Zechariah 10:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕ ਛੋਟੇ ਬੁੱਤਾਂ ਵੱਲ ਪਰਤਕੇ ਜਾਂ ਜਾਦੂਗਰਾਂ ਕੋਲ ਜਾ ਕੇ ਭਵਿੱਖ ਜਾਨਣ ਦੀ ਕੋਸ਼ਿਸ਼ ਕਰਦੇ ਹਨ, ਪਰ ਇਹ ਸਭ ਕੁਝ ਵਿਅਰਬ ਹੈ। ਭਵਿੱਖ ਵਕਤਾ ਅਤੇ ਜਾਦੂਗਰ ਦਰਸ਼ਨ ਵੇਖਦੇ ਹਨ ਅਤੇ ਆਪਣੇ ਸੁਫ਼ਨਿਆਂ ਬਾਰੇ ਦੱਸਦੇ ਹਨ, ਪਰ ਇਹ ਸਭ ਕੁਝ ਬੇਕਾਰ ਝੂਠ ਤੋਂ ਇਲਾਵਾ ਕੁਝ ਨਹੀਂ। ਜੋ ਉਹ ਦੱਸਦੇ ਹਨ ਸਿਰਫ਼ ਆਸਮਈ ਆਰਾਮ ਦਿੰਦਾ ਜੋ ਕਿ ਵਿਅਰਬ ਹੈ। ਸੋ ਇਹ ਲੋਕ ਭੇਡਾਂ ਵਾਂਗ ਭਟਕਦੇ ਫਿਰਦੇ ਹਨ ਅਤੇ ਮਦਦ ਲਈ ਪੁਕਾਰਦੇ ਹਨ ਪਰ ਉਨ੍ਹਾਂ ਕੋਲ ਕੋਈ ਆਜੜੀ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਤਰਾਫੀਮ ਤਾਂ ਫੋਕੀਆਂ ਗੱਲਾਂ ਕਰਦੇ ਹਨ, ਪੁੱਛ ਦੇਣ ਵਾਲੇ ਝੂਠ ਵੇਖਦੇ ਹਨ, ਸੁਫ਼ਨੇ ਵਾਲੇ ਵਿਅਰਥ ਗੱਲਾਂ ਕਰਦੇ ਹਨ, ਅਤੇ ਖਾਲੀ ਤਸੱਲੀ ਦਿੰਦੇ ਹਨ, ਇਸੇ ਲਈ ਓਹ ਭੇਡਾਂ ਵਾਂਙੁ ਭਟਕਦੇ ਫਿਰਦੇ ਹਨ, ਓਹ ਦੁਖ ਪਾਉਂਦੇ ਹਨ ਕਿਉਂ ਜੋ ਅਯਾਲੀ ਕੋਈ ਨਹੀਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਰਾਫ਼ੀਮ ਤਾਂ ਖੋਖਲੀਆਂ ਗੱਲਾਂ ਕਰਦੇ ਹਨ, ਪੁੱਛਾਂ ਦੇਣ ਵਾਲੇ ਝੂਠ ਵੇਖਦੇ ਹਨ, ਸੁਫ਼ਨੇ ਦੇਖਣ ਵਾਲੇ ਵਿਅਰਥ ਗੱਲਾਂ ਕਰਦੇ ਹਨ ਅਤੇ ਖਾਲੀ ਤਸੱਲੀ ਦਿੰਦੇ ਹਨ, ਇਸ ਲਈ ਉਹ ਭੇਡਾਂ ਵਾਂਗੂੰ ਭਟਕਦੇ ਫਿਰਦੇ ਹਨ ਅਤੇ ਉਹ ਦੁੱਖ ਪਾਉਂਦੇ ਹਨ ਕਿਉਂ ਜੋ ਅਯਾਲੀ ਕੋਈ ਨਹੀਂ ਹੈ।