Titus 1:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਬਜ਼ੁਰਗ ਦਾ ਕੰਮ ਪਰਮੇਸ਼ੁਰ ਦੇ ਕਾਰਜ ਦੀ ਨਿਗਰਾਨੀ ਕਰਨਾ ਹੈ। ਇਸ ਲਈ ਲੋਕ ਇਹ ਨਾ ਆਖ ਸੱਕਣ ਕਿ ਉਹ ਗਲਤ ਢੰਗ ਨਾਲ ਜਿਉਂ ਰਿਹਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹੰਕਾਰੀ ਅਤੇ ਖੁਦਗਰਜ਼ ਹੈ ਅਤੇ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਉਸ ਨੂੰ ਪਿਆਕੜ ਨਹੀਂ ਹੋਣਾ ਚਾਹੀਦਾ। ਉਸ ਨੂੰ ਝਗੜਾਲੂ ਨਹੀਂ ਹੋਣਾ ਚਾਹੀਦਾ ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਬਣਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਕਲੀਸਿਯਾ ਦਾ ਨਿਗਾਹਬਾਨ ਜੋ ਪਰਮੇਸ਼ਰ ਦੇ ਕੰਮ ਦੇ ਲਈ ਜ਼ਿੰਮੇਵਾਰ ਹੈ, ਉਹ ਨਿਰਦੋਸ਼ ਹੋਵੇ । ਉਹ ਹੰਕਾਰੀ ਨਾ ਹੋਵੇ, ਨਾ ਹੀ ਜਲਦੀ ਗੁੱਸੇ ਵਿੱਚ ਆਉਣ ਵਾਲਾ, ਨਾ ਹੀ ਮੈਅ ਪੀਣ ਦਾ ਆਦੀ, ਨਾ ਹੀ ਹਿੰਸਕ ਅਤੇ ਨਾ ਹੀ ਧਨ ਦਾ ਲਾਲਚੀ ਹੋਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਨਿਗਾਹਬਾਨ ਨੂੰ ਪਰਮੇਸ਼ਵਰ ਦਾ ਭੰਡਾਰੀ ਹੋਣ ਲਈ ਨਿਰਦੋਸ਼ ਹੋਣਾ ਚਾਹੀਦਾ ਹੈ; ਨਾ ਜ਼ਿੱਦੀ, ਨਾ ਗੁੱਸੇ, ਨਾ ਸ਼ਰਾਬੀ, ਨਾ ਕੁੱਟਮਾਰ ਕਰਨ ਵਾਲਾ, ਅਤੇ ਨਾ ਹੀ ਬੇਈਮਾਨੀ ਦੀ ਕਮਾਈ ਨਾਲ ਲਾਭ ਪ੍ਰਾਪਤ ਕਰਨ ਵਾਲਾ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਚਾਹੀਦਾ ਹੈ ਭਈ ਕਲੀਸਿਯਾ ਦਾ ਨਿਗਾਹਬਾਨ ਪਰਮੇਸ਼ੁਰ ਦਾ ਮੁਖਤਿਆਰ ਹੋ ਕੇ ਨਿਰਦੋਸ਼ ਹੋਵੇ, ਨਾ ਮਨ ਮਤੀਆਂ, ਨਾ ਕ੍ਰੋਧੀ, ਨਾ ਪਿਆਕੜ, ਨਾ ਮੁੱਕੇਬਾਜ਼, ਨਾ ਝੂਠੇ ਨਫ਼ੇ ਦਾ ਲੋਭੀ ਹੋਵੇ
Punjabi ERV
ਕਿਉਂਕਿ ਬਜ਼ੁਰਗ ਦਾ ਕੰਮ ਪਰਮੇਸ਼ੁਰ ਦੇ ਕਾਰਜ ਦੀ ਨਿਗਰਾਨੀ ਕਰਨਾ ਹੈ। ਇਸ ਲਈ ਲੋਕ ਇਹ ਨਾ ਆਖ ਸਕਣ ਕਿ ਉਹ ਗਲਤ ਢੰਗ ਨਾਲ ਜਿਉਂ ਰਿਹਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹਡ਼ਾ ਹੰਕਾਰੀ ਅਤੇ ਖੁਦਗਰਜ਼ ਹੈ ਅਤੇ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਉਸਨੂੰ ਪਿਆਕਲ ਨਹੀਂ ਹੋਣਾ ਚਾਹੀਦਾ। ਉਸਨੂੰ ਝਗਡ਼ਾਲੂ ਨਹੀਂ ਹੋਣਾ ਚਾਹੀਦਾ ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹਡ਼ਾ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਬਣਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਚਾਹੀਦਾ ਹੈ ਜੋ ਕਲੀਸਿਯਾ ਦਾ ਨਿਗਾਹਬਾਨ ਪਰਮੇਸ਼ੁਰ ਦਾ ਭੰਡਾਰੀ ਹੋਣ ਦੇ ਕਰਕੇ, ਨਿਰਦੋਸ਼ ਹੋਵੇ, ਨਾ ਮਨ ਮਰਜ਼ੀ ਕਰਨ ਵਾਲਾ, ਨਾ ਕ੍ਰੋਧੀ, ਨਾ ਸ਼ਰਾਬੀ, ਨਾ ਝਗੜਾਲੂ, ਨਾ ਝੂਠੇ ਲਾਭ ਦਾ ਲਾਲਚੀ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو نِگہبان ایس واسطے پئی خُدا دا مُختِیار اے بے الزام ہونا چاہیدا اے۔ نا ضِدی ہوئے۔ نا غُصّے والا۔ نا نشئی ہو کے شور کرن والا۔ نا مارن والا۔ نا ناجائز نفع دا لالچی۔
Punjabi Standard Bible (Punjabi Standard Bible) 2023
ਕਿਉਂਕਿ ਪਰਮੇਸ਼ਰ ਦਾ ਪ੍ਰਬੰਧਕ ਹੋਣ ਦੇ ਨਾਤੇ ਨਿਗਰਾਨ ਦੇ ਲਈ ਜ਼ਰੂਰੀ ਹੈ ਕਿ ਉਹ ਨਿਰਦੋਸ਼ ਹੋਵੇ; ਉਹ ਨਾ ਅਭਿਮਾਨੀ, ਨਾ ਗੁੱਸੇਖੋਰ, ਨਾ ਪਿਅੱਕੜ, ਨਾ ਹਿੰਸਕ ਅਤੇ ਨਾ ਹੀ ਨੀਚ ਕਮਾਈ ਦਾ ਲੋਭੀ ਹੋਵੇ,