Titus 2:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਸਾਡੇ ਲਈ ਆਪਣੀ ਕੁਰਬਾਨੀ ਦਿੱਤੀ, ਤਾਂ ਕਿ ਉਹ ਸਾਨੂੰ ਹਰ ਬੁਰੀ ਸ਼ੈਅ ਤੋਂ ਬਚਾ ਸੱਕੇ ਅਤੇ ਸਾਨੂੰ ਪਵਿੱਤਰ ਬੰਦੇ ਬਣਾ ਸੱਕੇ ਜਿਹੜੇ ਸਿਰਫ਼ ਉਸੇ ਦੇ ਹਨ, ਅਤੇ ਜਿਹੜੇ ਹਰ ਵੇਲੇ ਚੰਗੇ ਕੰਮ ਕਰਨਾ ਚਾਹੁੰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਉਹ ਸਾਨੂੰ ਸਾਰੀ ਦੁਸ਼ਟਤਾ ਤੋਂ ਛੁਟਕਾਰਾ ਦੇਣ ਤਾਂ ਜੋ ਉਹ ਸਾਨੂੰ ਆਪਣੇ ਲੋਕ ਹੋਣ ਦੇ ਲਈ ਸ਼ੁੱਧ ਕਰਨ ਅਤੇ ਹਰ ਤਰ੍ਹਾਂ ਦੀ ਭਲਾਈ ਕਰਨ ਦੇ ਲਈ ਤਿਆਰ ਕਰਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਸੀਹ ਯਿਸ਼ੂ ਨੇ ਆਪਣੇ ਆਪ ਨੂੰ ਸਾਡੇ ਲਈ ਸਾਨੂੰ ਸਾਰੀ ਬੁਰਾਈ ਤੋਂ ਛੁਟਕਾਰਾ ਦੇਣ ਅਤੇ ਆਪਣੇ ਲਈ ਇੱਕ ਅਜਿਹੇ ਲੋਕਾਂ ਨੂੰ ਸ਼ੁੱਧ ਕਰਨ ਲਈ ਦਿੱਤਾ, ਜੋ ਉਸ ਦੇ ਆਪਣੇ ਹਨ, ਜੋ ਭਲਾ ਕਰਨ ਲਈ ਉਤਸੁਕ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਭਈ ਸਾਰੇ ਕੁਧਰਮ ਤੋਂ ਸਾਡਾ ਨਿਸਤਾਰਾ ਕਰੇ ਅਤੇ ਖਾਸ ਆਪਣੇ ਲਈ ਇੱਕ ਕੌਮ ਨੂੰ ਪਾਕ ਕਰੇ ਜੋ ਸ਼ੁਭ ਕਰਮਾਂ ਵਿੱਚ ਸਰਗਰਮ ਹੋਵੇ।।
Punjabi ERV
ਉਸਨੇ ਸਾਡੇ ਲਈ ਆਪਣੀ ਕੁਰਬਾਨੀ ਦਿੱਤੀ, ਤਾਂ ਕਿ ਉਹ ਸਾਨੂੰ ਹਰ ਬੁਰੀ ਸ਼ੈਅ ਤੋਂ ਬਚਾ ਸਕੇ ਅਤੇ ਸਨੂੰ ਪਵਿੱਤਰ ਬੰਦੇ ਬਣਾ ਸਕੇ ਜਿਹਡ਼ੇ ਸਿਰਫ਼ ਉਸੇ ਦੇ ਹਨ, ਅਤੇ ਜਿਹਡ਼ੇ ਹਰ ਵੇਲੇ ਚੰਗੇ ਕੰਮ ਕਰਨਾ ਚਾਹੁੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِس اپنے آپ نُوں ساڈے لئی دے دِتّا۔ پئی سانُوں ساری بیدینی توں ڈنڈ بھرکے چھڈائے تے پاک کر کے اپنے خاص وِرثہ لئی اِک اُمّت بنائے۔ جیہڑی نیک کمّاں وِچ سرگرم ہوئے۔
Punjabi Standard Bible (Punjabi Standard Bible) 2023
ਜਿਸ ਨੇ ਆਪਣੇ ਆਪ ਨੂੰ ਸਾਡੀ ਖਾਤਰ ਦੇ ਦਿੱਤਾ, ਤਾਂਕਿ ਉਹ ਸਾਨੂੰ ਸਾਰੇ ਕੁਧਰਮ ਤੋਂ ਛੁਡਾਵੇ ਅਤੇ ਸਾਨੂੰ ਸ਼ੁੱਧ ਕਰਕੇ ਆਪਣੀ ਅਜਿਹੀ ਖਾਸ ਪਰਜਾ ਬਣਾਵੇ ਜਿਹੜੀ ਭਲੇ ਕੰਮਾਂ ਲਈ ਉਤਸ਼ਾਹੀ ਹੋਵੇ।