Zechariah 12:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਦਾਊਦ ਦੇ ਘਰਾਣਿਆਂ ਉੱਪਰ ਅਤੇ ਯਰੂਸ਼ਲਮ ਦੇ ਲੋਕਾਂ ਉੱਪਰ ਕਿਰਪਾ ਅਤੇ ਬੇਨਤੀ ਦਾ ਆਤਮਾ ਵਰਸਾਵਾਂਗਾ ਅਤੇ ਉਹ ਮੇਰੇ ਵੱਲ ਵੇਖਣਗੇ ਜਿਸ ਨੂੰ ਉਨ੍ਹਾਂ ਨੇ ਵਿਂਨ੍ਹਿਆ ਸੀ ਅਤੇ ਉਹ ਬੜੇ ਦੁੱਖੀ ਹੋਣਗੇ। ਉਹ ਇੰਨੇ ਦੁੱਖੀ ਹੋਣਗੇ ਜਿੰਨਾ ਕੋਈ ਮਨੁੱਖ ਆਪਣੇ ਇੱਕ ਲੌਤੇ ਪੁੱਤਰ ਦੀ ਮੌਤ ਤੇ ਹੁੰਦਾ ਹੈ ਅਤੇ ਵੈਣ ਪਾਉਂਦਾ ਹੈ। ਜਾਂ ਉਹ ਇੰਨੇ ਦੁੱਖੀ ਹੋਣਗੇ ਜਿੰਨਾ ਕਿ ਕੋਈ ਆਪਣੇ ਪਹਿਲੋਠੇ ਪੁੱਤਰ ਦੀ ਮੌਤ ਤੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਦਾਊਦ ਦੇ ਘਰਾਣੇ ਉੱਤੇ ਅਤੇ ਯਰੂਸ਼ਲਮ ਦੇ ਵਾਸੀਆਂ ਉੱਤੇ ਕਿਰਪਾ ਅਤੇ ਬੇਨਤੀ ਦਾ ਆਤਮਾ ਵਹਾਵਾਂਗਾ ਅਤੇ ਓਹ ਮੇਰੀ ਵਲ ਜਿਸ ਨੂੰ ਓਹਨਾਂ ਨੇ ਵਿਨ੍ਹਿਆ ਸੀ ਤੱਕਣਗੇ ਅਤੇ ਉਸ ਦੇ ਲਈ ਸੋਗ ਕਰਨਗੇ ਜਿਵੇਂ ਕੋਈ ਆਪਣੇ ਇੱਕਲੌਤੇ ਲਈ ਸੋਗ ਕਰਦਾ ਹੈ ਅਤੇ ਓਹ ਉਸ ਦੇ ਲਈ ਵਿਲਕਣਗੇ ਜਿਵੇਂ ਕੋਈ ਆਪਣੇ ਪਲੋਠੇ ਲਈ ਵਿਲਕਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਉੱਤੇ ਕਿਰਪਾ ਅਤੇ ਦਯਾ ਦਾ ਆਤਮਾ ਵਹਾਵਾਂਗਾ, ਉਹ ਮੇਰੀ ਵੱਲ ਜਿਸ ਨੂੰ ਉਨ੍ਹਾਂ ਨੇ ਵਿੰਨ੍ਹਿਆ ਸੀ ਤੱਕਣਗੇ ਅਤੇ ਉਸ ਦੇ ਲਈ ਵਿਰਲਾਪ ਕਰਨਗੇ ਜਿਵੇਂ ਕੋਈ ਆਪਣੇ ਇਕਲੌਤੇ ਦੇ ਲਈ ਵਿਰਲਾਪ ਕਰਦਾ ਹੈ ਅਤੇ ਉਹ ਉਸ ਦੇ ਲਈ ਪਿੱਟਣਗੇ ਜਿਵੇਂ ਕੋਈ ਆਪਣੇ ਪਹਿਲੌਠੇ ਪੁੱਤਰ ਲਈ ਪਿੱਟਦਾ ਹੈ।