Titus 3:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੂੰ ਦੂਸਰਿਆਂ ਬਾਰੇ ਮੰਦਾ ਨਾ ਬੋਲਣ ਲਈ, ਹੋਰਾਂ ਨਾਲ ਸ਼ਾਂਤੀ ਨਾਲ ਰਹਿਣਾ, ਹੋਰਾਂ ਨਾਲ ਸੱਜਨਤਾ ਨਾਲ ਰਹਿਣਾ; ਅਤੇ ਹਰ ਹਾਲ ਵਿੱਚ ਸਾਰਿਆਂ ਲੋਕਾਂ ਨਾਲ ਦਿਆਲੂ ਰਹਿਣਾ ਦੱਸੋ। ਉਨ੍ਹਾਂ ਨੂੰ ਜਿਹੜੇ ਵਿਸ਼ਵਾਸ ਕਰਦੇ ਹਨ ਇਹੀ ਗੱਲਾਂ ਕਰਨੀਆਂ ਦੱਸੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਕਿਸੇ ਦੀ ਨਿੰਦਾ ਨਾ ਕਰਨ, ਨਾ ਕਿਸੇ ਨਾਲ ਝਗੜਾ ਕਰਨ ਸਗੋਂ ਹਰ ਇੱਕ ਦੇ ਨਾਲ ਸਮਝਦਾਰੀ ਅਤੇ ਨਿਮਰਤਾ ਵਾਲਾ ਵਰਤਾਅ ਕਰਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਸੇ ਦੀ ਵੀ ਨਿੰਦਿਆ ਨਾ ਕਰਨ, ਸ਼ਾਂਤੀਪੂਰਨ ਅਤੇ ਵਿਚਾਰਸ਼ੀਲ ਹੋਣ, ਅਤੇ ਹਮੇਸ਼ਾ ਸਭ ਮਨੁੱਖਾਂ ਨਾਲ ਪੂਰੀ ਨਰਮਾਈ ਨਾਲ ਵਿਵਹਾਰ ਕਰਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਸੇ ਦੀ ਬਦਨਾਮੀ ਨਾ ਕਰਨ । ਝਗੜਾਲੂ ਨਹੀਂ ਸਗੋਂ ਸ਼ੀਲ ਸ਼ੁਭਾਉ ਹੋਣ ਅਤੇ ਸੱਭੇ ਮਨੁੱਖਾਂ ਨਾਲ ਪੂਰੀ ਨਰਮਾਈ ਰੱਖਣ
Punjabi ERV
ਉਨ੍ਹਾਂ ਨੂੰ ਦੂਸਰਿਆਂ ਬਾਰੇ ਮੰਦਾ ਨਾ ਬੋਲਣ ਲਈ, ਹੋਰਾਂ ਨਾਲ ਸ਼ਾਂਤੀ ਨਾਲ ਰਹਿਣਾ, ਹੋਰਾਂ ਨਾਲ ਸਜ੍ਜਨਤਾ ਨਾਲ ਰਹਿਣਾ; ਅਤੇ ਹਰ ਪਰਿਸਥਿਤੀ ਵਿੱਚ ਸਾਰਿਆਂ ਲੋਕਾਂ ਨਾਲ ਦਿਆਲੂ ਰਹਿਣਾ ਦੱਸੋ। ਉਨ੍ਹਾਂ ਨੂੰ ਜਿਹਡ਼ੇ ਵਿਸ਼ਵਾਸ ਕਰਦੇ ਹਨ ਇਹੀ ਗੱਲਾਂ ਕਰਨੀਆਂ ਦੱਸੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਸੇ ਦੀ ਬਦਨਾਮੀ ਨਾ ਕਰਨ, ਝਗੜਾਲੂ ਨਹੀਂ ਸਗੋਂ ਨਮਰ ਸੁਭਾਓ ਦੇ ਹੋਣ ਅਤੇ ਸਭ ਮਨੁੱਖਾਂ ਨਾਲ ਪੂਰੀ ਨਰਮਾਈ ਨਾਲ ਵਿਵਹਾਰ ਕਰਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کِسے نُوں بُرا بھلا نا آکھن۔ جھگڑالو نا ہون پر نرم طبیعت ہون تے سارے بندیاں نال حلِیمی دا سلُوک کرن۔
Punjabi Standard Bible (Punjabi Standard Bible) 2023
ਕਿਸੇ ਦੀ ਨਿੰਦਾ ਨਾ ਕਰਨ ਅਤੇ ਝਗੜਾਲੂ ਨਹੀਂ, ਸਗੋਂ ਧੀਰਜਵਾਨ ਹੋਣ ਅਤੇ ਸਭਨਾਂ ਮਨੁੱਖਾਂ ਦੇ ਪ੍ਰਤੀ ਪੂਰੀ ਨਿਮਰਤਾ ਵਿਖਾਉਣ।