Zechariah 14:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ ਉਨ੍ਹਾਂ ਕੌਮਾਂ ਨੂੰ ਦੰਡ ਦੇਵੇਗਾ ਜਿਹੜੀਆਂ ਯਰੂਸ਼ਲਮ ਦੇ ਵਿਰੁੱਧ ਲੜੀਆਂ। ਉਹ ਉਨ੍ਹਾਂ ਦੇ ਖਿਲਾਫ਼ ਭਿਆਨਕ ਬਿਮਾਰੀ ਭੇਜੇਗਾ। ਉਨ੍ਹਾਂ ਦੇ ਜਿਉਂਦੇ ਜੀਅ ਉਨ੍ਹਾਂ ਦੀ ਚਮੜੀ ਗਲ-ਸੜ ਜਾਵੇਗੀ। ਉਨ੍ਹਾਂ ਦੀਆਂ ਅੱਖਾਂ, ਅੱਖਾਂ ਦੀਆਂ ਪੁਤਲੀਆਂ ਅੰਦਰ ਹੀ ਸੜ ਜਾਣਗੀਆਂ ਅਤੇ ਉਨ੍ਹਾਂ ਦੀ ਜੀਭ ਉਨ੍ਹਾਂ ਦੇ ਮੂੰਹ ’ਚ ਪਈ ਗਲ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਅਜ਼ਾਬ ਹੋਵੇਗਾ ਜਿਹਦੇ ਨਾਲ ਯਹੋਵਾਹ ਸਾਰੀਆਂ ਉੱਮਤਾਂ ਨੂੰ ਮਾਰੇਗਾ ਜਿਹੜੀਆਂ ਯਰੂਸ਼ਲਮ ਨਾਲ ਲੜਦੀਆਂ ਹਨ। ਓਹਨਾਂ ਦਾ ਮਾਸ ਪੈਰਾਂ ਉੱਤੇ ਖੜੇ ਖੜੇ ਗਲ ਜਾਵੇਗਾ ਅਤੇ ਓਹਨਾਂ ਦੀਆਂ ਅੱਖਾਂ ਅੱਖ ਦੀਆਂ ਕੋਠੀਆਂ ਵਿੱਚ ਗਲ ਜਾਣਗੀਆਂ ਦੀ ਜੀਭ ਓਹਨਾਂ ਦੇ ਮੂੰਹ ਵਿੱਚ ਗਲ ਜਾਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮਹਾਂਮਾਰੀ ਹੋਵੇਗਾ ਜਿਹ ਦੇ ਨਾਲ ਯਹੋਵਾਹ ਉਹਨਾਂ ਸਾਰੀਆਂ ਕੌਮਾਂ ਨੂੰ ਮਾਰੇਗਾ, ਜਿਹੜੀਆਂ ਯਰੂਸ਼ਲਮ ਨਾਲ ਲੜਦੀਆਂ ਹਨ। ਉਹਨਾਂ ਦਾ ਮਾਸ ਖੜੇ-ਖੜੇ ਗਲ਼ ਜਾਵੇਗਾ ਅਤੇ ਉਹਨਾਂ ਦੀਆਂ ਅੱਖਾਂ ਗਲ਼ ਜਾਣਗੀਆਂ ਅਤੇ ਉਹਨਾਂ ਦੀ ਜੀਭ ਉਹਨਾਂ ਦੇ ਮੂੰਹ ਵਿੱਚ ਗਲ਼ ਜਾਵੇਗੀ।