Titus 2:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਵਡੇਰੀ ਉਮਰ ਦੀਆਂ ਔਰਤਾਂ ਨੂੰ ਵੀ ਆਪਣੇ ਜੀਵਨ ਢੰਗ ਵਿੱਚ ਪਵਿੱਤਰ ਹੋਣ ਦੇ ਉਪਦੇਸ਼ ਦਿਓ। ਉਨ੍ਹਾਂ ਨੂੰ ਦੂਸਰਿਆਂ ਬਾਰੇ ਮਾੜਾ ਨਾ ਬੋਲਣ ਜਾਂ ਬਹੁਤੀ ਮੈਅ ਨਾ ਪੀਣ ਦੇ ਉਪਦੇਸ਼ ਦਿਉ। ਉਨ੍ਹਾਂ ਔਰਤਾਂ ਨੂੰ ਚਾਹੀਦਾ ਹੈ ਕਿ ਚੰਗਿਆਈ ਦੇ ਉਪਦੇਸ਼ ਦੇਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਬਜ਼ੁਰਗ ਔਰਤਾਂ ਦਾ ਆਚਰਨ ਪਵਿੱਤਰ ਹੋਵੇ । ਉਹ ਦੂਜਿਆਂ ਦੀ ਨਿੰਦਾ ਕਰਨ ਵਾਲੀਆਂ ਨਾ ਹੋਣ ਅਤੇ ਨਾ ਹੀ ਮੈਅ ਪੀਣ ਦੀਆਂ ਆਦੀ ਹੋਣ । ਉਹ ਕੇਵਲ ਭਲੀ ਸਿੱਖਿਆ ਹੀ ਦੇਣ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾਂ, ਬਜ਼ੁਰਗ ਔਰਤਾਂ ਦਾ ਆਚਰਣ ਗੁਲਾਮ ਵਾਲੇ ਲੋਕਾਂ ਵਰਗਾ ਹੋਣਾ ਚਾਹੀਦਾ ਹੈ, ਉਹ ਦੋਸ਼ੀ ਜਾਂ ਦਾਖਰਸ ਪੀਣ ਦੀਆਂ ਆਦੀ ਨਾ ਹੋਣ; ਪਰ ਚੰਗੀਆਂ ਗੱਲਾਂ ਸਿਖਾਉਣ ਵਾਲੀਆਂ ਹੋਣ।
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਪਰਕਾਰ ਬੁੱਢੀਆਂ ਇਸਤ੍ਰੀਆਂ ਦਾ ਚਾਲ ਚਲਣ ਅਦਬ ਵਾਲਾ ਹੋਵੇ, ਓਹਨਾ ਉਂਗਲ ਕਰਨ ਵਾਲੀਆਂ, ਨਾ ਬਹੁਤ ਮੈ ਦੀਆਂ ਗੁਲਾਮਾਂ ਹੋਣ, ਸਗੋਂ ਸੋਹਣੀਆਂ ਗੱਲਾਂ ਸਿਖਾਉਣ ਵਾਲੀਆਂ ਹੋਣ
Punjabi ERV
ਵਡੇਰੀ ਉਮਰ ਦੀਆਂ ਔਰਤਾਂ ਨੂੰ ਵੀ ਆਪਣੇ ਜੀਵਨ ਢੰਗ ਵਿੱਚ ਪਵਿੱਤਰ ਹੋਣ ਦੇ ਉਪਦੇਸ਼ ਦਿਓ। ਉਨ੍ਹਾਂ ਨੂੰ ਦੂਸਰਿਆਂ ਬਾਰੇ ਮਾਡ਼ਾ ਨਾ ਬੋਲਣ ਜਾਂ ਬਹੁਤੀ ਮੈ ਨਾ ਪੀਣ ਦੇ ਉਪਦੇਸ਼ ਦਿਉ। ਉਨ੍ਹਾਂ ਔਰਤਾਂ ਨੂੰ ਚਾਹੀਦਾ ਹੈ ਕਿ ਚੰਗਿਆਈ ਦੇ ਉਪਦੇਸ਼ ਦੇਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਪਰਕਾਰ ਬਜ਼ੁਰਗ ਔਰਤਾਂ ਦਾ ਚਾਲ-ਚਲਣ ਵੀ ਆਦਰ ਵਾਲਾ ਹੋਵੇ, ਉਹ ਨਾ ਦੋਸ਼ ਲਾਉਣ ਵਾਲੀਆਂ, ਨਾ ਸ਼ਰਾਬ ਪੀਣ ਵਾਲੀਆਂ ਸਗੋਂ ਚੰਗੀਆਂ ਗੱਲਾਂ ਦੀ ਸਿੱਖਿਆ ਦੇਣ ਵਾਲੀਆਂ ਹੋਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے طرح بُڈِّھیاں زنانِیاں دی چال ڈھال ادب والی ہوئے۔ چُغلی کرن والِیاں تے شرابی نا ہون پر ٹھیک گلّاں دسن والِیاں ہون۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਬਜ਼ੁਰਗ ਔਰਤਾਂ ਦਾ ਵਿਹਾਰ ਆਦਰ ਵਾਲਾ ਹੋਣਾ ਚਾਹੀਦਾ ਹੈ। ਉਹ ਨਾ ਦੋਸ਼ ਲਾਉਣ ਵਾਲੀਆਂ ਅਤੇ ਨਾ ਹੀ ਬਹੁਤੀ ਮੈ ਦੀਆਂ ਆਦੀ ਹੋਣ, ਸਗੋਂ ਚੰਗੀਆਂ ਗੱਲਾਂ ਦੀ ਸਿੱਖਿਆ ਦੇਣ ਵਾਲੀਆਂ ਹੋਣ