Titus 3:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਮੂਰੱਖਤਾ ਭਰੀ ਦਲੀਲਬਾਜ਼ੀ ਕਰਦੇ ਹਨ, ਅਤੇ ਉਨ੍ਹਾਂ ਲੋਕਾਂ ਤੋਂ ਵੀ ਜਿਹੜੇ ਆਪਣੇ ਪੁਰਖਿਆਂ ਦੇ ਇਤਿਹਾਸ ਬਾਰੇ ਬੇਕਾਰ ਗੱਲਾਂ ਕਰਦੇ ਹਨ, ਜਿਹੜੇ ਮੂਸਾ ਦੀ ਸ਼ਰ੍ਹਾ ਦੇ ਉਪਦੇਸ਼ਾਂ ਬਾਰੇ ਲੜਦੇ ਹਨ। ਇਹ ਗੱਲਾਂ ਨਿਕਾਰਥਕ ਹਨ ਅਤੇ ਉਨ੍ਹਾਂ ਦਾ ਲੋਕਾਂ ਨੂੰ ਕੋਈ ਲਾਭ ਨਹੀਂ ਹੋਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਮੂਰਖਾਂ ਵਾਲੀ ਬਹਿਸ ਤੋਂ, ਵੰਸਾਵਲੀਆਂ ਤੋਂ ਅਤੇ ਵਾਦ-ਵਿਵਾਦ ਅਤੇ ਵਿਵਸਥਾ ਸੰਬੰਧੀ ਝਗੜਿਆਂ ਤੋਂ ਬਚ ਕਿਉਂਕਿ ਇਹ ਸਾਰੇ ਲਾਭਹੀਣ ਅਤੇ ਵਿਅਰਥ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਬਿਵਸਥਾ ਦੇ ਬਾਰੇ ਹੋਣ ਵਾਲੇ ਮੂਰਖ ਵਿਵਾਦਾਂ ਅਤੇ ਵੰਸ਼ਾਵਲੀ ਅਤੇ ਦਲੀਲਾਂ ਅਤੇ ਝਗੜਿਆਂ ਤੋਂ ਬਚੋ, ਕਿਉਂਕਿ ਇਹ ਲਾਭਹੀਣ ਅਤੇ ਬੇਕਾਰ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੂਰਖਪੁਣੇ ਦਿਆਂ ਪ੍ਰਸ਼ਨਾਂ ਅਤੇ ਕੁਲਪੱਤ੍ਰੀਆਂ ਅਤੇ ਝਗੜਿਆਂ ਅਤੇ ਉਨ੍ਹਾਂ ਬਖੇੜਿਆਂ ਤੋਂ ਜਿਹੜੇ ਸ਼ਰਾ ਦੇ ਵਿਖੇ ਹੋਣ ਲਾਂਭੇ ਰਹੁ ਕਿਉਂ ਜੋ ਏਹ ਨਿਸਫਲ ਅਤੇ ਅਕਾਰਥ ਹਨ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੂਰਖਤਾ ਦੇ ਸਵਾਲਾਂ ਅਤੇ ਕੁਲਪੱਤ੍ਰੀਆਂ ਅਤੇ ਝਗੜਿਆਂ ਅਤੇ ਉਨ੍ਹਾਂ ਬਖੇੜਿਆਂ ਤੋਂ ਜਿਹੜੇ ਬਿਵਸਥਾ ਦੇ ਬਾਰੇ ਹੋਣ ਉਹਨਾਂ ਤੋਂ ਦੂਰ ਰਹਿ, ਕਿਉਂ ਜੋ ਇਹ ਬੇਫਲ ਅਤੇ ਵਿਅਰਥ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر بیواقوفی دِیاں حُجتّاں تے شجریاں تے جھگڑیاں تے شریعت دِیاں لڑائِیاں توں پرہیز کر۔ ایس لئی پئی ایہہ بے فائدہ تے تھوتھیاں نیں۔
Punjabi Standard Bible (Punjabi Standard Bible) 2023
ਪਰ ਮੂਰਖਤਾਪੂਰਣ ਵਾਦ-ਵਿਵਾਦਾਂ, ਕੁਲ-ਪੱਤਰੀਆਂ, ਲੜਾਈਆਂ ਅਤੇ ਬਿਵਸਥਾ ਸੰਬੰਧੀ ਝਗੜਿਆਂ ਤੋਂ ਦੂਰ ਰਹਿ, ਕਿਉਂਕਿ ਇਹ ਹਾਨੀਕਾਰਕ ਅਤੇ ਵਿਅਰਥ ਹਨ।