Zechariah 10:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੋਹਵਾਹ ਆਖਦਾ ਹੈ, “ਮੈਂ ਆਜੜੀਆਂ ਤੇ ਬੜਾ ਖਫ਼ਾ ਹਾਂ। ਜੋ ਕੁਝ ਵੀ ਮੇਰੀ ਭੇਡਾਂ (ਉੱਮਤ) ਤੇ ਵਾਪਰਦਾ ਹੈ ਮੈਂ ਉਸਦਾ ਦੋਸ਼ੀ ਉਨ੍ਹਾਂ ਨੂੰ ਠਹਿਰਾਉਂਦਾ ਹਾਂ।” (ਯਹੂਦਾਹ ਦੇ ਲੋਕ ਪਰਮੇਸ਼ੁਰ ਦਾ ਇੱਜੜ ਹੈ) ਅਤੇ ਯਹੋਵਾਹ ਸਰਬ ਸ਼ਕਤੀਮਾਨ ਸੱਚਮੁੱਚ ਆਪਣੇ ਇੱਜੜ ਦੀ ਰੱਖਵਾਲੀ ਕਰਦਾ ਹੈ। ਉਹ ਆਪਣੇ ਇੱਜੜ ਦੀ ਉਵੇਂ ਹੀ ਦੇਖਭਾਲ ਕਰਦਾ ਹੈ ਜਿਵੇਂ ਇੱਕ ਸਿਪਾਹੀ ਆਪਣੇ ਸੋਹਣੇ ਜੰਗੀ ਘੋੜੇ ਦੀ।
Punjabi Bible 2016 - ਪਵਿੱਤਰ ਬਾਈਬਲ O.V.
ਅਯਾਲੀਆਂ ਉੱਤੇ ਮੇਰਾ ਕ੍ਰੋਧ ਭੜਕਿਆ ਹੈ, ਮੈਂ ਆਗੂਆਂ ਨੂੰ ਸਜ਼ਾ ਦੇਵਾਂਗਾ, ਕਿਉਂ ਜੋ ਸੈਨਾਂ ਦੇ ਯਹੋਵਾਹ ਨੇ ਆਪਣੇ ਇੱਜੜ ਵੱਲ ਅਰਥਾਤ ਯਹੂਦਾਹ ਦੇ ਘਰਾਣੇ ਵੱਲ ਧਿਆਨ ਕੀਤਾ ਹੈ, ਉਹ ਓਹਨਾਂ ਨੂੰ ਆਪਣੇ ਸੋਹਣੇ ਜੰਗੀ ਘੋੜੇ ਵਾਂਙੁ ਬਣਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਯਾਲੀਆਂ ਉੱਤੇ ਮੇਰਾ ਕ੍ਰੋਧ ਭੜਕਿਆ ਹੈ ਅਤੇ ਮੈਂ ਆਗੂਆਂ ਨੂੰ ਸਜ਼ਾ ਦੇਵਾਂਗਾ, ਕਿਉਂ ਜੋ ਸੈਨਾਂ ਦੇ ਯਹੋਵਾਹ ਦੇ ਇੱਜੜ ਵੱਲ ਅਰਥਾਤ ਯਹੂਦਾਹ ਦੇ ਘਰਾਣੇ ਵੱਲ ਧਿਆਨ ਕੀਤਾ ਹੈ ਅਤੇ ਉਹ ਉਹਨਾਂ ਨੂੰ ਆਪਣੇ ਸੋਹਣੇ ਜੰਗੀ ਘੋੜੇ ਵਾਂਗੂੰ ਬਣਾਵੇਗਾ।