Titus 1:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੀਤੁਸ ਨੂੰ। ਤੂੰ ਮੇਰੇ ਲਈ ਸਾਡੇ ਸਾਂਝੇ ਵਿਸ਼ਵਾਸ ਵਿੱਚ ਇੱਕ ਸੱਚੇ ਪੁੱਤਰ ਦੇ ਸਮਾਨ ਹੈ। ਤੁਹਾਨੂੰ ਪਿਤਾ ਪਰਮੇਸ਼ੁਰ ਅਤੇ ਸਾਡੇ ਮੁਕਤੀਦਾਤਾ ਮਸੀਹ ਯਿਸੂ ਵੱਲੋਂ ਮਿਹਰ ਅਤੇ ਸ਼ਾਂਤੀ ਮਿਲੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੀਤੁਸ ਨੂੰ, ਜੋ ਸਾਡੇ ਸਾਂਝੇ ਵਿਸ਼ਵਾਸ ਵਿੱਚ ਮੇਰਾ ਸੱਚਾ ਪੁੱਤਰ ਹੈ, ਪਿਤਾ ਪਰਮੇਸ਼ਰ ਅਤੇ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੇ ਵੱਲੋਂ ਕਿਰਪਾ ਅਤੇ ਸ਼ਾਂਤੀ ਮਿਲੇ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਪੱਤਰ ਤੀਤੁਸ ਨੂੰ, ਜੋ ਸਾਡੇ ਸਾਂਝੇ ਵਿਸ਼ਵਾਸ ਵਿੱਚ ਮੇਰਾ ਅਸਲ ਪੁੱਤਰ ਹੈ: ਸਾਡੇ ਪਿਤਾ ਪਰਮੇਸ਼ਵਰ ਅਤੇ ਮੁਕਤੀਦਾਤਾ ਮਸੀਹ ਯਿਸ਼ੂ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਅੱਗੇ ਜੋਗ ਤੀਤੁਸ ਨੂੰ ਜਿਹੜਾ ਨਿਹਚਾ ਦੀ ਸਾਂਝ ਵਿੱਚ ਮੇਰਾ ਸੱਚਾ ਬੱਚਾ ਹੈ ਪਿਤਾ ਪਰਮੇਸ਼ੁਰ ਅਤੇ ਸਾਡੇ ਮੁਕਤੀ ਦਾਤਾ ਮਸੀਹ ਯਿਸੂ ਦੀ ਵੱਲੋਂ ਤੈਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।।
Punjabi ERV
ਤੀਤੁਸ ਨੂੰ। ਤੂੰ ਮੇਰੇ ਲਈ ਸਾਡੇ ਸਾਂਝੇ ਵਿਸ਼ਵਾਸ ਵਿੱਚ ਇੱਕ ਸੱਚੇ ਪੁੱਤਰ ਦੇ ਸਮਾਨ ਹੈ। ਤੁਹਾਨੂੰ ਪਿਤਾ ਪਰਮੇਸ਼ੁਰ ਅਤੇ ਸਾਡੇ ਮੁਕਤੀਦਾਤਾ ਮਸੀਹ ਯਿਸੂ ਵੱਲੋਂ ਮਿਹਰ ਅਤੇ ਸ਼ਾਂਤੀ ਮਿਲੇ। ਕਰੀਟ ਵਿੱਚ ਤੀਤੁਸ ਦਾ ਕਾਰਜ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਗੇ ਤੋਂ ਤੀਤੁਸ ਨੂੰ, ਜਿਹੜਾ ਵਿਸ਼ਵਾਸ ਵਿੱਚ ਮੇਰਾ ਸੱਚਾ ਪੁੱਤਰ ਹੈ, ਪਿਤਾ ਪਰਮੇਸ਼ੁਰ ਅਤੇ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੀ ਵੱਲੋਂ ਤੈਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
طِطُس دے ناں جیہڑا اِیمان دی سانجھ وِچ میرا سَچّا پُتر اے۔ خُدا باپ تے ساڈے نجات دین والے مسِیح یِسُوع ولّوں فضل تے تسلّی ہوئے۔
Punjabi Standard Bible (Punjabi Standard Bible) 2023
ਤੀਤੁਸ ਨੂੰ ਜਿਹੜਾ ਵਿਸ਼ਵਾਸ ਦੀ ਸਾਂਝ ਅਨੁਸਾਰ ਮੇਰਾ ਸੱਚਾ ਪੁੱਤਰ ਹੈ; ਪਿਤਾ ਪਰਮੇਸ਼ਰ ਅਤੇ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੀ ਵੱਲੋਂ ਕਿਰਪਾ ਅਤੇ ਸ਼ਾਂਤੀ ਮਿਲੇ।