Titus 2:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਕਿਰਪਾ ਸਾਨੂੰ ਸਿੱਖਾਉਂਦੀ ਹੈ ਕਿ ਅਸੀਂ ਅਜਿਹਾ ਜੀਵਨ ਨਾ ਵਤੀਤ ਕਰੀਏ ਜਿਹੜਾ ਪਰਮੇਸ਼ੁਰ ਦੇ ਵਿਰੁੱਧ ਹੋਵੇ, ਅਤੇ ਉਹ ਮੰਦੀਆਂ ਗੱਲਾਂ ਨਾ ਕਰੀਏ ਜੋ ਦੁਨੀਆਂ ਕਰਨਾ ਚਾਹੁੰਦੀ ਹੈ। ਇਹ ਕਿਰਪਾ ਸਾਨੂੰ ਹੁਣ ਇਸ ਧਰਤੀ ਉੱਪਰ ਸਿਆਣਪ ਅਤੇ ਸਹੀ ਢੰਗ ਨਾਲ ਜਿਉਣਾ ਸਿੱਖਾਉਂਦੀ ਹੈ। ਜਿਹੜਾ ਇਹ ਦਰਸ਼ਾਉਂਦਾ ਹੈ ਕਿ ਅਸੀਂ ਪਰਮੇਸ਼ੁਰ ਦੀ ਸੇਵਾ ਕਰਦੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਕਿਰਪਾ ਸਾਨੂੰ ਸਿਖਾਉਂਦੀ ਹੈ ਕਿ ਅਸੀਂ ਸਾਰੇ ਅਵਿਸ਼ਵਾਸ ਅਤੇ ਸੰਸਾਰਕ ਲਾਲਸਾਵਾਂ ਨੂੰ ਤਿਆਗ ਦੇਈਏ ਅਤੇ ਇਸ ਜੀਵਨ ਵਿੱਚ ਸੰਜਮੀ, ਨੇਕ ਅਤੇ ਪਵਿੱਤਰ ਜੀਵਨ ਬਤੀਤ ਕਰੀਏ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਸਾਨੂੰ ਸਿਖਾਉਂਦਾ ਹੈ ਕਿ ਅਧਰਮ ਅਤੇ ਦੁਨਿਆਵੀ ਇੱਛਾਵਾਂ ਤੋਂ ਮਨ ਫਿਰਾ ਕੇ ਇਸ ਵਰਤਮਾਨ ਯੁੱਗ ਵਿੱਚ ਸਵੈ-ਨਿਯੰਤ੍ਰਿਤ, ਧਾਰਮਿਕਤਾ ਅਤੇ ਈਸ਼ਵਰੀ ਜੀਵਨ ਜੀਉਣਾ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਨੂੰ ਤਾੜਨਾ ਦਿੰਦੀ ਹੈ ਭਈ ਅਸੀਂ ਅਭਗਤੀ ਅਤੇ ਸੰਸਾਰੀ ਵਿਸ਼ਿਆਂ ਤੋਂ ਮਨ ਫੇਰ ਕੇ ਇਸ ਵਰਤਮਾਨ ਜੁੱਗ ਵਿੱਚ ਸੁਰਤ, ਧਰਮ ਅਤੇ ਭਗਤੀ ਨਾਲ ਉਮਰ ਬਤੀਤ ਕਰੀਏ
Punjabi ERV
ਇਹ ਕਿਰਪਾ ਸਾਨੂੰ ਸਿਖਾਉਂਦੀ ਹੈ ਕਿ ਅਸੀਂ ਅਜਿਹਾ ਜੀਵਨ ਨਾ ਵਤੀਤ ਕਰੀਏ ਜਿਹਡ਼ਾ ਪਰਮੇਸ਼ੁਰ ਦੇ ਵਿਰੁੱਧ ਹੋਵੇ, ਅਤੇ ਉਹ ਮੰਦੀਆਂ ਗੱਲਾਂ ਨਾ ਕਰੀਏ ਜੋ ਦੁਨੀਆਂ ਕਰਨਾ ਚਾਹੁੰਦੀ ਹੈ। ਇਹ ਕਿਰਪਾ ਸਾਨੂੰ ਹੁਣ ਇਸ ਧਰਤੀ ਉੱਪਰ ਸਿਆਣਪ ਅਤੇ ਸਹੀ ਢੰਗ ਨਲ ਜਿਉਣਾ ਸਿਖਾਉਂਦੀ ਹੈ। ਜਿਹਡ਼ਾ ਇਹ ਦਰਸ਼ਾਉਂਦਾ ਹੈ ਕਿ ਅਸੀਂ ਪਰਮੇਸ਼ੁਰ ਦੀ ਸੇਵਾ ਕਰਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਕਿਰਪਾ ਸਾਨੂੰ ਚਿਤਾਵਨੀ ਦਿੰਦੀ ਹੈ ਕਿ ਅਸੀਂ ਅਭਗਤੀ ਅਤੇ ਸੰਸਾਰੀ ਵਿਸ਼ਿਆਂ ਤੋਂ ਮਨ ਫਿਰਾ ਕੇ ਇਸ ਵਰਤਮਾਨ ਸਮੇਂ ਵਿੱਚ ਸਮਝ, ਧਾਰਮਿਕਤਾ ਅਤੇ ਭਗਤੀ ਨਾਲ ਜ਼ਿੰਦਗੀ ਨੂੰ ਬਤੀਤ ਕਰੀਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سانُوں سِکھاؤندا اے۔ پئی بیدینی تے دُنیاوی خواہشاں نُوں چھڈ کے ایس جہان وِچ پرہیز تے نیکی تے دِینداری نال زِندگی کٹیئے۔
Punjabi Standard Bible (Punjabi Standard Bible) 2023
ਅਤੇ ਸਾਨੂੰ ਸਿਖਾਉਂਦੀ ਹੈ ਕਿ ਅਸੀਂ ਕੁਧਰਮ ਅਤੇ ਸੰਸਾਰਕ ਲਾਲਸਾਵਾਂ ਨੂੰ ਤਿਆਗ ਕੇ ਵਰਤਮਾਨ ਯੁਗ ਵਿੱਚ ਸੰਜਮ, ਧਾਰਮਿਕਤਾ ਅਤੇ ਭਗਤੀ ਵਾਲਾ ਜੀਵਨ ਬਿਤਾਈਏ