Zechariah 14:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ, ਤੁਸੀਂ ਮੇਰੇ ਪਹਾੜ ਦੀ ਵਾਦੀ ਵਿੱਚੋਂ ਨੱਸਣ ਦੀ ਕੋਸ਼ਿਸ਼ ਕਰੋਂਗੇ ਕਿਉਂ ਕਿ ਉਹ ਵਾਦੀ ਤੁਹਾਡੇ ਉੱਪਰ ਬੰਦ ਹੋ ਜਾਵੇਗੀ। ਤੁਸੀਂ ਨੱਸੋਗੇ ਜਿਵੇਂ ਯਹੂਦਾਹ ਦੇ ਰਾਜੇ ਉਜ਼ੀਯਾਹ ਦੇ ਸਮੇਂ ਵਿੱਚ ਭੂਚਾਲ ਆਉਣ ਤੇ ਨੱਸੇ ਸੀ। ਤਦ ਯਹੋਵਾਹ ਮੇਰਾ ਪਰਮੇਸ਼ੁਰ ਆਵੇਗਾ ਅਤੇ ਉਸ ਦੇ ਪਵਿੱਤਰ ਮਨੁੱਖ ਉਸ ਦੇ ਸੰਗ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਮੇਰੇ ਪਹਾੜ ਦੀ ਦੂਣ ਦੇ ਵਿੱਚ ਦੀ ਨੱਠੋਗੇ ਕਿਉਂ ਜੋ ਪਹਾੜ ਦੀ ਦੂਣ ਆਸਲ ਤੀਕ ਹੋਵੇਗੀ, ਤੁਸੀਂ ਨੱਠੋਗੇ ਜਿਵੇਂ ਯਹੂਦਾਹ ਦੇ ਪਾਤਸ਼ਾਹ ਉਜ਼ੀਯਾਹ ਦੇ ਦਿਨਾਂ ਵਿੱਚ ਭੁਚਾਲ ਦੇ ਅੱਗੇ ਨੱਠੇ ਸਾਓ, ਤਦ ਯਹੋਵਾਹ ਮੇਰਾ ਪਰਮੇਸ਼ੁਰ ਆਵੇਗਾ ਅਤੇ ਸਾਰੇ ਸੰਤ ਜਨ ਤੇਰੇ ਨਾਲ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਯਹੋਵਾਹ ਦੇ ਪਰਬਤ ਦੇ ਵਿੱਚ ਦੀ ਭੱਜੋਗੇ ਕਿਉਂ ਜੋ ਪਰਬਤ ਦੀ ਦੂਣ ਆਸੇਲ ਤੱਕ ਹੋਵੇਗੀ, ਜਿਵੇਂ ਯਹੂਦਾਹ ਦੇ ਪਾਤਸ਼ਾਹ ਉੱਜ਼ੀਯਾਹ ਦੇ ਦਿਨਾਂ ਵਿੱਚ ਭੂਚਾਲ ਦੇ ਅੱਗੇ ਭੱਜੇ ਸੀ, ਤਦ ਯਹੋਵਾਹ ਮੇਰਾ ਪਰਮੇਸ਼ੁਰ ਆਵੇਗਾ ਅਤੇ ਸਾਰੇ ਸੰਤ ਜਨ ਤੇਰੇ ਨਾਲ।