Zechariah 14:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ, ਯਰੂਸ਼ਲਮ ਵਿੱਚ ਲਗਾਤਾਰ ਤਾਜ਼ਾ ਪਾਣੀ ਬਹੇਗਾ। ਝਰਨਾ ਫੁੱਟ ਕੇ ਬਿਖਰ ਜਾਵੇਗਾ। ਉਸ ਦਾ ਕੁਝ ਹਿੱਸਾ ਡੈਡ ਸੀ ਵੱਲ ਅਤੇ ਕੁਝ ਹਿੱਸਾ ਮੈਡੀਟ੍ਰੇਨੀਅਨ ਸਮੁੰਦਰ ਵੱਲ ਨੂੰ ਵਹੇਗਾ। ਪਾਣੀ ਗਰਮੀਆਂ ਦੌਰਾਨ ਅਤੇ ਸਰਦੀਆਂ ਦੌਰਾਨ ਵੀ ਵਗਦਾ ਰਹੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ ਇਉਂ ਹੋਵੇਗਾ ਕਿ ਯਰੂਸ਼ਲਮ ਤੋਂ ਅੰਮ੍ਰਿਤ ਜਲ ਨਿੱਕੇਲਗਾ ਜਿਸ ਦਾ ਅੱਧ ਚੜ੍ਹਦੇ ਪਾਸੇ ਦੇ ਸਮੁੰਦਰ ਵਿੱਚ ਅਤੇ ਉਸ ਦਾ ਅੱਧ ਲਹਿੰਦੇ ਪਾਸੇ ਦੇ ਸਮੁੰਦਰ ਵਿੱਚ । ਇਹ ਗਰਮੀ ਅਤੇ ਸਰਦੀ ਵਿੱਚ ਰਹੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਇਸ ਤਰ੍ਹਾਂ ਹੋਵੇਗਾ ਕਿ ਯਰੂਸ਼ਲਮ ਤੋਂ ਅੰਮ੍ਰਿਤ ਜਲ ਨਿੱਕਲੇਗਾ, ਜਿਸ ਦਾ ਅੱਧ ਪੂਰਬ ਵਾਲੇ ਪਾਸੇ ਦੇ ਸਮੁੰਦਰ ਵਿੱਚ ਅਤੇ ਉਸ ਦਾ ਅੱਧ ਪੱਛਮ ਵਾਲੇ ਪਾਸੇ ਦੇ ਸਮੁੰਦਰ ਵਿੱਚ ਹੈ। ਇਹ ਗਰਮੀ ਅਤੇ ਸਰਦੀ ਵਿੱਚ ਰਹੇਗਾ।