Zechariah 13:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਉਸ ਵਕਤ ਮੈਂ ਧਰਤੀ ਤੋਂ ਸਾਰੇ ਬੁੱਤ ਖਤਮ ਕਰ ਦੇਵਾਂਗਾ। ਇੱਥੋਂ ਤਕ ਕਿ ਲੋਕ ਉਨ੍ਹਾਂ ਦੇ ਨਾਉਂ ਤਕ ਵੀ ਭੁੱਲ ਜਾਣਗੇ। ਅਤੇ ਮੈਂ ਧਰਤੀ ਤੋਂ ਝੂਠੇ ਨਬੀਆਂ ਅਤੇ ਬਦਰੂਹਾਂ ਨੂੰ ਖਤਮ ਕਰ ਦੇਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ ਇਉਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਦੇਸ ਵਿੱਚੋਂ ਬੁੱਤਾਂ ਦਾ ਨਾਉਂ ਕੱਟ ਦਿਆਂਗਾ, ਓਹ ਫੇਰ ਚੇਤੇ ਨਾ ਕੀਤੇ ਜਾਣਗੇ, ਨਾਲੇ ਨਬੀਆਂ ਨੂੰ ਅਤੇ ਪਲੀਤ ਆਤਮਾਂ ਨੂੰ ਉਸ ਦੇਸ ਤੋਂ ਕੱਢ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਇਸ ਤਰ੍ਹਾਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਦੇਸ ਵਿੱਚੋਂ ਬੁੱਤਾਂ ਦਾ ਨਾਮ ਕੱਟ ਦਿਆਂਗਾ, ਉਹ ਫੇਰ ਚੇਤੇ ਨਾ ਕੀਤੇ ਜਾਣਗੇ ਅਤੇ ਨਬੀਆਂ ਅਤੇ ਪਲੀਤ ਆਤਮਾਵਾਂ ਨੂੰ ਉਸ ਦੇਸ ਤੋਂ ਕੱਢ ਦਿਆਂਗਾ।