂਕਿ ਉਹ ਵਿਸ਼ਵਾਸ ਵਿੱਚ ਤਕੜੇ ਰਹਿਣ