Zechariah 11:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੇ ਆਗੂ ਉਨ੍ਹਾਂ ਲੋਕਾਂ ਵਰਗੇ ਹਨ ਜੋ ਭੇਡਾਂ ਖਰੀਦਦੇ ਅਤੇ ਵੇਚਦੇ ਹਨ। ਖਰੀਦਦਾਰ ਇੱਕ ਮੁੱਲ ਤੇ ਭੇਡਾਂ ਖਰੀਦ ਕੇ ਉਨ੍ਹਾਂ ਨੂੰ ਜਿਬਾਹ ਕਰ ਦਿੰਦੇ ਹਨ ਅਤੇ ਉਨ੍ਹਾਂ ਨੂੰ ਸਜ਼ਾ ਨਹੀਂ ਦਿੱਤੀ ਜਾਂਦੀ। ਵਪਾਰੀ ਭੇਡਾਂ ਨੂੰ ਵੇਚ ਦਿੰਦੇ ਹਨ ਅਤੇ ਆਖਦੇ ਹਨ, ‘ਯਹੋਵਾਹ ਦੀ ਉਸਤਤ ਕਰੋ, ਮੈਂ ਅਮੀਰ ਹੋ ਗਿਆ ਹਾਂ!’ ਆਜੜੀ ਆਪਣੀਆਂ ਭੇਡਾਂ ਲਈ ਉਦਾਸ ਨਹੀਂ ਹੁੰਦੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਓਹਨਾਂ ਨੂੰ ਮੁੱਲ ਲੈਂਦੇ ਹਨ ਓਹਨਾਂ ਨੂੰ ਕੱਟਣਗੇ ਅਤੇ ਸਜ਼ਾ ਨਾ ਪਾਉਣਗੇ ਅਤੇ ਓਹਨਾਂ ਦੇ ਵੇਚਣ ਵਾਲੇ ਆਖਣਗੇ, ਯਹੋਵਾਹ ਮੁਬਾਰਕ ਹੋਵੇ, ਮੈਂ ਧਨੀ ਜੋ ਹੋ ਗਿਆ ਹਾਂ। ਓਹਨਾਂ ਦੇ ਅਯਾਲੀ ਓਹਨਾਂ ਉੱਤੇ ਤਰਸ ਨਹੀਂ ਖਾਂਦੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਉਹਨਾਂ ਨੂੰ ਖਰੀਦਦੇ ਹਨ, ਉਹ ਉਹਨਾਂ ਨੂੰ ਵੱਢਣਗੇ ਅਤੇ ਸਜ਼ਾ ਨਾ ਪਾਉਣਗੇ ਅਤੇ ਉਹਨਾਂ ਦੇ ਵੇਚਣ ਵਾਲੇ ਆਖਣਗੇ, ਯਹੋਵਾਹ ਮੁਬਾਰਕ ਹੋਵੇ, ਕਿਉਂਕਿ ਮੈਂ ਧਨੀ ਹੋ ਗਿਆ ਹਾਂ! ਉਹਨਾਂ ਦੇ ਅਯਾਲੀ ਉਹਨਾਂ ਉੱਤੇ ਤਰਸ ਨਹੀਂ ਖਾਂਦੇ ਹਨ।