Zechariah 10:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਯਹੂਦਾਹ ਦੇ ਘਰਾਣੇ ਨੂੰ ਤਕੜਾ ਕਰਾਂਗਾ। ਮੈਂ ਯੂਸਫ਼ ਦੇ ਘਰਾਣੇ ਨੂੰ ਲੜਾਈ ਵਿੱਚ ਜਿਤਾਵਾਂਗਾ ਅਤੇ ਉਨ੍ਹਾਂ ਨੂੰ ਸੁਰੱਖਿਅਤ ਵਾਪਸ ਲੈ ਕੇ ਆਵਾਂਗਾ। ਮੈਂ ਉਨ੍ਹਾਂ ਨੂੰ ਸੁੱਖ-ਆਰਾਮ ਦੇਵਾਂਗਾ। ਉਹ ਇਵੇਂ ਹੋਣਗੇ ਜਿਵੇਂ ਮੈਂ ਉਨ੍ਹਾਂ ਨੂੰ ਕਦੇ ਤਿਆਗਿਆ ਹੀ ਨਹੀਂ। ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ ਤੇ ਮੈਂ ਉਨ੍ਹਾਂ ਦੀ ਸਹਾਇਤਾ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਯਹੂਦਾਹ ਦੇ ਘਰਾਣੇ ਨੂੰ ਬਲਵੰਤ ਬਣਾਵਾਂਗਾ, ਮੈਂ ਯੂਸੁਫ ਦੇ ਘਰਾਣੇ ਨੂੰ ਬਚਾਵਾਂਗਾ, ਮੈਂ ਓਹਨਾਂ ਨੂੰ ਮੋੜ ਲਿਆਵਾਂਗਾ, ਮੈਂ ਓਹਨਾਂ ਉੱਤੇ ਰਹਮ ਜੋ ਕੀਤਾ ਹੈ, ਓਹ ਇਉਂ ਹੋਣਗੇ ਜਿਵੇਂ ਮੈਂ ਓਹਨਾਂ ਨੂੰ ਤਿਆਗਿਆ ਹੀ ਨਹੀਂ, ਕਿਉਂ ਜੋ ਮੈਂ ਯਹੋਵਾਹ ਓਹਨਾਂ ਦਾ ਪਰਮੇਸ਼ੁਰ ਹਾਂ, ਅਤੇ ਮੈਂ ਓਹਨਾਂ ਨੂੰ ਉੱਤਰ ਦਿਆਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਯਹੂਦਾਹ ਦੇ ਘਰਾਣੇ ਨੂੰ ਬਲਵੰਤ ਬਣਾਵਾਂਗਾ, ਮੈਂ ਯੂਸੁਫ਼ ਦੇ ਘਰਾਣੇ ਨੂੰ ਬਚਾਵਾਂਗਾ, ਮੈਂ ਉਹਨਾਂ ਨੂੰ ਮੋੜ ਲਿਆਵਾਂਗਾ ਕਿਉਂ ਜੋ ਮੈਂ ਉਹਨਾਂ ਉੱਤੇ ਰਹਮ ਕੀਤਾ ਹੈ, ਉਹ ਇਸ ਤਰ੍ਹਾਂ ਹੋਣਗੇ ਜਿਵੇਂ ਮੈਂ ਉਹਨਾਂ ਨੂੰ ਕਦੇ ਛੱਡਿਆ ਹੀ ਨਹੀਂ, ਕਿਉਂ ਜੋ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ।