Zechariah 14:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸਲ ਵਿੱਚ, ਯਰੂਸ਼ਲਮ ਅਤੇ ਯਹੂਦਾਹ ਦੀ ਹਰ ਦੇਗ ਉੱਪਰ ਇਹ ਤਖਤੀ ਹੋਵੇਗੀ, “ਯਹੋਵਾਹ ਸਰਬ ਸ਼ਕਤੀਮਾਨ ਲਈ ਪਵਿੱਤਰ।” ਸਾਰੇ ਬਲੀਆਂ ਚੜ੍ਹਾਉਣ ਵਾਲੇ ਆਉਣਗੇ ਅਤੇ ਉਨ੍ਹਾਂ ਦੇਗਾਂ ਨੂੰ ਲੈ ਕੇ ਉਨ੍ਹਾਂ ਵਿੱਚ ‘ਉਹ ਆਪਣਾ ਖਾਸ ਭੋਜਨ’ ਪਕਾਉਣਗੇ। ਉਸ ਵੇਲੇ ਕੋਈ ਵੀ ਵਪਾਰੀ ਸਰਬ ਸ਼ਕਤੀਮਾਨ ਯਹੋਵਾਹ ਦੇ ਮੰਦਰ ਵਿੱਚ ਕੋਈ ਖਰੀਦ ਵੇਚ ਨਾ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਯਰੂਸ਼ਲਮ ਵਿੱਚ ਅਤੇ ਯਹੂਦਾਹ ਵਿੱਚ ਹਰੇਕ ਦੇਗ ਸੈਨਾਂ ਦੇ ਯਹੋਵਾਹ ਲਈ ਪਵਿੱਤਰ ਹੋਵੇਗੀ। ਸਾਰੇ ਚੜ੍ਹਾਵਾ ਚੜ੍ਹਾਉਣ ਵਾਲੇ ਆਉਣਗੇ ਅਤੇ ਓਹਨਾਂ ਨੂੰ ਲੈ ਕੇ ਓਹਨਾਂ ਵਿੱਚ ਪਕਾਉਣਗੇ। ਉਸ ਦਿਨ ਕੋਈ ਬੁਪਾਰੀ ਫੇਰ ਸੈਨਾਂ ਦੇ ਯਹੋਵਾਹ ਦੇ ਭਵਨ ਵਿੱਚ ਨਾ ਹੋਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਯਰੂਸ਼ਲਮ ਵਿੱਚ ਅਤੇ ਯਹੂਦਾਹ ਵਿੱਚ ਹਰੇਕ ਦੇਗ ਸੈਨਾਂ ਦੇ ਯਹੋਵਾਹ ਲਈ ਪਵਿੱਤਰ ਹੋਵੇਗੀ। ਸਾਰੇ ਚੜ੍ਹਾਵਾ ਚੜਾਉਣ ਵਾਲੇ ਆਉਣਗੇ ਅਤੇ ਉਹਨਾਂ ਨੂੰ ਲੈ ਕੇ ਉਹਨਾਂ ਵਿੱਚ ਪਕਾਉਣਗੇ। ਉਸ ਦਿਨ ਕੋਈ ਕਨਾਨੀ ਫੇਰ ਸੈਨਾਂ ਦੇ ਯਹੋਵਾਹ ਦੇ ਭਵਨ ਵਿੱਚ ਨਾ ਹੋਵੇਗਾ।