Titus 3:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਥੋਂ ਦੇ ਮੇਰੇ ਨਾਲ ਦੇ ਸਾਰੇ ਲੋਕ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ। ਉਨ੍ਹਾਂ ਲੋਕਾਂ ਨੂੰ ਸ਼ੁਭਕਾਮਨਾ ਦਿਉ ਜਿਹੜੇ ਨਿਹਚਾ ਵਿੱਚ ਸਾਨੂੰ ਪਿਆਰ ਕਰਦੇ ਹਨ। ਤੁਹਾਡੇ ਸਾਰਿਆਂ ਉੱਪਰ ਕਿਰਪਾ ਹੋਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੇਰੇ ਨਾਲ ਸਾਰੇ ਸਾਥੀ ਤੈਨੂੰ ਨਮਸਕਾਰ ਕਹਿੰਦੇ ਹਨ । ਜਿਹੜੇ ਵਿਸ਼ਵਾਸ ਵਿੱਚ ਸਾਨੂੰ ਪਿਆਰ ਕਰਦੇ ਹਨ ਉਹਨਾਂ ਨੂੰ ਸਾਡਾ ਨਮਸਕਾਰ ਕਹਿਣਾ । ਤੁਹਾਡੇ ਸਾਰਿਆਂ ਉੱਤੇ ਪਰਮੇਸ਼ਰ ਦੀ ਕਿਰਪਾ ਹੋਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੇਰੇ ਨਾਲ ਹਰ ਕੋਈ ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ। ਉਨ੍ਹਾਂ ਲੋਕਾਂ ਨੂੰ ਨਮਸਕਾਰ ਕਰੋ ਜੋ ਸਾਨੂੰ ਵਿਸ਼ਵਾਸ ਵਿੱਚ ਪਿਆਰ ਕਰਦੇ ਹਨ। ਤੁਹਾਡੇ ਸਭਨਾਂ ਉੱਤੇ ਪਰਮੇਸ਼ਵਰ ਦੀ ਕਿਰਪਾ ਹੁੰਦੀ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਸੱਭੇ ਜੋ ਮੇਰੇ ਨਾਲ ਹਨ ਤੇਰੀ ਸੁਖ ਸਾਂਦ ਪੁੱਛਦੇ ਹਨ । ਜਿਹੜੇ ਨਿਹਚਾ ਵਿਖੇ ਸਾਡੇ ਨਾਲ ਤਿਹ ਰੱਖਦੇ ਹਨ ਓਹਨਾਂ ਨੂੰ ਸੁਖ ਸਾਂਦ ਆਖੀਂ ।। ਤੁਸਾਂ ਸਭਨਾਂ ਉੱਤੇ ਕਿਰਪਾ ਹੁੰਦੀ ਰਹੇ।।
Punjabi ERV
ਇਥੋਂ ਦੇ ਮੇਰੇ ਨਾਲ ਦੇ ਸਾਰੇ ਲੋਕ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ। ਉਨ੍ਹਾਂ ਲੋਕਾਂ ਨੂੰ ਸ਼ੁਭਕਾਮਨਾ ਦਿਉ ਜਿਹਡ਼ੇ ਨਿਹਚਾ ਵਿੱਚ ਸਾਨੂੰ ਪਿਆਰ ਕਰਦੇ ਹਨ। ਤੁਹਾਡੇ ਸਾਰਿਆਂ ਉੱਪਰ ਕਿਰਪਾ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਮੇਰੇ ਨਾਲ ਹਨ, ਸਾਰੇ ਤੇਰੀ ਸੁੱਖ-ਸਾਂਦ ਪੁੱਛਦੇ ਹਨ। ਜਿਹੜੇ ਵਿਸ਼ਵਾਸ ਕਾਰਨ ਸਾਡੇ ਨਾਲ ਪਿਆਰ ਰੱਖਦੇ ਹਨ ਉਹਨਾਂ ਨੂੰ ਸੁੱਖ-ਸਾਂਦ ਆਖੀਂ। ਤੁਹਾਡੇ ਸਭਨਾਂ ਉੱਤੇ ਕਿਰਪਾ ਹੁੰਦੀ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
میرے سارے جوٹی دار تینُوں سلام آکھدے نیں تے جیہڑے اِیمان دی راہِیں ساڈے نال مُحبّت کر دے نیں اوہناں نُوں سلام آکھ۔ تُہاڈے ساریاں اُتّے فضل ہوندا رہے۔
Punjabi Standard Bible (Punjabi Standard Bible) 2023
ਮੇਰੇ ਸਾਰੇ ਸਾਥੀ ਤੁਹਾਨੂੰ ਸਲਾਮ ਕਹਿੰਦੇ ਹਨ। ਜਿਹੜੇ ਸਾਡੇ ਨਾਲ ਵਿਸ਼ਵਾਸ ਦੇ ਕਾਰਨ ਪ੍ਰੇਮ ਰੱਖਦੇ ਹਨ ਉਨ੍ਹਾਂ ਨੂੰ ਸਲਾਮ ਕਹੀਂ। ਤੁਹਾਡੇ ਸਭਨਾਂ ਉੱਤੇ ਕਿਰਪਾ ਬਣੀ ਰਹੇ। ਆਮੀਨ।