Titus 2:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਜਵਾਨ ਔਰਤਾਂ ਨੂੰ ਸਿਆਣੀਆਂ ਅਤੇ ਸ਼ੁੱਧ ਗੱਲਾਂ, ਆਪਣੇ ਘਰਾਂ ਦੀ ਦੇਖ ਭਾਲ ਕਰਨੀ, ਅਤੇ ਆਪਣੇ ਪਤੀਆਂ ਨੂੰ ਆਗਿਆਕਾਰੀ ਹੋਣਾ ਸਿੱਖਾ ਸੱਕਦੀਆਂ ਹਨ। ਫ਼ੇਰ ਕੋਈ ਵਿਅਕਤੀ ਵੀ ਉਸ ਉਪਦੇਸ਼ ਦੀ ਆਲੋਚਨਾ ਨਹੀਂ ਕਰ ਸੱਕੇਗਾ ਜਿਹੜਾ ਸਾਨੂੰ ਪਰਮੇਸ਼ੁਰ ਨੇ ਪ੍ਰਦਾਨ ਕੀਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸੰਜਮੀ, ਸ਼ੁੱਧ, ਆਪਣੇ ਘਰ ਦੀ ਦੇਖਭਾਲ ਕਰਨ ਵਾਲੀਆਂ, ਦਇਆਵਾਨ ਅਤੇ ਆਪਣੇ ਪਤੀਆਂ ਦੀ ਆਗਿਆ ਮੰਨਣ ਵਾਲੀਆਂ ਹੋਣ ਤਾਂ ਜੋ ਪਰਮੇਸ਼ਰ ਦੇ ਵਚਨ ਦੀ ਨਿੰਦਾ ਨਾ ਹੋਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਵੈ-ਨਿਯੰਤ੍ਰਿਤ ਅਤੇ ਪਵਿੱਤਰ, ਘਰ ਸੰਭਾਲਣ ਵਾਲੀਆਂ, ਦਿਆਲੂ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ, ਤਾਂ ਜੋ ਕੋਈ ਵੀ ਪਰਮੇਸ਼ਵਰ ਦੇ ਬਚਨ ਨੂੰ ਬਦਨਾਮ ਨਾ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਸੁਰਤ ਵਾਲੀਆਂ, ਸਤਵੰਤੀਆਂ, ਸੁਘੜ ਬੀਬੀਆਂ, ਨੇਕ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ ਭਈ ਪਰਮੇਸ਼ੁਰ ਦੇ ਬਚਨ ਦੀ ਬਦਨਾਮੀ ਨਾ ਹੋਵੇ
Punjabi ERV
ਉਹ ਜਵਾਨ ਔਰਤਾਂ ਨੂੰ ਸਿਆਣੀਆਂ ਅਤੇ ਸ਼ੁਧ ਗੱਲਾਂ, ਆਪਣੇ ਘਰਾਂ ਦੀ ਦੇਖ ਭਾਲ ਕਰਨੀ, ਅਤੇ ਆਪਣੇ ਪਤੀਆਂ ਨੂੰ ਆਗਿਆਕਾਰੀ ਹੋਣਾ ਸਿਖਾ ਸਕਦੀਆਂ ਹਨ। ਫ਼ੇਰ ਕੋਈ ਵਿਅਕਤੀ ਵੀ ਉਸ ਉਪਦੇਸ਼ ਦੀ ਆਲੋਚਨਾ ਨਹੀਂ ਕਰ ਸਕੇਗਾ ਜਿਹਡ਼ਾ ਸਾਨੂੰ ਪਰਮੇਸ਼ੁਰ ਨੇ ਪ੍ਰਦਾਨ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਮਝਦਾਰ, ਪਵਿੱਤਰ, ਘਰ ਸੰਭਾਲਣ ਵਾਲੀਆਂ, ਨੇਕ ਅਤੇ ਆਪਣੇ ਪਤੀਆਂ ਦੇ ਅਧੀਨ ਹੋਣ ਤਾਂ ਜੋ ਪਰਮੇਸ਼ੁਰ ਦੇ ਬਚਨ ਦੀ ਨਿੰਦਿਆ ਨਾ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پرہیزگار۔ تے پاک۔ تے گھر دے کمّ کرن والیاں۔ تے مہربان ہون۔ تے اپنے اپنے گھر والیاں دے حُکم وِچ رہن تاں جو خُدا دا کلام بدنام نا ہوئے۔
Punjabi Standard Bible (Punjabi Standard Bible) 2023
ਅਤੇ ਸਮਝਦਾਰ, ਪਵਿੱਤਰ, ਘਰ ਦਾ ਚੰਗਾ ਪ੍ਰਬੰਧ ਕਰਨ ਵਾਲੀਆਂ ਅਤੇ ਆਪਣੇ ਪਤੀਆਂ ਦੇ ਅਧੀਨ ਰਹਿਣ ਵਾਲੀਆਂ ਹੋਣ, ਤਾਂਕਿ ਪਰਮੇਸ਼ਰ ਦੇ ਵਚਨ ਦੀ ਬਦਨਾਮੀ ਨਾ ਹੋਵੇ।