Zechariah 14:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ, ਯਰੂਸ਼ਲਮ ਦੁਆਲੇ ਦਾ ਸਾਰਾ ਇਲਾਕਾ ਨੇਜੇਵ ਵਿੱਚ ਗਬਾ ਤੋਂ ਰਿਂਮੋਨ ਤੀਕ ਅਗਬਾਹ ਦੇ ਉਜਾੜ ਵਾਂਗ ਹੋ ਜਾਵੇਗਾ। ਪਰ ਯਰੂਸ਼ਲਮ ਬਹੁਤ ਉੱਚਾ ਚੁੱਕਿਆ ਜਾਵੇਗਾ। ਇਹ ਬਿਨਯਾਮੀਨ ਦੇ ਫ਼ਾਟਕ ਤੋਂ ਪਹਿਲੇ ਫ਼ਾਟਕ (ਨੁਕਰ ਦੇ ਫ਼ਾਟਕ) ਤੀਕ ਅਤੇ ਹਨਨੇਲ ਦੇ ਬੁਰਜ ਤੋਂ ਪਾਤਸ਼ਾਹ ਦੇ ਅੰਗੂਰੀ ਚੁਬੱਚਿਆਂ ਤੀਕ ਫ਼ਿਰ ਤੋਂ ਉਸਾਰਿਆ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਗਬਾ ਤੋਂ ਰਿੰਮੋਨ ਤੀਕ ਸਾਰੀ ਧਰਤੀ ਯਰੂਸ਼ਲਮ ਦੇ ਦੱਖਣ ਵੱਲ ਅਰਾਬਾਹ ਵਾਂਙੁ ਹੋ ਜਾਵੇਗੀ ਪਰ ਉਹ ਉੱਚਾ ਕੀਤਾ ਜਾਵੇਗਾ ਅਤੇ ਆਪਣੇ ਅਸਥਾਨ ਉੱਤੇ ਵੱਸੇਗਾ। ਬਿਨਯਾਮੀਨ ਦੇ ਫਾਟਕ ਤੋਂ ਪਹਿਲੇ ਫਾਟਕ ਦੇ ਥਾਂ ਅਰਥਾਤ ਕੋਨੇ ਦੇ ਫਾਟਕ ਤੀਕ ਅਤੇ ਹਨਨਏਲ ਦੇ ਬੁਰਜ ਤੋਂ ਪਾਤਸ਼ਾਹ ਦੇ ਅੰਗੂਰੀ ਚੁਬੱਚਿਆਂ ਤੀਕ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਬਾ ਤੋਂ ਰਿੰਮੋਨ ਤੱਕ ਸਾਰੀ ਧਰਤੀ ਯਰੂਸ਼ਲਮ ਦੇ ਦੱਖਣ ਵੱਲ ਅਰਾਬਾਹ ਵਾਂਗੂੰ ਹੋ ਜਾਵੇਗੀ ਪਰ ਉਹ ਉੱਚਾ ਕੀਤਾ ਜਾਵੇਗਾ ਅਤੇ ਆਪਣੇ ਸਥਾਨ ਉੱਤੇ ਵੱਸੇਗਾ। ਬਿਨਯਾਮੀਨ ਦੇ ਫਾਟਕ ਤੋਂ ਪਹਿਲੇ ਫਾਟਕ ਦੇ ਥਾਂ ਅਰਥਾਤ ਕੋਨੇ ਦੇ ਫਾਟਕ ਤੱਕ ਅਤੇ ਹਨਨੇਲ ਦੇ ਬੁਰਜ ਤੋਂ ਪਾਤਸ਼ਾਹ ਦੇ ਅੰਗੂਰੀ ਚੁਬੱਚਿਆਂ ਤੱਕ ਹੋਵੇਗਾ।