Titus 1:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਬਜ਼ੁਰਗ ਨੂੰ ਵਫ਼ਾਦਾਰੀ ਨਾਲ ਸੱਚ ਦਾ ਅਨੁਸਰਣ ਕਰਨਾ ਚਾਹੀਦਾ ਹੈ ਜਿਵੇਂ ਅਸੀਂ ਇਸਦਾ ਉਪਦੇਸ਼ ਦਿੰਦੇ ਹਾਂ। ਬਜ਼ੁਰਗ ਨੂੰ ਸੱਚੇ ਉਪਦੇਸ਼ ਨਾਲ ਲੋਕਾਂ ਦੀ ਸਹਾਇਤਾ ਕਰਨ ਯੋਗ ਹੋਣਾ ਚਾਹੀਦਾ ਹੈ। ਉਸ ਨੂੰ ਲੋਕਾਂ ਨੂੰ ਇਹ ਵਿਖਾਉਣ ਯੋਗ ਹੋਣਾ ਚਾਹੀਦਾ ਹੈ ਕਿ ਕੌਣ ਸੱਚੇ ਉਪਦੇਸ਼ ਦੇ ਵਿਰੁੱਧ ਹਨ ਅਤੇ ਉਹ ਕਿੱਥੇ ਗਲਤ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੂੰ ਭਰੋਸੇਯੋਗ ਵਚਨ ਵਿੱਚ ਪੱਕਾ ਰਹਿਣਾ ਚਾਹੀਦਾ ਹੈ ਜੋ ਉਸ ਨੂੰ ਸਿਖਾਇਆ ਗਿਆ ਹੈ ਤਾਂ ਜੋ ਉਹ ਦੂਜਿਆਂ ਨੂੰ ਖਰੀ ਸਿੱਖਿਆ ਦੇ ਨਾਲ ਉਤਸ਼ਾਹ ਦੇ ਸਕੇ ਅਤੇ ਵਿਰੋਧੀਆਂ ਨੂੰ ਝੂਠਾ ਸਾਬਤ ਕਰ ਸਕੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੂੰ ਭਰੋਸੇਯੋਗ ਬਚਨ ਨੂੰ ਦ੍ਰਿੜਤਾ ਨਾਲ ਫੜਨਾ ਚਾਹੀਦਾ ਹੈ ਜਿਵੇਂ ਕਿ ਇਹ ਸਿਖਾਇਆ ਗਿਆ ਹੈ, ਤਾਂ ਜੋ ਉਹ ਦੂਜਿਆਂ ਨੂੰ ਖ਼ਰੀ ਸਿੱਖਿਆ ਦੁਆਰਾ ਉਤਸ਼ਾਹਿਤ ਕਰ ਸਕੇ ਅਤੇ ਵਿਵਾਦ ਕਰਨ ਵਾਲਿਆਂ ਨੂੰ ਚੁੱਪ ਕਰਾ ਸਕੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਿਹਚਾ ਜੋਗ ਬਚਨ ਨੂੰ ਜਿਹੜਾ ਇਸ ਸਿੱਖਿਆ ਦੇ ਅਨੁਸਾਰ ਹੈ ਫੜੀ ਰੱਖੇ ਉਹ ਖਰੀ ਸਿੱਖਿਆ ਨਾਲ ਉਪਦੇਸ਼ ਕਰੇ ਨਾਲੇ ਢੁੱਚਰ ਡਾਹੁਣ ਵਾਲਿਆਂ ਨੂੰ ਕਾਇਲ ਕਰ ਸੱਕੇ।।
Punjabi ERV
ਬਜ਼ੁਰਗ ਨੂੰ ਵਫ਼ਾਦਾਰੀ ਨਾਲ ਸੱਚ ਦਾ ਅਨੁਸਰਣ ਕਰਨਾ ਚਾਹੀਦਾ ਹੈ ਜਿਵੇਂ ਅਸੀਂ ਇਸਦਾ ਉਪਦੇਸ਼ ਦਿੰਦੇ ਹਾਂ। ਬਜ਼ੁਰਗ ਨੂੰ ਸੱਚੇ ਉਪਦੇਸ਼ ਨਾਲ ਲੋਕਾਂ ਦੀ ਸਹਾਇਤਾ ਕਰਨ ਯੋਗ ਹੋਣਾ ਚਾਹੀਦਾ ਹੈ। ਉਸਨੂੰ ਲੋਕਾਂ ਨੂੰ ਇਹ ਵਿਖਾਉਣ ਯੋਗ ਹੋਣਾ ਚਾਹੀਦਾ ਹੈ ਕਿ ਕੌਣ ਸੱਚੇ ਉਪਦੇਸ਼ ਦੇ ਵਿਰੁੱਧ ਹਨ ਅਤੇ ਉਹ ਕਿਥੇ ਗਲਤ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵਿਸ਼ਵਾਸਯੋਗ ਬਚਨ ਨੂੰ ਜਿਹੜਾ ਇਸ ਸਿੱਖਿਆ ਦੇ ਅਨੁਸਾਰ ਹੈ ਫੜੀ ਰੱਖੇ ਭਈ ਉਹ ਖ਼ਰੀ ਸਿੱਖਿਆ ਨਾਲ ਉਪਦੇਸ਼ ਕਰੇ ਅਤੇ ਵਿਵਾਦ ਕਰਨ ਵਾਲਿਆਂ ਨੂੰ ਚੁੱਪ ਕਰਾ ਸਕੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اِیمان دے کلام نُوں جیہڑا ایس تعلِیم دے سببّوں اے پَھڑی رکھّے۔ پئی ٹھیک تعلِیم نال نصِیحت وی کرے۔ تے مخالفاں نُوں وی منائے۔
Punjabi Standard Bible (Punjabi Standard Bible) 2023
ਅਤੇ ਉਸ ਸੱਚੇ ਵਚਨ ਉੱਤੇ ਕਾਇਮ ਰਹਿਣ ਵਾਲਾ ਹੋਵੇ ਜੋ ਉਸ ਨੂੰ ਸਿਖਾਇਆ ਗਿਆ ਤਾਂਕਿ ਉਹ ਖਰੀ ਸਿੱਖਿਆ ਨਾਲ ਉਪਦੇਸ਼ ਦੇ ਸਕੇ ਅਤੇ ਵਿਰੋਧੀਆਂ ਨੂੰ ਕਾਇਲ ਕਰ ਸਕੇ।