Zechariah 1:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਉਸ ਨੂੰ ਪੁੱਛਿਆ, “ਇਹ ਚਾਰ ਮਜ਼ਦੂਰ ਕੀ ਕਰਨ ਆ ਰਹੇ ਹਨ?” ਉਸ ਨੇ ਕਿਹਾ, “ਇਹ ਉਹ ਸਿੰਗ ਹਨ ਜਿਨ੍ਹਾਂ ਨੇ ਯਹੂਦਾਹ ਤੇ ਹਮਲਾ ਕੀਤਾ ਅਤੇ ਉਨ੍ਹਾਂ ਨੂੰ ਓਪਰੇ ਦੇਸਾਂ ਵਿੱਚ ਧੱਕ ਦਿੱਤਾ। ਸਿੰਗਾਂ ਨੇ ਯਹੂਦਾਹ ਦੇ ਲੋਕਾਂ ਨੂੰ ਓਪਰੇ ਦੇਸਾਂ ਵਿੱਚ ਸੁੱਟਿਆ। ਇਹ ਸਿੰਗ ਕਿਸੇ ਤੇ ਰਹਿਮ ਨਹੀਂ ਕਰਦੇ ਪਰ ਇਹ ਚਾਰ ਕਾਮੇ ਉਨ੍ਹਾਂ ਸਿੰਗਾਂ ਨੂੰ ਡਰਾਉਣ ਅਤੇ ਉਨ੍ਹਾਂ ਨੂੰ ਬਾਹਰ ਕੱਢਣ ਲਈ ਆਏ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਆਖਿਆ, ਏਹ ਕੀ ਕਰਨ ਆਏ ਹਨॽ ਉਸ ਆਖਿਆ ਕਿ ਏਹ ਓਹ ਸਿੰਙ ਹਨ ਜਿਨ੍ਹਾਂ ਨੇ ਯਹੂਦਾਹ ਨੂੰ ਖੇਰੂੰ ਖੇਰੂੰ ਕੀਤਾ ਭਈ ਕੋਈ ਮਨੁੱਖ ਸਿਰ ਨਾ ਚੁੱਕੇ । ਏਹ ਆਏ ਹਨ ਜੋ ਓਹਨਾਂ ਨੂੰ ਡਰਾਉਣ ਅਤੇ ਓਹਨਾਂ ਕੌਮਾਂ ਦੇ ਸਿੰਙਾਂ ਨੂੰ ਪਛਾੜਨ ਜਿਨ੍ਹਾਂ ਨੇ ਯਹੂਦਾਹ ਦੇ ਦੇਸ ਨੂੰ ਖੇਰੂੰ ਖੇਰੂੰ ਕਰਨ ਲਈ ਸਿੰਙ ਚੁੱਕਿਆ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੈਂ ਕਿਹਾ, ਇਹ ਕੀ ਕਰਨ ਆਏ ਹਨ? ਉਸ ਨੇ ਕਿਹਾ ਕਿ ਇਹ ਉਹ ਸਿੰਗ ਹਨ ਜਿਨ੍ਹਾਂ ਨੇ ਯਹੂਦਾਹ ਨੂੰ ਇਸ ਤਰ੍ਹਾਂ ਤਿੱਤਰ-ਬਿੱਤਰ ਕੀਤਾ ਕਿ ਕੋਈ ਮਨੁੱਖ ਸਿਰ ਨਾ ਚੁੱਕ ਸਕੇ। ਪਰ ਇਹ ਉਹਨਾਂ ਨੂੰ ਡਰਾਉਣ ਅਤੇ ਉਹਨਾਂ ਕੌਮਾਂ ਦੇ ਸਿੰਗਾਂ ਨੂੰ ਕੱਟਣ ਦੇ ਲਈ ਆਏ ਹਨ, ਜਿਨ੍ਹਾਂ ਨੇ ਯਹੂਦਾਹ ਦੇ ਦੇਸ ਨੂੰ ਤਿੱਤਰ-ਬਿੱਤਰ ਕਰਨ ਲਈ ਸਿੰਙ ਚੁੱਕਿਆ ਹੈ।