Zechariah 14:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੁਸ਼ਮਣ ਦੇ ਡਿਹਰੇ ਤੇ ਭਿਆਨਕ ਬਿਮਾਰੀ ਆਵੇਗੀ ਅਤੇ ਉਨ੍ਹਾਂ ਦੇ ਘੋੜਿਆਂ, ਖੱਚਰਾਂ, ਊਠਾਂ, ਗਧਿਆਂ ਅਤੇ ਸਾਰੇ ਪਸ਼ੂਆਂ ਨੂੰ ਇਹ ਬਿਮਾਰੀ ਘੇਰੇਗੀ। ਉਸ ਦਿਨ ਯਹੋਵਾਹ ਦੇ ਵੱਲੋਂ ਉਨ੍ਹਾਂ ਵਿੱਚ ਵੱਡੀ ਹਲਚਲ ਹੋਵੇਗੀ ਉਹ ਆਪੋ-ਆਪਣੇ ਗੁਆਂਢੀ ਦਾ ਹੱਥ ਫ਼ੜਨਗੇ ਅਤੇ ਉਨ੍ਹਾਂ ਦੇ ਹੱਥ ਆਪਣੇ ਗੁਆਂਢੀਆਂ ਦੇ ਵਿਰੁੱਧ ਉੱਠਣਗੇ। ਇੱਥੋਂ ਤੀਕ ਕਿ ਯਹੂਦਾਹ ਯਰੂਸ਼ਲਮ ਦਾ ਵਿਰੋਧ ਕਰੇਗਾ ਅਤੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਦਾ ਧਨ ਇਕੱਠਾ ਕੀਤਾ ਜਾਵੇਗਾ ਜਿਸ ਵਿੱਚ ਢੇਰ ਸਾਰਾ ਸੋਨਾ-ਚਾਂਦੀ ਅਤੇ ਵਸਤਰ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਉਂ ਹੋਵੇਗਾ ਕਿ ਉਸ ਦਿਨ ਯਹੋਵਾਹ ਦੀ ਵੱਲੋਂ ਓਹਨਾਂ ਵਿੱਚ ਵੱਡੀ ਹੱਲ ਚੱਲ ਹੋਵੇਗੀ, ਓਹ ਆਪੋ ਆਪਣੇ ਗੁਆਂਢੀ ਦਾ ਹੱਥ ਫੜਨਗੇ ਅਤੇ ਓਹਨਾਂ ਦੇ ਹੱਥ ਓਹਨਾਂ ਦੇ ਗੁਆਂਢੀਆਂ ਦੇ ਉੱਤੇ ਚੁੱਕੇ ਜਾਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸ ਤਰ੍ਹਾਂ ਹੋਵੇਗਾ ਕਿ ਉਸ ਦਿਨ ਯਹੋਵਾਹ ਦੀ ਵੱਲੋਂ ਉਹਨਾਂ ਵਿੱਚ ਵੱਡੀ ਹੱਲ ਚੱਲ ਹੋਵੇਗੀ, ਉਹ ਆਪੋ ਆਪਣੇ ਗੁਆਂਢੀ ਦਾ ਹੱਥ ਫੜ੍ਹਨਗੇ ਅਤੇ ਉਹਨਾਂ ਦੇ ਹੱਥ ਉਹਨਾਂ ਦੇ ਗੁਆਂਢੀਆਂ ਦੇ ਉੱਤੇ ਚੁੱਕੇ ਜਾਣਗੇ।