Zechariah 12:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ ਯਰੂਸ਼ਲਮ ਵਿੱਚ ਲੋਕਾਂ ਨੂੰ ਬਚਾਵੇਗਾ। ਉਨ੍ਹਾਂ ਦਾ ਸਭ ਤੋਂ ਕਮਜ਼ੋਰ ਆਦਮੀ ਵੀ ਦਾਊਦ ਵਾਂਗ ਮਜ਼ਬੂਤ ਹੋਵੇਗਾ ਅਤੇ ਦਾਊਦ ਦੇ ਘਰਾਣੇ ਦੇ ਲੋਕ ਪਰਮੇਸ਼ੁਰ ਵਾਂਗ ਹੋਣਗੇ ਉਹ ਯਹੋਵਾਹ ਦੇ ਦੂਤ ਵਰਗੇ ਹੋਣਗੇ ਜਿਹੜਾ ਲੋਕਾਂ ਦੀ ਅਗਵਾਹੀ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ ਯਹੋਵਾਹ ਯਰੂਸ਼ਲਮ ਦੇ ਵਾਸੀਆਂ ਦੇ ਆਲੇ ਦੁਆਲੇ ਇੱਕ ਢਾਲ ਹੋਵੇਗਾ, ਉਸ ਦਿਨ ਓਹਨਾਂ ਵਿੱਚੋਂ ਮਾੜੇ ਤੋਂ ਮਾੜਾ ਦਾਊਦ ਵਰਗਾ ਹੋਵੇਗਾ ਅਤੇ ਦਾਊਦ ਦਾ ਘਰਾਣਾ ਪਰਮੇਸ਼ੁਰ ਵਰਗਾ ਅਤੇ ਯਹੋਵਾਹ ਦੇ ਦੂਤ ਵਰਗਾ ਜਿਹੜਾ ਓਹਨਾਂ ਦੇ ਅੱਗੇ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਯਹੋਵਾਹ ਯਰੂਸ਼ਲਮ ਦੇ ਵਾਸੀਆਂ ਦੇ ਆਲੇ-ਦੁਆਲੇ ਇੱਕ ਢਾਲ਼ ਹੋਵੇਗਾ, ਉਸ ਦਿਨ ਉਹਨਾਂ ਵਿੱਚੋਂ ਕਮਜ਼ੋਰ ਤੋਂ ਕਮਜ਼ੋਰ ਦਾਊਦ ਵਰਗਾ ਹੋਵੇਗਾ, ਦਾਊਦ ਦਾ ਘਰਾਣਾ ਪਰਮੇਸ਼ੁਰ ਅਤੇ ਯਹੋਵਾਹ ਦੇ ਦੂਤ ਵਰਗਾ ਹੋਵੇਗਾ, ਜਿਹੜਾ ਉਹਨਾਂ ਦੇ ਅੱਗੇ ਸੀ।