Zechariah 12:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ, ਮੈਂ ਯਹੂਦਾਹ ਘਰਾਣੇ ਦੇ ਆਗੂਆਂ ਨੂੰ ਜੰਗਲ ਵਿੱਚ ਬਲਦੀ ਅੱਗ ਵਾਂਗ ਠਹਿਰਾਵਾਂਗਾ ਅਤੇ ਉਹ ਆਪਣੇ ਦੁਸ਼ਮਣਾਂ ਨੂੰ ਜਿਵੇਂ ਅੱਗ ਤੂੜੀ ਨੂੰ ਸਾੜਦੀ ਹੈ ਤਬਾਹ ਕਰ ਦੇਣਗੇ। ਉਹ ਆਪਣੇ ਦੁਆਲੇ ਦੇ ਦੁਸ਼ਮਣਾਂ ਨੂੰ ਖਤਮ ਕਰ ਦੇਣਗੇ। ਅਤੇ ਯਰੂਸ਼ਲਮ ਵਿੱਚ, ਲੋਕ ਚੈਨ ਨਾਲ ਬੈਠ ਕੇ ਸੁੱਖ ਦਾ ਸਾਹ ਲੈਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ ਮੈਂ ਯਹੂਦਾਹ ਦੇ ਸਰਦਾਰਾਂ ਨੂੰ ਲੱਕੜੀਆਂ ਵਿੱਚ ਅੱਗ ਦੀ ਅੰਗੀਠੀ ਵਾਂਙੁ ਅਤੇ ਪੂਲੀਆਂ ਵਿੱਚ ਅੱਗ ਦੀ ਮਸਾਲ ਵਾਂਙੁ ਠਹਿਰਾਵਾਂਗਾ । ਓਹ ਸੱਜੇ ਖੱਬੇ ਅਤੇ ਆਲੇ ਦੁਆਲੇ ਦੇ ਸਾਰੇ ਲੋਕਾਂ ਨੂੰ ਖਾ ਜਾਣਗੇ ਅਤੇ ਯਰੂਸ਼ਲਮ ਦੇ ਵਾਸੀ ਫੇਰ ਯਰੂਸ਼ਲਮ ਵਿੱਚ ਆਪਣੇ ਥਾਂ ਹੀ ਵੱਸਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਮੈਂ ਯਹੂਦੀਆਂ ਦੇ ਸਰਦਾਰਾਂ ਨੂੰ ਲੱਕੜੀਆਂ ਵਿੱਚ ਅੱਗ ਦੀ ਅੰਗੀਠੀ ਵਾਂਗੂੰ ਅਤੇ ਪੂਲਿਆਂ ਵਿੱਚ ਅੱਗ ਦੀ ਮਸ਼ਾਲ ਵਾਂਗੂੰ ਠਹਿਰਾਵਾਂਗਾ। ਉਹ ਸੱਜੇ ਖੱਬੇ ਅਤੇ ਆਲੇ-ਦੁਆਲੇ ਦੇ ਸਾਰੇ ਲੋਕਾਂ ਨੂੰ ਖਾ ਜਾਣਗੇ ਅਤੇ ਯਰੂਸ਼ਲਮ ਦੇ ਵਾਸੀ ਫੇਰ ਯਰੂਸ਼ਲਮ ਵਿੱਚ ਆਪਣੇ ਥਾਂ ਹੀ ਵੱਸਣਗੇ।