Titus 3:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਆਪਣੀ ਮਿਹਰ ਕਾਰਣ ਸਾਡਾ ਛੁਟਕਾਰਾ ਕੀਤਾ, ਉਨ੍ਹਾਂ ਚੰਗੀਆਂ ਗੱਲਾਂ ਕਰਨ ਕਰਕੇ ਨਹੀਂ ਜਿਹੜੀਆਂ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣ ਲਈ ਕਰਦੇ ਸਾਂ। ਉਸ ਨੇ ਅਜਿਹਾ ਸਾਨੂੰ ਇੱਕ ਇਸ਼ਨਾਨ ਕਰਵਾ ਕੇ ਕੀਤਾ ਜਿਸਨੇ ਸਾਨੂੰ ਪਵਿੱਤਰ ਆਤਮਾ ਰਾਹੀਂ ਨਵਾਂ ਇਨਸਾਨ ਬਣਾਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਸਾਨੂੰ ਮੁਕਤੀ ਦਿੱਤੀ । ਇਹ ਸਾਡੇ ਕਿਸੇ ਨੇਕ ਕੰਮਾਂ ਦੇ ਕਾਰਨ ਨਹੀਂ ਸੀ ਸਗੋਂ ਇਸ ਲਈ ਕਿ ਉਹ ਆਪ ਦਇਆਵਾਨ ਹਨ । ਉਹਨਾਂ ਨੇ ਸਾਡੇ ਦਿਲਾਂ ਨੂੰ ਸ਼ੁੱਧ ਕਰ ਕੇ ਨਵਾਂ ਜਨਮ ਅਤੇ ਪਵਿੱਤਰ ਆਤਮਾ ਦੇ ਰਾਹੀਂ ਨਵਾਂ ਜੀਵਨ ਦਿੱਤਾ ਹੈ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਨੇ ਸਾਨੂੰ ਬਚਾਇਆ, ਉਨ੍ਹਾਂ ਧਰਮੀ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਨ, ਬਲਕਿ ਉਸਦੀ ਦਯਾ ਦੇ ਕਾਰਨ। ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਉਨ੍ਹਾਂ ਦੇ ਧਰਮ ਦੇ ਕਰਮਾਂ ਕਰਕੇ ਨਹੀਂ ਜੋ ਅਸਾਂ ਕੀਤੇ ਸਗੋਂ ਆਪਣੇ ਰਹਿਮ ਦੇ ਅਨੁਸਾਰ ਨਵੇਂ ਜਨਮ ਦੇ ਅਸ਼ਨਾਨ ਅਤੇ ਪਵਿੱਤਰ ਆਤਮਾ ਦੇ ਨਵੇਂ ਬਣਾਉਣ ਦੇ ਵਸੀਲੇ ਨਾਲ ਸਾਨੂੰ ਬਚਾਇਆ
Punjabi ERV
ਉਸਨੇ ਆਪਣੀ ਮਿਹਰ ਕਾਰਣ ਸਾਡਾ ਛੁਟਕਾਰਾ ਕੀਤਾ, ਉਨ੍ਹਾਂ ਚੰਗੀਆਂ ਗੱਲਾਂ ਕਰਨ ਕਰਕੇ ਨਹੀਂ ਜਿਹਡ਼ੀਆਂ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣ ਲਈ ਕਰਦੇ ਸਾਂ। ਉਸਨੇ ਅਜਿਹਾ ਸਾਨੂੰ ਇੱਕ ਇਸ਼ਨਾਨ ਕਰਵਾ ਕੇ ਕੀਤਾ ਜਿਸਨੇ ਸਾਨੂੰ ਪਵਿੱਤਰ ਆਤਮਾ ਰਾਹੀਂ ਨਵਾਂ ਇਨਸਾਨ ਬਣਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਧਾਰਮਿਕਤਾ ਦੇ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਗੋਂ ਆਪਣੀ ਦਯਾ ਦੇ ਅਨੁਸਾਰ ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس سانُوں چھڈایا۔ پر راستبازی دے کمّاں دے سببّوں نئیں جیہڑے اساں کِیتے پر اپنی رحمت نال نَوِیں پَیدایش تے نہاؤن تے پاک رُوح دے سانُوں نَوِیاں بناؤن دے وسیلے نال۔
Punjabi Standard Bible (Punjabi Standard Bible) 2023
ਤਾਂ ਉਸ ਨੇ ਸਾਨੂੰ ਬਚਾਇਆ। ਇਹ ਧਾਰਮਿਕਤਾ ਦੇ ਕੰਮਾਂ ਕਰਕੇ ਨਹੀਂ ਜਿਹੜੇ ਅਸੀਂ ਕੀਤੇ, ਸਗੋਂ ਉਸ ਦੀ ਕਿਰਪਾ ਦੇ ਅਨੁਸਾਰ ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਦੇ ਨਵੇਂ ਬਣਾਉਣ ਦੁਆਰਾ ਹੋਇਆ