Titus 1:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਆਖਦੇ ਹਨ ਕਿ ਉਹ ਪਰਮੇਸ਼ੁਰ ਨੂੰ ਜਾਣਦੇ ਹਨ। ਪਰ ਜਿਹੜੇ ਮੰਦੇ ਕੰਮ ਕਰਦੇ ਹਨ ਉਨ੍ਹਾਂ ਤੋਂ ਪਤਾ ਚੱਲਦਾ ਹੈ ਜੋ ਕਿ ਉਹ ਪਰਮੇਸ਼ੁਰ ਨੂੰ ਦਿਲੋਂ ਪ੍ਰਵਾਨ ਨਹੀਂ ਕਰਦੇ। ਉਹ ਬੜੇ ਭਿਆਨਕ ਲੋਕ ਹਨ ਉਹ ਆਗਿਆ ਪਾਲਣ ਤੋਂ ਇਨਕਾਰੀ ਹਨ ਅਤੇ ਉਹ ਕਿਸੇ ਤਰ੍ਹਾਂ ਦਾ ਵੀ ਚੰਗਾ ਕੰਮ ਕਰਨ ਦੇ ਕਾਬਿਲ ਨਹੀਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਪਰਮੇਸ਼ਰ ਨੂੰ ਜਾਨਣ ਦਾ ਦਾਅਵਾ ਤਾਂ ਕਰਦੇ ਹਨ ਪਰ ਉਹਨਾਂ ਦੇ ਕੰਮ ਇਸ ਨੂੰ ਝੂਠਾ ਸਿੱਧ ਕਰਦੇ ਹਨ । ਉਹ ਘਿਰਣਾਯੋਗ, ਅਣਆਗਿਆਕਾਰੀ ਅਤੇ ਨਾ ਹੀ ਕਿਸੇ ਭਲੇ ਕੰਮ ਨੂੰ ਕਰਨ ਦੇ ਯੋਗ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਪਰਮੇਸ਼ਵਰ ਨੂੰ ਜਾਣਦੇ ਹੋਣ ਦਾ ਦਾਅਵਾ ਕਰਦੇ ਹਨ, ਪਰ ਆਪਣੇ ਕੰਮਾਂ ਦੁਆਰਾ ਉਹ ਉਸਦਾ ਇਨਕਾਰ ਕਰਦੇ ਹਨ। ਉਹ ਘਿਣਾਉਣੇ, ਅਣ-ਆਗਿਆਕਾਰ ਅਤੇ ਕੁਝ ਵੀ ਚੰਗਾ ਕਰਨ ਲਈ ਅਯੋਗ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਆਖਦੇ ਹਨ ਭਈ ਅਸੀਂ ਪਰਮੇਸ਼ੁਰ ਨੂੰ ਜਾਣਦੇ ਹਾਂ ਪਰ ਆਪਣੀਆਂ ਕਰਨੀਆਂ ਦੇ ਰਾਹੀਂ ਉਹ ਦਾ ਇਨਕਾਰ ਕਰਦੇ ਹਨ ਕਿਉਂ ਜੋ ਓਹ ਘਿਣਾਉਣੇ ਅਤੇ ਅਣਆਗਿਆਕਾਰ ਅਤੇ ਹਰੇਕ ਭਲੇ ਕੰਮ ਦੇ ਲਈ ਅਪਰਵਾਨ ਹਨ।।
Punjabi ERV
ਉਹ ਲੋਕ ਆਖਦੇ ਹਨ ਕਿ ਉਹ ਪਰਮੇਸ਼ੁਰ ਨੂੰ ਜਾਣਦੇ ਹਨ। ਪਰ ਜਿਹਡ਼ੇ ਮੰਦੇ ਕੰਮ ਕਰਦੇ ਹਨ ਉਨ੍ਹਾਂ ਤੋਂ ਪਤਾ ਚੱਲਦਾ ਹੈ ਜੋ ਕਿ ਉਹ ਪਰਮੇਸ਼ੁਰ ਨੂੰ ਦਿਲੋਂ ਪ੍ਰਵਾਨ ਨਹੀਂ ਕਰਦੇ। ਉਹ ਬਡ਼ੇ ਭਿਆਨਕ ਲੋਕ ਹਨ ਉਹ ਆਗਿਆ ਪਾਲਣ ਤੋਂ ਇਨਕਾਰੀ ਹਨ ਅਤੇ ਉਹ ਕਿਸੇ ਤਰ੍ਹਾਂ ਦਾ ਵੀ ਚੰਗਾ ਕੰਮ ਕਰਨ ਦੇ ਕਾਬਿਲ ਨਹੀਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਖਦੇ ਹਨ ਜੋ ਅਸੀਂ ਪਰਮੇਸ਼ੁਰ ਨੂੰ ਜਾਣਦੇ ਹਾਂ, ਪਰ ਆਪਣੇ ਕੰਮਾਂ ਦੇ ਰਾਹੀਂ ਉਹ ਦਾ ਇਨਕਾਰ ਕਰਦੇ ਹਨ ਕਿਉਂ ਜੋ ਉਹ ਬੁਰੇ, ਅਣ-ਆਗਿਆਕਾਰ ਹਨ, ਅਤੇ ਭਲੇ ਕੰਮ ਦੇ ਲਈ ਲਾਇਕ ਨਹੀਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ خُدا دی پچھان دا دعویٰ کر دے نیں۔ پر اپنے کمّاں نال اوہدا اِنکار کر دے نیں۔ کیوں جو اوہ مکرُوہ تے نافرمان نیں تے کِسے نیک کمّ دے لائق نئیں۔
Punjabi Standard Bible (Punjabi Standard Bible) 2023
ਉਹ ਪਰਮੇਸ਼ਰ ਨੂੰ ਜਾਣਨ ਦਾ ਦਾਵਾ ਤਾਂ ਕਰਦੇ ਹਨ, ਪਰ ਆਪਣੇ ਕੰਮਾਂ ਤੋਂ ਉਸ ਦਾ ਇਨਕਾਰ ਕਰਦੇ ਹਨ। ਉਹ ਘਿਰਣਾਯੋਗ ਅਤੇ ਅਣਆਗਿਆਕਾਰ ਹਨ ਤੇ ਕਿਸੇ ਵੀ ਭਲੇ ਕੰਮ ਦੇ ਯੋਗ ਨਹੀਂ ਹਨ।