Titus 1:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਬਜ਼ੁਰਗ ਨੂੰ ਹਮੇਸ਼ਾ ਅਜਨਬੀਆਂ ਦਾ ਆਪਣੇ ਘਰ ਵਿੱਚ ਸਵਾਗਤ ਕਰਨ ਦਾ ਇੱਛੁਕ ਹੋਣਾ ਚਾਹੀਦਾ ਹੈ। ਉਸ ਨੂੰ ਚਾਹੀਦਾ ਹੈ ਕਿ ਚੰਗਿਆਈ ਨੂੰ ਪਿਆਰ ਕਰੇ। ਉਸ ਨੂੰ ਸਿਆਣਾ ਹੋਣਾ ਚਾਹੀਦਾ ਹੈ। ਉਸ ਨੂੰ ਸਹੀ ਢੰਗ ਨਾਲ ਜਿਉਣ ਵਾਲਾ ਹੋਣਾ ਚਾਹੀਦਾ ਹੈ। ਉਸ ਨੂੰ ਪਵਿੱਤਰ ਹੋਣਾ ਚਾਹੀਦਾ ਹੈ। ਅਤੇ ਉਸ ਨੂੰ ਖੁਦ ਉੱਪਰ ਕਾਬੂ ਕਰਨ ਦੇ ਯੋਗ ਹੋਣਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਗੋਂ ਉਹ ਪਰਾਹੁਣਚਾਰੀ, ਭਲਾਈ ਦਾ ਪ੍ਰੇਮੀ, ਆਤਮ-ਸੰਜਮੀ, ਨੇਕ, ਪਵਿੱਤਰ ਅਤੇ ਆਪਣੇ ਆਪ ਨੂੰ ਅਨੁਸ਼ਾਸਨ ਵਿੱਚ ਰੱਖਣ ਵਾਲਾ ਹੋਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਦੀ ਬਜਾਇ, ਉਹ ਪਰਾਹੁਣਚਾਰੀ ਵਾਲਾ ਹੋਣਾ ਚਾਹੀਦਾ ਹੈ, ਉਹ ਜੋ ਨੇਕੀ ਨੂੰ ਪਿਆਰ ਕਰਦਾ ਹੋਵੇ, ਜੋ ਸਵੈ-ਨਿਯੰਤ੍ਰਿਤ, ਸਿੱਧਾ, ਪਵਿੱਤਰ ਅਤੇ ਅਨੁਸ਼ਾਸਿਤ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਪਰਾਹੁਣਚਾਰ, ਨੇਕੀ ਦਾ ਪ੍ਰੇਮੀ, ਸੁਰਤ ਵਾਲਾ, ਧਰਮੀ, ਪਵਿੱਤਰ, ਸੰਜਮੀ ਹੋਵੇ
Punjabi ERV
ਬਜ਼ੁਰਗ ਨੂੰ ਹਮੇਸ਼ਾ ਅਜਨਬੀਆਂ ਦਾ ਆਪਣੇ ਘਰ ਵਿੱਚ ਸਵਾਗਤ ਕਰਨ ਦਾ ਇਛੁਕ ਹੋਣਾ ਚਾਹੀਦਾ ਹੈ। ਉਸਨੂੰ ਚਾਹੀਦਾ ਹੈ ਕਿ ਚੰਗਿਆਈ ਨੂੰ ਪਿਆਰ ਕਰੇ। ਉਸਨੂੰ ਸਿਆਣਾ ਹੋਣਾ ਚਾਹੀਦਾ ਹੈ। ਉਸਨੂੰ ਸਹੀ ਢੰਗ ਨਾਲ ਜਿਉਣ ਵਾਲਾ ਹੋਣਾ ਚਾਹੀਦਾ ਹੈ। ਉਸਨੂੰ ਪਵਿੱਤਰ ਹੋਣਾ ਚਾਹੀਦਾ ਹੈ। ਅਤੇ ਉਸਨੂੰ ਖੁਦ ਉੱਪਰ ਕਾਬੂ ਕਰਨ ਦੇ ਯੋਗ ਹੋਣਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਪਰਾਹੁਣਚਾਰੀ, ਨੇਕੀ ਦਾ ਪਿਆਰ, ਸਮਝ ਵਾਲਾ, ਧਰਮੀ, ਪਵਿੱਤਰ, ਪਰਹੇਜ਼ਗਾਰ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مُسافراں دی تواضع کرن والا۔ نیکی نُوں پسند کرن والا۔ سُرت والا تے نیائِیں۔ پاک تے پرہیزگار ہوئے۔
Punjabi Standard Bible (Punjabi Standard Bible) 2023
ਸਗੋਂ ਉਹ ਪਰਾਹੁਣਚਾਰ, ਭਲਾਈ ਦਾ ਪ੍ਰੇਮੀ, ਸਮਝਦਾਰ, ਨਿਆਂ-ਪਸੰਦ, ਪਵਿੱਤਰ, ਸੰਜਮੀ